14.11C Vancouver
ADS

Jul 15, 2026 4:06 PM - Connect Newsroom - Ramandeep Kaur

ਬਰਨਬੀ 'ਚ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਜਾਰੀ, ਪੁਲਿਸ ਨੇ ਸ਼ੱਕੀ ਦੀ ਪਛਾਣ ਲਈ ਲੋਕਾਂ ਤੋਂ ਮੰਗੀ ਮਦਦ

Share On
burnaby-rcmp-seek-publics-help-to-identify-suspect-in-sexual-assault-investigation
Burnaby RCMP are seeking information to help identify a suspect following a reported sexual assault near Royal Oak Avenue and Beresford Street on July 9. (Photo: X Burnaby RCMP)

ਬਰਨਬੀ ਵਿਚ ਇੱਕ ਲੜਕੀ ਨਾਲ ਜਿਨਸੀ ਸ਼ੋਸ਼ਣ ਦੀ ਘਟਨਾ ਹੋਈ ਹੈ। ਪੁਲਿਸ ਨੇ ਪਿਛਲੇ ਹਫ਼ਤੇ ਵਾਪਰੇ ਇਸ ਮਾਮਲੇ ਦੇ ਸਬੰਧ ਵਿਚ ਸ਼ੱਕੀ ਦੀ ਪਛਾਣ ਵਿਚ ਮਦਦ ਮੰਗੀ ਹੈ। ਔਫੀਸਰ ਮੁਤਾਬਕ, 9 ਜੁਲਾਈ ਨੂੰ ਰਾਤ ਕਰੀਬ 11.30 ਵਜੇ ਰਾਇਲ ਓਕ ਐਵੇਨਿਊ ਅਤੇ ਬੇਰੇਸਫੋਰਡ ਸਟ੍ਰੀਟ ਨੇੜੇ ਸ਼ੱਕੀ ਵਲੋਂ ਲੜਕੀ ਨੂੰ ਨਿਸ਼ਾਨਾ ਬਣਾਇਆ ਗਿਆ, ਪੀੜਤਾ ਨੇ ਦੱਸਿਆ ਕਿ ਉਹ ਇਕੱਲੀ ਜਾ ਰਹੀ ਸੀ ਜਦੋਂ ਇੱਕ ਆਦਮੀ ਪਿੱਛੇ ਤੋਂ ਆਇਆ ਅਤੇ ਉਸ ਨਾਲ ਗਲਤ ਹਰਕਤ ਕੀਤੀ, ਜਿਵੇਂ ਹੀ ਪੀੜਤਾ ਨੇ 911 'ਤੇ ਕਾਲ ਕੀਤਾ, ਸ਼ੱਕੀ ਮੌਕੇ ਤੋਂ ਭੱਜ ਗਿਆ।

ਪੁਲਿਸ ਮੁਤਾਬਕ, ਇਲਾਕੇ ਦੀ ਛਾਣਬੀਣ ਤੋਂ ਬਾਅਦ ਵੀ ਉਹ ਫੜਿਆ ਨਹੀਂ ਜਾ ਸਕਿਆ। ਕਾਰਪੋਰੇਸ਼ਨਲ ਮਾਈਕ ਕਲਾਂਜ ਮੁਤਾਬਕ, ਇਸ ਘਟਨਾ ਦੇ ਕਰੀਬ ਅੱਧੇ ਘੰਟੇ ਮਗਰੋਂ ਬੇਰੇਸਫੋਰਡ ਸਟ੍ਰੀਟ ਨੇੜੇ ਹੀ ਇੱਕ ਅਪਾਰਟਮੈਂਟ ਦੇ ਗਰਾਊਂਡ ਫਲੋਰ ਦੀ ਸਲਾਈਡਿੰਗ ਗਲਾਸ ਡੋਰ ਕੋਲ ਕਿਸੇ ਸ਼ੱਕੀ ਦੇ ਹੋਣ ਦੀ ਰਿਪੋਰਟ ਮਿਲੀ ਪਰ ਘਰ ਵਾਲਿਆਂ ਦੇ ਖਿੜਕੀ ਵੱਲ ਆਉਂਦੇ ਹੀ ਉਹ ਭੱਜ ਗਿਆ।

Cpl. ਮੁਤਾਬਕ, ਉਸੇ ਰਾਤ ਇਨ੍ਹਾਂ ਘਟਨਾਵਾਂ ਤੋਂ ਪਹਿਲਾਂ ਸ਼ੱਕੀ ਨੂੰ 11 ਵਜੇ ਇਸੇ ਘਰ ਦੇ ਵਿਹੜੇ ਵਿਚ ਵੀ ਦੇਖਿਆ ਗਿਆ ਸੀ, ਜਿਸ ਦੀ ਸ਼ਿਕਾਇਤ ਕਰਤਾ ਨੇ ਪਹਿਲਾਂ ਰਿਪੋਰਟ ਨਹੀਂ ਕੀਤੀ ਸੀ। Kalanj ਨੇ ਕਿਹਾ ਕਿ ਫਿਲਹਾਲ ਇਸ ਮੌਕੇ ਇਹ ਨਹੀਂ ਕਿਹਾ ਜਾ ਸਕਦਾ ਕਿ ਕੀ ਦੋਵੇਂ ਘਟਨਾਵਾਂ ਦਾ ਆਪਸ ਵਿਚ ਕੋਈ ਲਿੰਕ ਸੀ? ਉਨ੍ਹਾਂ ਮੁਤਾਬਕ, ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਜਾਂਚ ਜਾਰੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link