14.67C Vancouver
ADS

Feb 28, 2024 4:31 PM - The Connect News

ਬ੍ਰਿਟੇਨ ਦੀ ਐੱਮ.ਪੀ. ਦਾ ਦੋਸ਼, ਭਾਰਤੀ ਏਜੰਟਾਂ ਦੀ ਹਿੱਟ-ਲਿਸਟ 'ਚ ਹਨ ਕਈ ਬ੍ਰਿਟਿਸ਼ ਸਿੱਖ

Share On
british-mp-accuses-indian-agents-of-targeting-sikhs-living-in-uk
Preet Kaur Gill claimed that Sikhs living in Britain are on the hit list of agents associated with India. He has mentioned the alleged assassination conspiracies against Sikhs abroad.(Photo: Twiter/Preet Kaur Gill MP)

ਬ੍ਰਿਟੇਨ ਦੀ ਐੱਮ.ਪੀ. ਪ੍ਰੀਤ ਕੌਰ ਗਿੱਲ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਏਜੰਟਸ ਯੂ. ਕੇ. ਵਿਚ ਰਹਿਣ ਵਾਲੇ ਸਿੱਖਾਂ ਨੂੰ ਟਾਰਗੇਟ ਕਰ ਰਹੇ ਹਨ। ਉਨ੍ਹਾਂ ਵਲੋਂ ਬ੍ਰਿਟਿਸ਼ ਸੰਸਦ ਵਿਚ ਇਹ ਮੁੱਦਾ ਚੁੱਕਿਆ ਗਿਆ ਹੈ।

ਪ੍ਰੀਤ ਕੌਰ ਗਿੱਲ ਨੇ ਦਾਅਵਾ ਕੀਤਾ ਕਿ ਬ੍ਰਿਟੇਨ ਵਿਚ ਰਹਿਣ ਵਾਲੇ ਸਿੱਖ ਭਾਰਤ ਨਾਲ ਜੁੜੇ ਏਜੰਟਸ ਦੀ ਹਿਟ ਲਿਸਟ ਵਿਚ ਹਨ। ਉਨ੍ਹਾਂ ਨੇ ਵਿਦੇਸ਼ਾਂ ਵਿਚ ਸਿੱਖਾਂ ਖਿਲਾਫ ਕਥਿਤ ਹੱਤਿਆ ਦੀਆਂ ਸਾਜ਼ਿਸ਼ਾਂ ਦਾ ਜ਼ਿਕਰ ਕੀਤਾ ਹੈ। ਨਾਲ ਹੀ ਸੁਰੱਖਿਆ ਮੰਤਰੀ ਟੌਮ ਤੁਗੇਂਧਾਤ ਨੂੰ ਪੁੱਛਿਆ ਕਿ ਸਰਕਾਰ ਬ੍ਰਿਟਿਸ਼ ਸਿੱਖਾਂ ਦੀ ਸੁਰੱਖਿਆ ਲਈ ਕੀ ਕਰ ਰਹੀ ਹੈ। ਇਸ ਦੇ ਜਵਾਬ ਵਿਚ ਤੁਗੇਂਧਾਤ ਨੇ ਕਿਹਾ ਕਿ ਜੇ ਵਿਦੇਸ਼ ਤੋਂ ਕਿਸੇ ਵੀ ਬ੍ਰਿਟਿਸ਼ ਨਾਗਰਿਕ ਨੂੰ ਕੋਈ ਖਤਰਾ ਹੈ ਤਾਂ ਅਸੀਂ ਤੁਰੰਤ ਕਾਰਵਾਈ ਕਰਾਂਗੇ।

ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਬ੍ਰਿਟੇਨ ਵਿਚ ਦੂਜੇ ਭਾਈਚਾਰੇ ਦੇ ਲੋਕਾਂ ਦੀ ਤਰ੍ਹਾਂ ਸੁਰੱਖਿਅਤ ਰਹਿਣ ਦਾ ਅਧਿਕਾਰ ਹੈ। ਉਥੇ ਹੀ, ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਭਾਰਤੀ ਡਿਪਲੋਮੈਟ ’ਤੇ ਹਮਲਿਆਂ ਵਿਰੁੱਧ ਕਾਰਵਾਈ ਨਾ ਕਰਨ ਲਈ ਪੱਛਮੀ ਮੁਲਕਾਂ ਦੀ ਨਿੰਦਾ ਕੀਤੀ। ਜੈਸ਼ੰਕਰ ਨੇ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਦੀ ਉਮੀਦ ਕਰਦੇ ਹਾਂ ਜਿਨ੍ਹਾਂ ਨੇ ਲੰਡਨ ਵਿਚ ਸਾਡੇ ਹਾਈ ਕਮਿਸ਼ਨ ’ਤੇ ਹਮਲਾ ਕੀਤਾ ਅਤੇ ਜੋ ਸਾਡੇ ਡਿਪਲੋਮੈਟ ਨੂੰ ਧਮਕੀ ਦਿੰਦੇ ਹਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link