Oct 20, 2026 2:51 PM - Connect Newsroom - Ramandeep Kaur

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਨੂੰ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਬੀ.ਐਸ.ਐਫ. ਨੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕਾਰਵਾਈ ਕਰਦਿਆਂ ਗੰਨਮੈਨ ਨੂੰ ਕਾਬੂ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਂ, ਉਸ ਕੋਲੋਂ ਬਰਾਮਦ ਅਫ਼ੀਮ ਦੀ ਮਾਤਰਾ ਅਤੇ ਹੋਰ ਜਾਣਕਾਰੀ ਨਹੀਂ ਮਿਲੀ।




