19.53C Vancouver
ADS

Jan 9, 2020 11:30 PM -

ਬ੍ਰਿਟਿਸ਼ ਪਾਰਲੀਅਮੈਂਟ ਵਿੱਚ ਪ੍ਰਧਾਨ ਮੰਤਰੀ ਦੀ ਬ੍ਰੈਕਸਿਟ ਡੀਲ ਪਾਸ

Share On
british-parliament-clears-boris-johnsons-brexit-deal
U.K. Prime Minister, Boris Johnson/ ANI

ਬ੍ਰਿਟਿਸ਼ ਪਰਲੀਅਮੈਂਟ ਨੇ ਪ੍ਰਧਾਨ ਮੰਤਰੀ ਬੌਰੀਸ ਜੌਨਸਨ ਦੀ ਬ੍ਰੈਕਸਿਟ ਡੀਲ ਦੇ ਪੱਖ ਵਿੱਚ ਵੋਟ ਕੀਤਾ ਹੈ।

ਇਸਦੇ ਨਾਲ ਹੀ ਬ੍ਰਿਟੇਨ ਦੇ ਯੂਰੋਪੀਅਨ ਯੂਨੀਅਨ ਤੋਂ ਪਾਸੇ ਹਟਣ ਲਈ ਰਾਹ ਪੱਧਰਾ ਹੋ ਗਿਆ ਹੈ।

ਵੀਰਵਾਰ ਨੂੰ ਹੋਈ ਵੋਟਿੰਗ ਵਿੱਚ 330 ਮੈਂਬਰਾਂ ਨੇ ਬ੍ਰੈਕਸਿਟ ਡੀਲ ਦੇ ਪੱਖ ਵਿੱਚ ਵੋਟ ਕੀਤਾ, ਜਦਕਿ 231 ਮੈਂਬਰਾਂ ਨੇ ਇਸਦੇ ਵਿਰੋਧ ਵਿੱਚ ਵੋਟ ਕੀਤਾ।

ਇਸ ਡੀਲ ਦੇ ਪਾਸ ਹੋਣ ਨਾਲ ਬ੍ਰੈਕਸਿਟ ਡੀਲ ਦੇ ਰਸਤੇ ਵਿੱਚ ਪਿਆ ਸਭ ਤੋਂ ਵੱਡਾ ਰੋੜਾ ਪਾਸੇ ਹਟ ਗਿਆ ਹੈ।

MP's ਕੋਲ ਇਹ ਆਖਰੀ ਮੌਕਾ ਸੀ, ਜਦ ਇਸ ਡੀਲ ਸੰਬੰਧੀ ਬਿਲ ਨੂੰ ਰੱਦ ਕੀਤਾ ਜਾ ਸਕਦਾ ਸੀ।

ਹੁਣ ਇਸ ਬਿਲ ਨੂੰ ਹਾਊਸ ਆਫ ਲੌਰਡਸ ਵਿੱਚ ਭੇਜਿਆ ਜਾਵੇਗਾ, ਜਿਸਤੋਂ ਬਾਅਦ ਆਉਣ ਵਾਲੇ ਹਫਤਿਆਂ ਵਿੱਚ ਇਹ ਹੋਂਦ ਵਿੱਚ ਆ ਸਕੇਗਾ।

Latest news

carney-macron-discuss-strengthening-canada-france-defence-and-industrial-cooperation
Punjabi

ਕਾਰਨੀ ਅਤੇ ਮੈਕਰੋਨ ਨੇ ਕੈਨੇਡਾ-ਫਰਾਂਸ ਰੱਖਿਆ ਤੇ ਉਦਯੋਗਿਕ ਸਹਿਯੋਗ ਵਧਾਉਣ 'ਤੇ ਕੀਤੀ ਚਰਚਾ

ਪੀ.ਐਮ. ਮਾਰਕ ਕਾਰਨੀ ਨੇ ਅੱਜ ਫਰਾਂਸ ਦੇ ਦੌਰੇ ਮੌਕੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਅਹਿਮ ਮੁਲਾਕਾਤ ਦੌਰਾਨ ਕੈਨੇਡਾ ਅਤੇ ਫਰਾਂਸ ਵਿਚਾਲੇ ਡਿਫੈਂਸ ਤੇ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਗੱਲਬਾਤ ਕੀਤੀ। ਕਾਰਨੀ ਨੇ ਇਸ ਦੌਰਾਨ ਵਿਸ਼ਵ ਪੱਧਰ 'ਤੇ ਵੱਧ ਰਹੇ ਤਣਾਅ ਅਤੇ Geopolitical ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੱਜ ਦੇ ਵਧੇਰੇ ਖ਼ਤਰਨਾਕ ਅਤੇ ਵੰਡੇ ਹੋਏ ਸੰਸਾਰ ਵਿਚ ਫਰਾਂਸ ਅਤੇ ਕੈਨੇਡਾ ਦੇ ਆਪਸੀ ਸਬੰਧ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੋ ਗਏ ਹਨ।
canada-to-introduce-new-bill-targeting-imports-made-with-forced-labour
Punjabi

