18.09C Vancouver
ADS

Nov 13, 2021 1:05 AM - The Canadian Press

ਜੱਜ ਦੇ ਫੈਸਲੇ ਨਾਲ ਹੁਣ ਬ੍ਰਿਟਨੀ ਸਪੀਅਰਜ਼ ਕੰਜ਼ਰਵੇਟਰਸ਼ਿਪ ਤੋਂ ਆਜ਼ਾਦ

Share On
britney-freed-judge-dissolves-spears-conservatorship
A Los Angeles judge on Friday ended the conservatorship that has controlled the pop singer's life and money for nearly 14 years. (Photo - Britney Spears/Twitter)

ਨਾਮੀ ਗਾਇਕਾ ਬ੍ਰਿਟਨੀ ਸਪੀਅਰਸ ਆਖਿਰਕਾਰ ਆਜ਼ਾਦ ਹੋ ਗਈ ਹੈ।

ਲੌਸ ਐਂਜਲਿਸ ਦੇ ਇੱਕ ਜੱਜ ਨੇ ਬ੍ਰਿਟਨੀ ਸਪੀਅਰਸ 'ਤੇ ਜਾਰੀ ਕੰਜ਼ਰਵੇਟਰਸ਼ਿਪ ਨੂੰ ਖਤਮ ਕਰਨ ਦੇ ਹੁਕਮ ਦਿੱਤੇ ਹਨ।

ਇਸ ਕੰਜ਼ਰਵੇਟਰਸ਼ਿਪ ਨੇ ਬੀਤੇ ਕਰੀਬ 14 ਸਾਲ ਤੋਂ ਬ੍ਰਿਟਨੀ ਸਪੀਅਰਸ ਦੇ ਜੀਵਨ ਅਤੇ ਉਸ ਦੇ ਪੈਸੇ ਨੂੰ ਕੰਟਰੋਲ ਕੀਤਾ ਹੈ।

5 ਮਹੀਨੇ ਤੋਂ ਜਾਰੀ ਸੁਣਵਾਈ ਤੋਂ ਬਾਅਦ ਅੱਜ ਇਸ ਸੰਬੰਧੀ ਸੁਪੀਰੀਅਰ ਕੋਰਟ ਜੱਜ ਬ੍ਰੈਂਡਾ ਪੈਨੀ ਨੇ ਫੈਸਲਾ ਸੁਣਾਇਆ।

ਸਾਲ 2008 ਤੋਂ ਬਾਅਦ ਪਹਿਲੀ ਵਾਰ ਬ੍ਰਿਟਨੀ ਸਪੀਅਰਸ ਆਪਣੇ ਮੈਡਿਕਲ, ਵਿੱਤੀ ਅਤੇ ਨਿੱਜੀ ਫੈਸਲੇ ਲੈਣ ਲਈ ਆਜ਼ਾਦ ਹੈ।

ਹੁਣ ਅਜਿਹੇ ਫੈਸਲਿਆਂ ਲਈ ਉਸ 'ਤੇ ਕੋਰਟ ਦੀ ਨਿਗਰਾਨੀ ਨਹੀਂ ਹੋਵੇਗੀ।

ਇਹ ਕੰਜ਼ਰਵੇਟਰਸ਼ਿਪ ਉਸ ਵੇਲੇ ਸ਼ੁਰੂ ਹੋਈ ਸੀ ਜਦ ਬ੍ਰਿਟਨੀ ਸਪੀਅਰਸ ਨਾਲ ਸੰਬੰਧਤ ਮਾੜੇ ਵਿਵਹਾਰ ਅਤੇ ਮਾਨਸਿਕ ਸਿਹਤ ਨਾਲ ਸੰਬੰਧਤ ਕੁਝ ਮਾਮਲੇ ਰਿਪੋਰਟ ਹੋਏ ਸਨ।

ਬ੍ਰਿਟਨੀ ਸਪੀਅਰਸ ਦਾ ਟਵੀਟ:

Good God I love my fans so much it’s crazy 🥺❤️ !!! I think I’m gonna cry the rest of the day !!!! Best day ever … praise the Lord … can I get an Amen 🙏🏼☀️🙌🏼 ???? #FreedBritney

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link