15.23C Vancouver
ADS

Jul 3, 2026 1:28 PM - Connect Newsroom - Ramandeep Kaur

ਬਰਨਬੀ ਆਰਸੀਐਮਪੀ ਦੀ ਟੀਮ ਨੇ ਨਸ਼ੀਲੇ ਪਦਾਰਥ ਬਣਾਉਣ ਵਾਲੇ ਗੁਪਤ ਨੈੱਟਵਰਕ ਦਾ ਕੀਤਾ ਪਰਦਾਫਾਸ਼

Share On
burnaby-rcmp-investigation-leads-to-major-seizure-of-precursor-chemicals-firearms-and-suspected-drugs-in-richmond
The investigation remains under the direction of Burnaby RCMP. Police have not announced any charges, and no additional details about the suspects have been released.(Photo: X Burnaby RCMP)

ਬਰਨਬੀ ਆਰਸੀਐਮਪੀ ਦੀ ਗੈਂਗ ਇਨਫੋਰਸਮੈਂਟ ਟੀਮ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਬਣਾਉਣ ਵਾਲੇ ਗੁਪਤ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਜਾਂਚ ਤਹਿਤ ਰਿਚਮੰਡ ਵਿਚ ਪੰਜ ਥਾਵਾਂ ਵਿਚੋਂ ਤਿੰਨ ਰਿਹਾਇਸ਼ਾਂ ਅਤੇ ਦੋ ਸੀ ਕੈਨ ਕੰਟੇਨਰਜ਼ 'ਤੇ ਇੱਕੋ ਵੇਲੇ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਕੈਮੀਕਲ, ਹਥਿਆਰ, ਕੈਸ਼ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਜ਼ਬਤ ਕੀਤਾ ਗਿਆ ਹੈ।

ਪੁਲਿਸ ਮੁਤਾਬਕ, ਜਾਂਚ ਦੀ ਸ਼ੁਰੂਆਤ 30 ਜੁਲਾਈ 2025 ਨੂੰ ਹੋਈ ਸੀ, ਜਦੋਂ ਇੱਕ ਗੱਡੀ ਦੀ ਤਲਾਸ਼ੀ ਦੌਰਾਨ ਫੈਂਟਾਨਿਲ ਬਣਾਉਣ ਵਿਚ ਵਰਤਿਆ ਜਾਣ ਵਾਲਾ ਲਗਭਗ 4 ਕਿੱਲੋ ਕੈਮੀਕਲ ਬਰਾਮਦ ਹੋਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਡਰਾਈਵਰ ਦੀ ਜਾਂਚ ਅੱਗੇ ਵਧਾਉਂਦੇ ਹੋਏ ਤਿੰਨ ਹੋਰ ਸ਼ੱਕੀ ਵਿਅਕਤੀਆਂ ਅਤੇ ਕਈ ਅਪਰਾਧਿਕ ਟਿਕਾਣਿਆਂ ਦਾ ਪਤਾ ਲਗਾਇਆ ਤੇ 1 ਅਪ੍ਰੈਲ 2026 ਨੂੰ ਰਿਚਮੰਡ ਦੇ 5 ਟਿਕਾਣਿਆਂ 'ਤੇ ਛਾਪੇ ਮਾਰੇ ਗਏ।

ਇਸ ਦੌਰਾਨ 6,765 ਕਿੱਲੋ ਤਿਆਰ ਨਸ਼ੀਲੇ ਪਦਾਰਥ ਅਤੇ chemicals ਦੀ ਜ਼ਬਤੀ ਹੋਈ। ਇਸ ਤੋਂ ਇਲਾਵਾ $30,000 ਕੈਸ਼, ਦੋ ਗੱਡੀਆਂ ਅਤੇ 4 ਹੈਂਡਗਨ ਵੀ ਕਬਜ਼ੇ ਵਿਚ ਲਈਆਂ ਗਈਆਂ, ਫਿਲਹਾਲ ਪੁਲਿਸ ਵਲੋਂ ਅਜੇ ਕਿਸੇ ਵੀ ਸ਼ੱਕੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link