ਟਰੰਪ ਦੀ ਟੈਰਿਫ ਚਿਤਾਵਨੀ ਤੋਂ ਬਾਅਦ ਕੈਨੇਡਾ ਲਾਵੇਗਾ ਨਵਾਂ ਬੈਨ

ਕੈਨੇਡਾ ਦੀ ਲਿਬਰਲ ਸਰਕਾਰ ਟਰੰਪ ਪ੍ਰਸ਼ਾਸਨ ਵੱਲੋਂ ਮਿਲੀ 10 ਫ਼ੀਸਦੀ ਵਾਧੂ ਟੈਰਿਫ ਦੀ ਚੇਤਾਵਨੀ ਤੋਂ ਬਾਅਦ forced labour ਜ਼ਰੀਏ ਸਾਮਾਨ ਬਣਾਉਣ ਵਾਲੀਆਂ ਕੰਪਨੀਆਂ ਦੇ ਮਾਲ ਨੂੰ ਇੰਪੋਰਟ ਕਰਨ 'ਤੇ ਸਖ਼ਤੀ ਨਾਲ ਬੈਨ ਲਾਗੂ ਕਰਨ ਜਾ ਰਹੀ ਹੈ।
canada-to-introduce-new-forced-labour-import-ban-amid-u-s-tariff-warning
Punjabi

ਸਰੀ ਵਿੱਚ ਦੋ ਕਥਿਤ ਬੈਂਕ ਡਕੈਤੀਆਂ ਦੇ ਮਾਮਲੇ ਵਿੱਚ 22 ਸਾਲਾ ਨੌਜਵਾਨ ਗ੍ਰਿਫਤਾਰ

ਸਰੀ ਵਿਚ ਬੈਂਕ ਡਕੈਤੀਆਂ ਦੀਆਂ ਦੋ ਘਟਨਾਵਾਂ ਦੇ ਮਾਮਲੇ ਵਿਚ ਪੁਲਿਸ ਨੇ ਇੱਕ 22 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਸਰੀ ਪੁਲਿਸ ਸਰਵਿਸ ਮੁਤਾਬਕ ਪਹਿਲੀ ਵਾਰਦਾਤ 6 ਜੂਨ ਨੂੰ ਸਵੇਰੇ ਲਗਭਗ 10:50 ਵਜੇ 104 ਐਵੇਨਿਊ ਅਤੇ ਕਿੰਗ ਜਾਰਜ ਬੁਲੇਵਾਰਡ ਨੇੜੇ ਸਥਿਤ ਇੱਕ ਬੈਂਕ ਵਿਚ ਵਾਪਰੀ, ਜਿੱਥੇ ਸ਼ੱਕੀ ਨੇ ਬੈਂਕ ਸਟਾਫ਼ ਨੂੰ ਹਥਿਆਰ ਹੋਣ ਦੀ ਧਮਕੀ ਦਿੱਤੀ ਅਤੇ ਕੈਸ਼ ਲੈ ਕੇ ਫਰਾਰ ਹੋ ਗਿਆ। ਇਸ ਤੋਂ ਠੀਕ ਦੋ ਦਿਨ ਬਾਅਦ 8 ਜੂਨ ਨੂੰ ਸਵੇਰੇ 11 ਵਜੇ ਦੇ ਕਰੀਬ 128 ਸਟ੍ਰੀਟ ਅਤੇ 96 ਐਵੇਨਿਊ ਨੇੜੇ ਇੱਕ ਹੋਰ ਬੈਂਕ ਨੂੰ ਬਿਲਕੁਲ ਇਸੇ ਤਰੀਕੇ ਨਾਲ ਨਿਸ਼ਾਨਾ ਬਣਾਇਆ ਗਿਆ।
rcmp-prioritize-investigation-after-plaques-stolen-from-first-world-war-internment-memorial-in-banff-national-park
Punjabi

