16.38C Vancouver
ADS

Feb 1, 2020 3:29 PM -

2020-21 ਦਾ ਬੱਜਟ ਦੇਸ਼ ਦੀਆਂ ਮੌਜੂਦਾ ਜ਼ਰੂਰਤਾਂ ਅਤੇ ਭਵਿੱਖ ਦੀਆਂ ਉਮੀਦਾਂ ਨੂੰ ਪੂਰਾ ਕਰੇਗਾ: ਨਰਿੰਦਰ ਮੋਦੀ

Share On
budget-2020-21-will-fulfil-current-needs-future-expectations-of-country-pm-modi
Indian Prime Minister Narendra Modi addressing the nation after Budget 2020-21/ ANI

ਅੱਜ ਭਾਰਤ ਦੀ ਪਾਰਲੀਮੈਂਟ ਵਿੱਚ ਸੰਨ 2020-21 ਲਈ ਬਜਟ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਵਿਸ਼ਵਾਸ ਵਿਅਕਤ ਕੀਤਾ ਕਿ ਇਹ ਬਜਟ ਮੁਲਕ ਦੀਆਂ ਮੌਜੂਦਾ ਲੋੜਾਂ ਅਤੇ ਇਸ ਦਹਾਕੇ ਦੀਆਂ ਜ਼ਰੂਰਤਾਂ ਤੇ ਪੂਰਾ ਉਤਰੇਗਾ।

ਇਸ ਸੰਦੇਸ਼ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਮੈਨੂੰ ਯਕੀਨ ਹੈ ਕਿ ਇਹ ਬਜਟ ਆਮਦਨ, ਨਿਵੇਸ਼, ਮੰਗ ਅਤੇ ਖਪਤ ਵਿੱਚ ਵਾਧਾ ਕਰੇਗਾ ਅਤੇ ਵਿੱਤੀ ਪ੍ਰਣਾਲੀ ਵਿੱਚ ਨਵੀਂ ਊਰਜਾ ਭਰੇਗਾ।"

ਮੋਦੀ ਨੇ ਇਸ ਬਜਟ ਦੀਆਂ ਵਿਸ਼ੇਸ਼ਤਾਵਾਂ ਗਿਣਾਉਂਦੇ ਹੋਏ ਕਿਹਾ ਕਿ ਇਸ ਬਜਟ ਵਿੱਚ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਤ ਕਰਨ ਲਈ ਟੈਕਸ ਵਿੱਚ ਕਈ ਤਰੀਕੇ ਦੀਆਂ ਰਿਆਇਤਾਂ ਪੇਸ਼ ਕੀਤੀਆਂ ਗਈਆਂ ਹਨ।

ਮੋਦੀ ਨੇ ਕਿਹਾ, “ਸਟਾਰਟਅੱਪ ਕੰਪਨੀਆਂ ਅਤੇ ਰੀਅਲ ਅਸਟੇਟ ਸੈਕਟਰ ਨੂੰ ਵੀ ਕਈ ਤਰੀਕੇ ਦੇ ਟੈਕਸ ਬੈਨੀਫਿਟ ਦਿੱਤੇ ਗਏ ਹਨ। ਬਾਂਡ ਮਾਰਕੀਟ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਕਈ ਕਦਮ ਚੁੱਕੇ ਗਏ ਹਨ। ਇਨ੍ਹਾਂ ਸਾਰਿਆਂ ਫੈਸਲਿਆਂ ਨਾਲ ਅਰਥਵਿਵਸਥਾ ਹੋਰ ਤੇਜ਼ੀ ਨਾਲ ਵਧ ਸਕੇਗੀ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਹੋ ਸਕਣਗੇ।”

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਡਾਣ ਸਕੀਮ ਦੇ ਤਹਿਤ ਦੇਸ਼ ਵਿੱਚ 100 ਨਵੇਂ ਏਅਰਪੋਰਟਾਂ ਦਾ ਨਿਰਮਾਣ ਕਰਨਾ ਟੂਰਿਜ਼ਮ ਸੈਕਟਰ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਰਾਹੀਂ ਥੋੜ੍ਹਾ ਨਿਵੇਸ਼ ਕਰਕੇ ਬਹੁਤ ਜ਼ਿਆਦਾ ਆਮਦਨ ਅਤੇ ਰੁਜ਼ਗਾਰ ਪੈਦਾ ਕੀਤੇ ਜਾ ਸਕਦੇ ਹਨ।

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link