18.63C Vancouver
ADS

Dec 24, 2025 10:01 AM - Connect Newsroom - Ramandeep Kaur

ਨੌਰਥ ਬਰਨਬੀ ਵਿੱਚ $100,000 ਦੀ ਬੌਬਕੈਟ ਮਸ਼ੀਨ ਚੋਰੀ,ਲਗਾਤਾਰ ਕੀਤੀ ਜਾ ਰਹੀ ਭਾਲ

Share On
burnaby-rcmp-seek-public-help-after-100-000-bobcat-loader-stolen-in-north-burnaby
Investigators describe the first suspect vehicle as a dark-coloured pickup truck, believed to be a Chevrolet Silverado, with a black tonneau cover.

ਬਰਨਬੀ ਵਿਚ ਦਿਨ-ਦਿਹਾੜੇ ਹੋਈ ਇੱਕ ਵੱਡੀ ਚੋਰੀ ਦੇ ਸਬੰਧ ਵਿਚ ਪੁਲਿਸ ਨੇ ਦੋ ਪਿਕਅੱਪ ਟਰੱਕ ਦੀਆਂ ਤਸਵੀਰਾਂ ਜਾਰੀ ਕਰਦੇ ਹੋਏ ਲੋਕਾਂ ਤੋਂ ਇਨ੍ਹਾਂ ਦੀ ਪਛਾਣ ਵਿਚ ਮਦਦ ਮੰਗੀ ਹੈ। ਪੁਲਿਸ ਮੁਤਾਬਕ, ਬ੍ਰੈਂਟਵੁੱਡ ਇਲਾਕੇ ਵਿਚੋਂ ਪਿਛਲੇ ਦਿਨੀਂ ਲਗਭਗ $100,000 ਦੀ ਕੀਮਤ ਵਾਲੇ ਇੱਕ ਉਸਾਰੀ ਦਾ ਸਾਮਾਨ-ਬੌਬਕੈਟ ਲੋਡਰ ਨੂੰ ਚੋਰੀ ਕੀਤਾ ਗਿਆ,ਜਿਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ, ਇਹ ਘਟਨਾ 30 ਨਵੰਬਰ ਦੀ ਦੁਪਹਿਰ ਨੂੰ ਵਾਪਰੀ ਸੀ,ਦੋ ਪਿਕਅੱਪ ਟਰੱਕ ਮਿਡਲਾਨ ਡਰਾਈਵ ਅਤੇ ਵੈਸਟਲਾਨ ਡਰਾਈਵ ਦੇ ਇਲਾਕੇ ਵਿਚ ਪਹੁੰਚੇ। ਇਨ੍ਹਾਂ ਵਿਚੋਂ ਇੱਕ ਟਰੱਕ ਦੇ ਪਿੱਛੇ ਖਾਲੀ ਫਲੈਟ ਡੈੱਕ ਟ੍ਰੇਲਰ ਲੱਗਿਆ ਹੋਇਆ ਸੀ। ਕੁਝ ਹੀ ਸਮੇਂ ਬਾਅਦ ਇਹ ਦੋਵੇਂ ਪਿਕਅੱਪ ਟਰੱਕ ਉੱਥੋਂ ਰਵਾਨਾ ਹੋ ਗਏ ਅਤੇ ਇਨ੍ਹਾਂ ਵਿਚੋਂ ਇੱਕ ਦੇ ਟ੍ਰੇਲਰ ਦੇ ਉੱਪਰ ਚੋਰੀ ਕੀਤਾ ਹੋਇਆ ਬੌਬਕੈਟ ਲੋਡਰ ਲੱਦਿਆ ਹੋਇਆ ਸੀ।

ਬਰਨਬੀ ਆਰ.ਸੀ.ਐਮ.ਪੀ.ਦਾ ਮੰਨਣਾ ਹੈ ਕਿ ਜਨਤਾ ਦੀ ਸਹਾਇਤਾ ਨਾਲ ਇਨ੍ਹਾਂ ਸ਼ੱਕੀ ਟਰੱਕਾਂ ਅਤੇ ਮੁਲਜ਼ਮਾਂ ਤੱਕ ਪਹੁੰਚਣ ਵਿਚ ਮਦਦ ਮਿਲ ਸਕਦੀ ਹੈ,ਜਿਸ ਕਾਰਨ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link