21.43C Vancouver
ADS

Jan 21, 2023 1:25 AM - Connect News

ਬਰਨਬੀ 'ਚ ਵਿਖਾਈ ਦਿੱਤੀ ਸਾਨੀਚ ਦੀ ਹਾਈ-ਰਿਸਕ ਟੀਨੇਜਰ ਲੜਕੀ, ਪੁਲਿਸ ਕਰ ਰਹੀ ਭਾਲ 'ਚ ਮਦਦ ਦੀ ਅਪੀਲ

Share On
burnaby-rcmp-missing-person-to-locate-zenaeh-edwards-helgason
Burnaby RCMP is seeking assistance from the public in locating missing 17-year-old Zenaeh Edwards-Helgason. (Photo - Saanich police/twitter)

ਬਰਨਬੀ 'ਚ ਆਰ.ਸੀ.ਐਮ.ਪੀ. ਵੱਲੋਂ ਇੱਕ ਲਾਪਤਾ ਟੀਨੇਜਰ ਦੀ ਭਾਲ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਲਾਪਤਾ ਲੜਕੀ ਨੂੰ ਹਾਈ-ਰਿਸਕ/ਉੱਚ ਖਤਰੇ ਦੀ ਸ਼੍ਰੇਣੀ ਦਾ ਦੱਸਿਆ ਗਿਆ ਹੈ।

ਇਸ ਟੀਨੇਜਰ ਦੀ ਭਾਲ ਦੀ ਕੋਸ਼ਿਸ਼ ਬਾਰੇ ਸਭ ਤੋਂ ਪਹਿਲਾਂ ਸਾਨੀਚ ਵਿੱਚ ਜਾਣਕਾਰੀ ਜਾਰੀ ਕੀਤੀ ਗਈ ਸੀ ਅਤੇ ਦੱਸਿਆ ਸੀ ਕਿ ਉਸ ਨੂੰ ਮਿਊਨਿਸਪੈਲਿਟੀ 'ਚ ਆਖਰੀ ਵਾਰ 19 ਦਿਸੰਬਰ ਨੂੰ ਵੇਖਿਆ ਗਿਆ ਸੀ।

ਲੜਕੀ ਦੀ ਉਮਰ 17 ਸਾਲ ਅਤੇ ਉਸ ਦਾ ਨਾਮ ਜ਼ੇਨਾਏ ਐਡਵਰਡਸ ਹੈਲਗਾਸਨ ਦੱਸਿਆ ਗਿਆ ਹੈ।

ਲੜਕੀ ਦਾ ਕੱਦ ਕਰੀਬ 5'6" ਅਤੇ ਸ਼ਰੀਰਕ ਬਣਤਰ ਮੱਧਮ ਦੱਸੀ ਗਈ ਹੈ।

ਅੱਜ ਲੜਕੀ ਬਾਰੇ ਜਾਣਕਾਰੀ ਜਾਰੀ ਕਰਦਿਆਂ ਬਰਨਬੀ ਆਰ.ਸੀ.ਐਮ.ਪੀ. ਨੇ ਦੱਸਿਆ ਕਿ ਲਾਪਤਾ ਲੜਕੀ ਨੂੰ 10 ਜਨਵਰੀ ਨੂੰ ਵੈਨਕੂਵਰ ਡਾਊਨਟਾਊਨ ਈਸਟਸਾਈਡ ਇਲਾਕੇ 'ਚ ਵੇਖੇ ਜਾਣ ਦੀ ਸੂਚਨਾ ਮਿਲੀ ਸੀ ਅਤੇ ਹੁਣ ਪਤਾ ਲੱਗਿਆ ਹੈ ਕਿ ਵੀਰਵਾਰ ਨੂੰ ਉਸ ਨੂੰ ਬਰਨਬੀ 'ਚ ਵੀ ਵੇਖਿਆ ਗਿਆ ਸੀ।

ਪੁਲਿਸ ਨੇ ਅੱਜ ਫਿਰ ਤੋਂ ਲੜਕੀ ਦੀਆਂ ਤਸਵੀਰਾਂ ਜਾਰੀ ਕਰ ਲੋਕਾਂ ਤੋਂ ਮੰਗ ਕੀਤੀ ਹੈ ਕਿ ਕੋਈ ਜਾਣਕਾਰੀ ਹੋਵੇ ਤਾਂ ਦੱਸਿਆ ਜਾਵੇ।

ਲੜਕੀ ਦੀਆਂ ਤਸਵੀਰਾਂ ਕਨੈਕਟ ਐਫ.ਐਮ. ਦੇ ਫੇਸਬੁੱਕ ਪੇਜ 'ਤੇ ਵੇਖੀਆਂ ਜਾ ਸਕਦੀਆਂ ਹਨ।

ਪੁਲਿਸ ਨੇ ਇਸ ਤੋਂ ਪਹਿਲਾਂ ਮਾਮਲੇ 'ਚ ਇੱਕ ਆਦਮੀ ਦੀ ਵੀ ਜਾਣਕਾਰੀ ਜਾਰੀ ਕੀਤੀ ਸੀ, ਜਿਸ ਬਾਰੇ 7 ਜਨਵਰੀ ਨੂੰ ਦੱਸਿਆ ਗਿਆ ਸੀ ਕਿ ਉਸ ਕੋਲ ਲਾਪਤਾ ਲੜਕੀ ਦੀ ਜਾਣਕਾਰੀ ਹੋ ਸਕਦੀ ਹੈ।

ਆਦਮੀ ਦੀ ਬਰਨਬੀ 'ਚ ਇੱਕ ਹੋਟਲ ਦੀ 3 ਜਨਵਰੀ ਦੀ ਤਸਵੀਰ ਵੀ ਜਾਰੀ ਕੀਤੀ ਗਈ ਸੀ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link