15.6C Vancouver
ADS

Apr 25, 2025 7:22 PM - Connect Newsroom

ਮੈਟਰੋਟਾਊਨ ਵਿਚ ਹਥਿਆਰ ਨਾਲ ਸਟਾਫ ਨੂੰ ਧਮਕਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਗ੍ਰਿਫਤਾਰ

Share On
burnaby-rcmp-arrests-44-year-old-man-after-he-allegedly-threatened-security-staff-with-bear-spray-and-a-knife
Police verbally engaged the suspect, who was holding what was believed to be a can of bear spray.(Photo: The Canadian Press)

ਬਰਨਬੀ ਦੇ ਮੈਟਰੋਟਾਊਨ ਵਿਖੇ ਸਥਿਤ ਮਹਾਨਗਰ ਵਿਚ ਮੰਗਲਵਾਰ ਰਾਤ ਸੁਰੱਖਿਆ ਗਾਰਡ ਨੂੰ ਹਥਿਆਰਾਂ ਨਾਲ ਧਮਕਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।ਬਰਨਬੀ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਸ਼ੱਕੀ ਸ਼ਾਪਿੰਗ ਸੈਂਟਰ ਵਿਚ ਚਾਕੂ ਲੈ ਕੇ ਦਾਖਲ ਹੋਇਆ ਅਤੇ ਸਟਾਫ 'ਤੇ ਬੀਅਰ ਸਪਰੇਅ ਕਰਨ ਦੀ ਕੋਸ਼ਿਸ਼ ਕੀਤੀ।

ਇਹ ਘਟਨਾ ਮੰਗਲਵਾਰ ਰਾਤ 10.20 ਵਜੇ ਦੇ ਆਸਪਾਸ ਵਾਪਰੀ ਸੀ ਅਤੇ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਸ਼ੱਕੀ ਭੱਜ ਗਿਆ ਸੀ ਪਰ ਸਕਿਓਰਟੀ ਗਾਰਡ ਦੀ ਮਦਦ ਨਾਲ ਉਸ ਨੂੰ ਥੋੜ੍ਹੀ ਦੂਰੀ 'ਤੇ ਹੀ ਲੱਭਣ ਵਿਚ ਸਫਲਤਾ ਮਿਲ ਗਈ ਸੀ।

ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਅਤੇ ਹਥਿਆਰ ਜ਼ਬਤ ਕਰਨ ਤੋਂ ਲਈ ਸਟਨ ਬੰਦੂਕ ਚਲਾਈ, ਜਿਸ ਵਿਚ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਤੁਰੰਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਗਈ। ਪੁਲਿਸ ਨੇ ਕਿਹਾ ਕਿ 44 ਸਾਲਾ ਵਿਅਕਤੀ ਹੁਣ ਹਿਰਾਸਤ ਵਿਚ ਹੈ ਪਰ ਅਜੇ ਉਸ 'ਤੇ ਕੋਈ ਚਾਰਜ ਨਹੀਂ ਲਗਾਏ ਗਏ ਹਨ।

Latest news

death-toll-from-venezuela-earthquakes-rises-to-589-as-international-rescue-efforts-intensify
Punjabi

ਵੈਨੇਜ਼ੁਏਲਾ ਭੂਚਾਲ: ਮ੍ਰਿਤਕਾਂ ਦੀ ਗਿਣਤੀ 589 ਤੱਕ ਪਹੁੰਚੀ, ਬਚਾਅ ਮੁਹਿੰਮ ਤੇਜ਼

ਵੈਨੇਜ਼ੁਏਲਾ ਵਿੱਚ ਬੁੱਧਵਾਰ ਨੂੰ ਆਏ 7.2 ਅਤੇ 7.5 ਦੀ ਤੀਬਰਤਾ ਵਾਲੇ ਦੋ ਜ਼ੋਰਦਾਰ ਭੂਚਾਲਾਂ ਤੋਂ ਬਾਅਦ ਮਲਬੇ ਹੇਠਾਂ ਫਸੇ ਲੋਕਾਂ ਦੀ ਭਾਲ ਲਈ ਅੰਤਰਰਾਸ਼ਟਰੀ ਬਚਾਅ ਟੀਮਾਂ ਨੇ ਤੇਜ਼ੀ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਕੇ 589 ਹੋ ਗਈ ਹੈ ਅਤੇ ਲਗਭਗ 3000 ਲੋਕ ਜ਼ਖਮੀ ਹੋਏ ਹਨ।
b-c-premier-david-eby-cuts-china-trade-trip-short-amid-pipeline-debate
Punjabi

