16.49C Vancouver
ADS

Sep 19, 2022 8:25 PM - Connect News

ਬਰਨਬੀ ਦੇ ਰਾਜੇਸ਼ ਵਰਮਾ ਬਾਰੇ ਹੁਣ ਤੱਕ ਕੁਝ ਪਤਾ ਨਹੀਂ ਲੱਗਿਆ, ਪੁਲਿਸ ਨੇ ਪੋਸਟਰ ਜਾਰੀ ਕਰ ਮੰਗੀ ਮਦਦ

Share On
burnaby-rcmp-missing-person-to-locate
Burnaby RCMP is asking for the public’s assistance in locating 65-year-old Rajesh Verma. Rajesh was last seen by family in the 8800-block of Armstrong Avenue at 3:30 p.m. Thursday, September 15, 2022. (Photo - Burnaby RCMP)

ਬਰਨਬੀ ਆਰ.ਸੀ.ਐਮ.ਪੀ. ਵੱਲੋਂ ਰਾਜੇਸ਼ ਵਰਮਾ ਨਾਮ ਦੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

ਰਾਜੇਸ਼ ਵਰਮਾ ਦੀ ਉਮਰ 65 ਸਾਲ ਹੈ।

ਪੁਲਿਸ ਨੇ ਰਾਜੇਸ਼ ਵਰਮਾ ਦੀ ਤਸਵੀਰ ਜਾਰੀ ਕਰ ਲੋਕਾਂ ਤੋਂ ਭਾਲ 'ਚ ਮਦਦ ਦੀ ਅਪੀਲ ਪਹਿਲਾਂ ਬੀਤੇ ਹਫ਼ਤੇ ਕੀਤੀ ਸੀ।

ਇਸ ਤੋਂ ਬਾਅਦ ਰਾਜੇਸ਼ ਵਰਮਾ ਬਾਰੇ ਭਾਲ ਸੰਬੰਧੀ ਪੋਸਟਰ ਵੀ ਜਾਰੀ ਕੀਤੇ ਗਏ ਹਨ।

ਇਸ ਵਿਅਕਤੀ ਨੂੰ ਆਖਰੀ ਵਾਰ ਵੀਰਵਾਰ ਯਾਨੀ ਕਿ 15 ਸਿਤੰਬਰ ਨੂੰ ਦੁਪਹਿਰ ਕਰੀਬ 3.30 ਵਜੇ ਆਰਮਸਟਰੌਂਗ ਐਵੀਨਿਊ ਦੇ 8800 ਬਲੌਕ 'ਚ ਵੇਖਿਆ ਗਿਆ ਸੀ।

ਲਾਪਤਾ ਵਿਅਕਤੀ ਦੀ ਤਸਵੀਰ ਵੀ ਜਾਰੀ ਕੀਤੀ ਗਈ ਹੈ ਅਤੇ ਇਹ ਤਸਵੀਰ ਤੇ ਪੋਸਟਰ ਹੇਠਾਂ ਤਸਵੀਰਾਂ 'ਚ ਵੇਖੇ ਜਾ ਸਕਦੇ ਹਨ।

ਲਾਪਤਾ ਵਿਅਕਤੀ ਦਾ ਕੱਦ ਕਰੀਬ 5'6" ਅਤੇ ਅੱਖਾਂ ਭੂਰੀਆਂ ਦੱਸੀਆਂ ਗਈਆਂ ਹਨ।

ਲਾਪਤਾ ਵਿਅਕਤੀ ਨੂੰ ਆਖਰੀ ਵਾਰ ਵੇਖੇ ਜਾਣ 'ਤੇ ਉਸ ਨੇ ਚਿੱਟੇ ਰੰਗ ਦਾ ਸ਼ਰਟ, ਕਾਲੇ ਰੰਗ ਦੇ ਬੂਟ ਅਤੇ ਗੂੜੀ ਨੀਲੀ ਪੈਂਟ ਪਹਿਨੀ ਹੋਈ ਸੀ।

ਪਰਿਵਾਰ ਨਾਲ ਇਸ ਤਰ੍ਹਾਂ ਸੰਪਰਕ ਤੋਂ ਬਾਹਰ ਰਹਿਣਾ ਰਾਜੇਸ਼ ਵਰਮਾ ਦੇ ਸੁਭਾਅ ਦੇ ਵਿਪਰੀਤ ਦੱਸਿਆ ਗਿਆ ਅਤੇ ਉਨ੍ਹਾਂ ਦਾ ਪਰਿਵਾਰ ਚਿੰਤਤ ਹੈ।

Latest news

15-year-old-charged-after-allegedly-threatening-to-burn-down-port-coquitlam-home
Punjabi

ਪੋਰਟ ਕੋਕੁਇਟਲਮ ’ਚ 15 ਸਾਲਾ ਨੌਜਵਾਨ ’ਤੇ ਘਰ ਸਾੜਨ ਦੀ ਧਮਕੀ ਦੇਣ ਦੇ ਦੋਸ਼

ਪੋਰਟ ਕੋਕੁਇਟਲਮ ਵਿਚ ਇੱਕ ਘਰ ਨੂੰ ਅੱਗ ਲਗਾ ਕੇ ਸਾੜਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ 15 ਸਾਲਾ ਨਾਬਾਲਗ ਨੌਜਵਾਨ 'ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਕੋਕੁਇਟਲਮ ਆਰਸੀਐਮਪੀ ਮੁਤਾਬਕ,ਇਹ ਮਾਮਲਾ ਇਸੇ ਸਾਲ 17 ਮਈ ਨੂੰ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ,ਜਿਸ ਦੀ ਜਨਰਲ ਇਨਵੈਸਟੀਗੇਸ਼ਨ ਸੈਕਸ਼ਨ ਵੱਲੋਂ ਕੀਤੀ ਜਾਂਚ ਅਤੇ ਸਬੂਤਾਂ ਤੋਂ ਬਾਅਦ ਬੀ.ਸੀ.ਪ੍ਰੌਸੀਕਿਊਸ਼ਨ ਸਰਵਿਸ ਨੇ 4 ਅਗਸਤ ਨੂੰ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ।
poilievre-invites-irans-exiled-crown-prince-reza-pahlavi-to-visit-canada
Punjabi

ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ। ਉਹਨਾਂ ਹਾਲ ਹੀ ਵਿਚ ਉੱਤਰੀ ਵੈਨਕੂਵਰ-ਕੈਪੀਲਾਨੋ ਹਲਕੇ ਵਿਚ ਕੰਜ਼ਰਵੇਟਿਵ ਉਮੀਦਵਾਰ ਵਲੋਂ ਅਗਾਮੀ ਜ਼ਿਮਨੀ ਚੋਣ ਦੇ ਸਬੰਧ ਵਿਚ ਬੁਲਾਈ ਗਈ ਪਰਸ਼ੀਅਨ ਟਾਊਨ ਹਾਲ ਦੌਰਾਨ ਇਹ ਗੱਲ ਆਖੀ ਅਤੇ ਇਹ ਵੀ ਕਿਹਾ ਕਿ Pahlavi ਨਾਲ ਉਹ ਇੱਕ ਵਰਚੁਅਲ ਮੀਟਿੰਗ ਵੀ ਕਰਨਗੇ।
carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link