12.6C Vancouver
ADS

Jul 7, 2020 4:14 PM -

ਕੋਵਿਡ-19 ਤੋਂ ਪ੍ਰਭਾਵਤ ਕਨੇਡੀਅਨ ਲੋਕਾਂ ਨੂੰ ਬੇਸਿਕ ਇੰਕਮ ਪ੍ਰਦਾਨ ਕਰਨ ਦਾ ਖਰਚਾ $98 ਬਿਲੀਅਨ ਤੋਂ ਵੱਧ ਹੋਣ ਦਾ ਅਨੁਮਾਨ

Share On
budget-officer-pegs-cost-of-basic-income-as-calls-for-it-grow-due-to-covid-19
Parliamentary Budget Officer Yves Giroux waits to appear before the Commons Finance committee on Parliament Hill in Ottawa, Tuesday, March 10, 2020. The parliamentary budget office says it could cost over $98 billion to provide almost all Canadians with a basic income for six months beginning this fall. THE CANADIAN PRESS/Adrian Wyld

ਪਾਰਲੀਮੈਂਟਰੀ ਬੱਜਟ ਦਫਤਰ ਮੁਤਾਬਕ ਇਸ ਪੱਤਝੜ ਤੋਂ ਛੇ ਮਹੀਨੇ ਲਈ ਤਕਰੀਬਨ ਸਾਰੇ ਕਨੇਡੀਅਨ ਲੋਕਾਂ ਨੂੰ ਬੇਸਿਕ ਇੰਕਮ ਪ੍ਰਦਾਨ ਕਰਨ ਦਾ ਖਰਚਾ $98 ਬਿਲੀਅਨ ਤੋਂ ਵੱਧ ਹੋ ਸਕਦਾ ਹੈ।

ਇਹ ਅੰਕੜਾ ਉਪਰਲੀ ਸੀਮਾ ਤੇ ਆਧਾਰਿਤ ਹੈ ਜਿਸ ਨੂੰ ਰਿਸਰਚ ਤੋਂ ਬਾਅਦ ਇੱਕ ਨਵੀਂ ਰਿਪੋਰਟ ਵਿੱਚ ਸ਼ਾਮਲ ਕੀਤਾ ਗਿਆ ਹੈ।

ਕੋਵਿਡ-19 ਕਾਰਨ ਲੱਖਾਂ ਕਨੇਡੀਅਨ ਲੋਕਾਂ ਦੀਆਂ ਨੌਕਰੀਆਂ ਅਤੇ ਆਮਦਨੀ ਚਲੀ ਗਈ ਹੈ ਅਤੇ ਲੋਕਾਂ ਨੂੰ ਬੇਸਿਕ ਇੰਕਮ ਪ੍ਰਦਾਨ ਕਰਨ ਦੇ ਖ਼ਿਆਲ ਨੇ ਹੋਰ ਭਾਫ਼ ਫੜ ਲਈ ਹੈ।

ਕਨੇਡੀਅਨ ਲੋਕਾਂ ਅਤੇ ਵਪਾਰਾਂ ਨੂੰ ਵਿੱਤੀ ਸਹਿਯੋਗ ਪ੍ਰਦਾਨ ਕਰਨ ਲਈ ਫੈਡਰਲ ਸਰਕਾਰ ਵੱਲੋਂ ਤਕਰੀਬਨ $174 ਬਿਲੀਅਨ ਖਰਚੇ ਜਾ ਚੁੱਕੇ ਹਨ।

ਅਕਤੂਬਰ ਤੋਂ ਸ਼ੁਰੂ ਹੋਕੇ ਛੇ ਮਹੀਨਿਆਂ ਲਈ ਮੁੱਢਲੀ ਆਮਦਨੀ ਪ੍ਰਦਾਨ ਕਰਨ ਦਾ ਖਰਚਾ ਫੈਡਰਲ ਸਰਕਾਰ ਲਈ $47.5 ਬਿਲੀਅਨ ਤੋਂ $98.1 ਬਿਲੀਅਨ ਵਿਚਕਾਰ ਹੋਣ ਦਾ ਅੰਦਾਜ਼ਾ ਹੈ।

ਬੱਜਟ ਅਫਸਰ ਈਵ ਜੀਰੋ ਦੀ ਰਿਪੋਰਟ ਮੁਤਾਬਕ 18 ਤੋਂ 64 ਸਾਲ ਵਿਚਕਾਰ ਦੀ ਉਮਰ ਦੇ ਲੋਕਾਂ ਲਈ ਔਸਤਨ ਲਾਭ $4,500 ਤੋਂ $4,800 ਵਿਚਕਾਰ ਹੋਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link