21.25C Vancouver
ADS

Nov 16, 2020 9:21 PM -

ਬਜਟ 2021 ਫਿਸਕਲ ਜ਼ਿੰਮੇਵਾਰੀ ਅਤੇ ਕਮਿਊਨਿਟੀ ਇਨਵੈਸਟਮੈਂਟ ਦਾ ਮਜ਼ਬੂਤ ਜੋੜ ਹੈ: ਸਿਟੀ ਆਫ਼ ਸਰੀ

Share On
budget-2021-pairs-fiscal-responsibility-with-strong-community-investment-city-of-surrey
File - The City of Surrey’s proposed Budget 2021 has set a general property tax increase of 2.9%, which is consistent with the rate that was set by Council in the two previous budgets. (The Canadian Press)

ਸਿਟੀ ਆਫ ਸਰੀ ਦੇ ਪ੍ਰਪੋਜ਼ ਕੀਤੇ ਬਜਟ 2021 'ਚ, 2.9% ਦਾ ਜਨਰਲ ਪ੍ਰਾਪਰਟੀ ਟੈਕਸ ਵਾਧਾ ਰੱਖਿਆ ਗਿਆ ਹੈ।

ਬੀਤੇ ਦੋ ਬਜਟਾਂ 'ਚ ਕਾਉਂਸਿਲ ਵੱਲੋਂ ਸੈੱਟ ਕੀਤੇ ਰੇਟ ਦੇ ਨਾਲ ਇਸ ਨੂੰ ਮੇਲ ਖਾਂਦਾ ਦੱਸਿਆ ਗਿਆ ਹੈ।

ਕੋਵਿਡ-19 ਪੈਂਡੇਮਿਕ ਦਰਮਿਆਨ ਸਾਹਮਣੇ ਖੜੀਆਂ ਚੁਣੌਤੀਆਂ ਦੇ ਬਾਵਜੂਦ, ਸਰੀ ਦੇ ਬਜਟ 2021 ਨੂੰ ਲੋਕਲ ਗਵਰਨਮੈਂਟ ਐਕਟ ਅਤੇ ਕਮਿਊਨਿਟੀ ਚਾਰਟਰ ਦੇ ਹਿਸਾਬ ਨਾਲ ਠੀਕ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਮੇਅਰ ਡਗ ਮੈਕੁਲਮ ਨੇ ਕਿਹਾ ਕਿ ਕਾਉਂਸਿਲ ਦੀ ਇਹੀ ਪਹੁੰਚ ਰਹੀ ਹੈ ਕਿ ਪਬਲਿਕ ਡਾਲਰਾਂ ਦੀ ਸਹੀ ਵਰਤੋਂ ਕੀਤੀ ਜਾਵੇ, ਅਤੇ ਇਸੇ ਕਾਰਨ ਪ੍ਰਾਪਰਟੀ ਟੈਕਸਾਂ 'ਤੇ ਖਰਾ ਉਤਰਣ ਵਾਲਾ ਬਜਟ ਲਿਆਂਦਾ ਗਿਆ ਹੈ।

ਮੈਕੁਲਮ ਨੇ ਕਿਹਾ ਕਿ 2019 ਅਤੇ 2020 ਦੇ ਬਜਟ 'ਚ 2.9% ਦਾ ਰੇਟ ਰੱਖਿਆ ਗਿਆ ਸੀ ਅਤੇ 2021 ਦੇ ਬਜਟ 'ਚ ਵੀ ਇਹੀ ਰੇਟ ਪੇਸ਼ ਕੀਤਾ ਗਿਆ ਹੈ।

ਬਜਟ 2021 'ਚ ਕੈਪੀਟਲ ਪਾਰਸਲ ਟੈਕਸ 'ਚ $200 ਦੇ ਵਾਧੇ ਦੀ ਪ੍ਰਪੋਜ਼ਲ ਵੀ ਸ਼ਾਮਿਲ ਹੈ।

ਇਸ ਤੋਂ ਇਲਾਵਾ ਸਰੀ ਪੁਲਿਸ ਬਜਟ 2020 'ਚ ਪੇਸ਼ ਕੀਤਾ ਗਿਆ ਆਪ੍ਰੇਟਿੰਗ ਬਜਟ, ਜੋ ਕਿ 189.6 ਮਿਲੀਅਨ ਡਾਲਰ ਦਾ ਸੀ, ਉਸ 'ਚ 5.5 ਮਿਲੀਅਨ ਡਾਲਰ ਦੇ ਘਾਟੇ ਦੇ ਨਾਲ 184.1 ਮਿਲੀਅਨ ਡਾਲਰ 'ਤੇ ਪੇਸ਼ ਕੀਤਾ ਗਿਆ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link