ਚੀਨ ਦੌਰਾ ਘਟਾ ਕੇ ਵਾਪਸ ਆਉਣਗੇ ਪ੍ਰੀਮੀਅਰ ਈਬੀ, ਨਵੀਂ ਪਾਈਪਲਾਈਨ 'ਤੇ ਸਿਆਸਤ ਗਰਮ

ਪ੍ਰੀਮੀਅਰ ਡੇਵਿਡ ਈਬੀ ਨੇ ਚੀਨ ਲਈ ਆਪਣੇ ਵਪਾਰਕ ਦੌਰੇ ਨੂੰ ਘਟਾ ਕੇ ਤਿੰਨ ਦਿਨਾਂ ਲਈ ਕਰ ਦਿੱਤਾ ਹੈ, ਪਹਿਲਾਂ ਇਹ 27 ਜੂਨ ਤੋਂ 3 ਜੁਲਾਈ ਤੱਕ ਦੇ ਇੱਕ ਹਫ਼ਤੇ ਲਈ ਤੈਅ ਕੀਤਾ ਗਿਆ ਸੀ। ਇਸ ਵਿਜ਼ਿਟ ਵਿਚ ਕਟੌਤੀ ਉਦੋਂ ਕੀਤੀ ਗਈ ਹੈ ਜਦੋਂ ਐਲਬਰਟਾ ਵਲੋਂ 1 ਜੁਲਾਈ ਨੂੰ ਨਵੀਂ ਤੇਲ ਪਾਈਪਲਾਈਨ ਲਈ ਫੈਡਰਲ ਮਨਜ਼ੂਰੀ ਵਾਸਤੇ ਰਸਮੀ ਤੌਰ 'ਤੇ ਅਰਜ਼ੀ ਦੇਣ ਦੀ ਉਮੀਦ ਹੈ।
calgary-police-officer-suspended-with-pay-after-assault-charge-tied-to-2025-arrest
Punjabi

2025 ਦੀ ਗ੍ਰਿਫ਼ਤਾਰੀ ਦੌਰਾਨ ਕਥਿਤ ਹਮਲੇ ਦੇ ਮਾਮਲੇ 'ਚ ਕੈਲਗਰੀ ਪੁਲਿਸ ਅਧਿਕਾਰੀ ਤਨਖਾਹ ਸਮੇਤ ਮੁਅੱਤਲ

ਕੈਲਗਰੀ ਪੁਲਿਸ ਦੇ ਇਕ ਕਾਂਸਟੇਬਲ 'ਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।ਪੁਲਿਸ ਮੁਤਾਬਕ ਇਹ ਘਟਨਾ 22 ਮਈ, 2025 ਨੂੰ ਵਾਪਰੀ ਸੀ, ਜਿੱਥੇ ਦੋਸ਼ਾਂ ਅਨੁਸਾਰ ਉਕਤ ਪੁਲਿਸ ਮੁਲਾਜ਼ਮ ਨੇ ਹਿਰਾਸਤ ਵਿੱਚ ਲਏ ਵਿਅਕਤੀ 'ਤੇ ਬੇਲੋੜੀ ਤਾਕਤ ਦਾ ਇਸਤੇਮਾਲ ਕਰਦਿਆਂ ਉਸ ਦੇ ਕਈ ਮੁੱਕੇ ਮਾਰੇ ਸਨ।
cbsa-issues-dozens-of-removal-orders-in-gta-amid-extortion-related-immigration-investigations
Punjabi

ਜੀ.ਟੀ.ਏ. ਵਿਚ ਐਕਸਟੋਸ਼ਨ ਨਾਲ ਸੰਭਾਵਿਤ ਸਬੰਧਾਂ ਕਾਰਨ ਦਰਜਨਾਂ ਸ਼ੱਕੀਆਂ ਖ਼ਿਲਾਫ਼ ਰੀਮੂਵਲ ਔਰਡਰ ਜਾਰੀ

ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਐਕਸਟੋਸ਼ਨ ਦੀਆਂ ਗਤੀਵਿਧੀਆਂ ਨਾਲ ਸੰਭਾਵਿਤ ਸਬੰਧਾਂ ਦੇ ਚੱਲਦਿਆਂ ਗ੍ਰੇਟਰ ਟੋਰਾਂਟੋ ਏਰੀਏ ਵਿਚ ਦਰਜਨਾਂ ਲੋਕਾਂ ਖ਼ਿਲਾਫ਼ ਰੀਮੂਵਲ ਔਰਡਰ ਜਾਰੀ ਕੀਤੇ ਹਨ, ਜਿਨ੍ਹਾਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਪਿਛਲੇ ਸਾਲ ਅਗਸਤ ਵਿਚ ਪੈਸੀਫਿਕ ਅਤੇ ਪ੍ਰੈਰੀ ਖੇਤਰਾਂ ਤੋਂ ਸ਼ੁਰੂ ਹੋਈ ਇਮੀਗ੍ਰੇਸ਼ਨ ਜਾਂਚ ਦੇ ਦਾਇਰੇ ਨੂੰ ਨਵੰਬਰ ਵਿਚ ਜੀ.ਟੀ.ਏ.ਤੱਕ ਵਧਾਇਆ ਗਿਆ ਸੀ।
new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link