ਬੈਨਫ਼ ਨੈਸ਼ਨਲ ਪਾਰਕ ਵਿਚੋਂ ਚੋਰੀ ਹੋਈਆਂ ਪਹਿਲੇ ਵਿਸ਼ਵ ਯੁੱਧ ਨਾਲ ਸਬੰਧਤ ਤਖਤੀਆਂ

ਲੇਕ ਲੂਈਸ ਨੇੜੇ ਪਹਿਲੇ ਵਿਸ਼ਵ ਯੁੱਧ ਦੌਰਾਨ ਨਜ਼ਰਬੰਦ ਕੀਤੇ ਗਏ ਲੋਕਾਂ ਦੀ ਯਾਦ ਵਿੱਚ ਬਣਾਏ ਗਏ ਇੱਕ ਸਮਾਰਕ ਤੋਂ ਦੋ ਤਖ਼ਤੀਆਂ ਚੋਰੀ ਹੋ ਗਈਆਂ, ਜਿਨ੍ਹਾਂ ਦੀ ਜਾਂਚ ਆਰ.ਸੀ.ਐਮ.ਪੀ. ਵਲੋਂ ਕੀਤੀ ਜਾ ਰਹੀ ਹੈ। ਬੈਂਫ ਨੈਸ਼ਨਲ ਪਾਰਕ ਵਿੱਚ ਸਥਿਤ 'ਕੈਸਲ ਮਾਊਂਟੇਨ ਇੰਟਰਨਮੈਂਟ ਕੈਂਪ' ਦੀ ਬਚੀ ਹੋਈ ਜਗ੍ਹਾ 'ਤੇ ਇੱਕ ਯਾਦਗਾਰੀ ਬੋਰਡ ਲਗਾਇਆ ਗਿਆ ਸੀ, ਜਿਸ 'ਤੇ ਇਸ ਦਾ ਸੰਖੇਪ ਇਤਿਹਾਸ ਲਿਖਿਆ ਹੋਇਆ ਸੀ।
calgary-police-classify-deaths-of-woman-and-child-as-murder-suicide
Punjabi

ਔਰਤ ਨੇ ਆਪਣੇ ਬੱਚੇ ਦਾ ਕਤਲ ਕਰਕੇ ਕੀਤੀ ਆਤਮ ਹੱਤਿਆ: ਕੈਲਗਰੀ ਪੁਲਿਸ

ਕੈਲਗਰੀ ਦੇ ਨੌਰਥਈਸਟ ਇਲਾਕੇ ਦੀ ਟੈਂਪਲ ਕਮਿਊਨਿਟੀ ਦੇ ਇੱਕ ਘਰ ਵਿੱਚੋਂ ਬੁੱਧਵਾਰ ਬੱਚੇ ਸਣੇ ਦੋ ਜਾਣਿਆਂ ਦੀ ਸ਼ੱਕੀ ਮੌਤ ਮਰਡਰ-ਸੁਸਾਈਡ ਦਾ ਮਾਮਲਾ ਦੱਸਿਆ ਜਾ ਰਿਹਾ ਹੈ।ਪੁਲਿਸ ਅਧਿਕਾਰੀ ਬੁੱਧਵਾਰ ਨੂੰ ਘਰ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਦੀ ਸਲਾਮਤੀ ਦੀ ਜਾਂਚ ਕਰਨ ਲਈ ਪਹੁੰਚੇ ਸਨ। ਉਨ੍ਹਾਂ ਨੂੰ ਦੇ ਉੱਥੇ ਇੱਕ 42 ਸਾਲਾ ਔਰਤ ਅਤੇ ਇੱਕ 7 ਸਾਲਾ ਮਾਸੂਮ ਬੱਚੇ ਦੀਆਂ ਲਾਸ਼ਾਂ ਬਰਾਮਦ ਹੋਈਆਂ।
ADS

Related News

post card alt

ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 18 ਲੋਕਾਂ ਦੀ ਗਈ ਜਾਨ

ਦੱਖਣੀ ਸੁਡਾਨ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਤੇਲ ਨਾਲ ਭਰਪੂਰ ਯੂਨਿਟੀ ਰਾਜ ਵਿੱਚ ਵਾਪਰਿਆ।ਰਾਜ ਦੇ ਸੂਚਨਾ ਮੰਤਰੀ ਗਟਵੇਚ ਬਿਪਲ ਨੇ ਕਿਹਾ ਕਿ ਚੀਨੀ ਤੇਲ ਕੰਪਨੀ ਗ੍ਰੇਟਰ ਪਾਇਨੀਅਰ ਓਪਰੇਟਿੰਗ ਕੰਪਨੀ ਦੁਆਰਾ ਚਾਰਟਰ ਕੀਤੇ ਗਏ ਜਹਾਜ਼ ਵਿੱਚ ਦੋ ਪਾਇਲਟਾਂ ਸਮੇਤ 21 ਲੋਕ ਸਵਾਰ ਸਨ। ਉਨ੍ਹਾਂ ਕਿਹਾ ਕਿ ਜਹਾਜ਼ ਦੱਖਣੀ ਸੁਡਾਨ ਦੀ ਰਾਜਧਾਨੀ ਜੁਬਾ ਦੇ ਇੱਕ ਤੇਲ ਖੇਤਰ ਦੇ ਨੇੜੇ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਹਾਦਸੇ ਦਾ ਕਾਰਨ ਕੀ ਸੀ ਅਤੇ ਅਧਿਕਾਰੀਆਂ ਨੇ ਅਜੇ ਤੱਕ ਪੀੜਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਜਹਾਜ਼ ਵਿੱਚ ਤੇਲ ਕਰਮਚਾਰੀ ਸਵਾਰ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link