14.47C Vancouver
ADS

Dec 13, 2021 11:29 PM - Connect News

ਬੀ.ਸੀ. 'ਚ ਸਟੇਟ ਆਫ ਐਮਰਜੈਂਸੀ 28 ਦਿਸੰਬਰ ਤੱਕ ਰਵੇਗੀ ਜਾਰੀ, ਗੈਸ ਰੈਸ਼ਨਿੰਗ ਦੇ ਨਿਰਦੇਸ਼ ਕੀਤੇ ਰੱਦ

Share On
british-columbias-provincial-state-of-emergency-extended-till-dec-28th
With recovery efforts still underway in communities affected by severe flooding and highways damaged by flooding and mudslides, the Province is extending the provincial state of emergency. (Photo - BC Transportation/Twitter)

ਬੀ.ਸੀ. 'ਚ ਜਾਰੀ ਸਟੇਟ ਆਫ ਐਮਰਜੈਂਸੀ ਨੂੰ 28 ਦਿਸੰਬਰ ਤਕ ਵਧਾ ਦਿੱਤਾ ਗਿਆ ਹੈ।

ਸੂਬੇ ਦੇ ਪਬਲਿਕ ਸੇਫਟੀ ਮੰਤਰੀ ਅਤੇ ਸੌਲੀਸਿਟਰ ਜਨਰਲ, ਮਾਈਕ ਫਾਰਨਵਰਥ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ।

ਇਸ ਤੋਂ ਪਹਿਲਾਂ 29 ਨਵੰਬਰ ਨੂੰ ਉਨ੍ਹਾਂ ਐਲਾਨ ਕੀਤਾ ਸੀ ਕਿ ਸਟੇਟ ਆਫ ਐਮਰਜੈਂਸੀ ਨੂੰ 14 ਦਿਸੰਬਰ ਤਕ ਜਾਰੀ ਰੱਖਿਆ ਜਾਵੇਗਾ।

ਬੀਤੇ ਮਹੀਨੇ ਸੂਬੇ 'ਚ ਕਈ ਇਲਾਕਿਆਂ 'ਚ ਹੜ੍ਹਾਂ ਦੀ ਦਸਤਕ ਅਤਰ ਕਈ ਅਹਿਮ ਰਸਤਿਆਂ 'ਤੇ ਮਡਸਲਾਈਡਸ ਵਿਚਾਲੇ ਹੋਏ ਭਾਰੀ ਨੁਕਸਾਨ ਕਾਰਨ ਸਟੇਟ ਆਫ ਐਮਰਜੈਂਸੀ ਐਲਾਨੀ ਗਈ ਸੀ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਕਈ ਰਸਤਿਆਂ ਦੀ ਮਰੱਮਤ ਲਈ ਟੀਮਾਂ ਨੇ ਕਾਮਯਾਬੀ ਹਾਸਿਲ ਕੀਤੀ ਹੈ।

ਹਾਲਾਂਕਿ ਉਨ੍ਹਾਂ ਕਿਹਾ ਕਿ ਟੈਂਪਰੇਰੀ ਮਰੱਮਤ ਦੇ ਬਾਵਜੂਦ ਪੂਰੀ ਤਰ੍ਹਾਂ ਰਸਤਿਆਂ ਨੂੰ ਠੀਕ ਕਰਨ 'ਚ ਕਾਫੀ ਸਮਾਂ ਲਗ ਸਕਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਫੈਡਰਲ ਅਤੇ ਪ੍ਰੋਵਿੰਸ਼ੀਅਲ ਕੈਬਿਨੇਟ ਮੰਤਰੀਆਂ ਦੀ ਇੱਕ ਕਮੇਟੀ ਨਾਲ ਬੈਠਕ 'ਚ ਸੂਬੇ ਦੀ ਰਿਕਵਰੀ ਦੇ ਮਸਲੇ 'ਤੇ ਚਰਚਾ ਹੋਵੇਗੀ।

ਮਾਈਕ ਫਾਰਨਵਰਥ ਨੇ ਕਿਹਾ ਕਿ ਪਹਿਲਾਂ ਕੋਵਿਡ-19 ਪੈਂਡੈਮਿਕ ਅਤੇ ਫਿਰ ਵਾਈਲਡਫਾਇਰਸ ਤੋਂ ਬਾਅਦ ਇਹ ਤੀਜਾ ਮੌਕਾ ਹੈ ਜਦ ਐਮਰਜੈਂਸੀ ਐਲਾਨੀ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ ਤਕ ਹੜ੍ਹਾਂ ਕਾਰਨ ਘਰ ਛੱਡਣ 'ਤੇ ਮਜਬੂਰ ਹੋਏ ਪੀੜਤਾਂ 'ਚ ਵੱਖੋ-ਵੱਖਰੇ ਢੰਗ ਨਾਲ $12 ਮਿਲੀਅਨ ਦੀ ਵੰਢ ਹੋ ਚੁੱਕੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸੂਵੇ 'ਚ ਜਾਰੀ ਗੈਸ ਰੈਸ਼ਨਿੰਗ ਦੇ ਆਰਡਰ ਹਟਾਏ ਜਾ ਰਹੇ ਹਨ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link