24.1C Vancouver
ADS

Dec 3, 2025 7:20 PM - Connect Newsroom - Jasmine Singh

ਕਿੰਗਜ਼ਵੇ ’ਤੇ ਹੋਈ ਭਿਆਨਕ ਟੱਕਰ ਤੋਂ ਬਾਅਦ ਬਰਨਬੀ ਆਰ.ਸੀ.ਐਮ.ਪੀ. ਨੇ ਲੋਕਾਂ ਨੂੰ ਮਦਦ ਕਰਨ ਦੀ ਕੀਤੀ ਅਪੀਲ

Share On
burnaby-rcmp-seeks-witnesses-and-dashcam-video-after-deadly-collision-on-kingsway
Police vehicles are seen along Kingsway in Burnaby during a previous response. (Photo: X Burnaby RCMP)

ਬਰਨਬੀ ਵਿਚ ਇੱਕ ਵਿਅਕਤੀ ਦੀ ਗੱਡੀ ਨਾਲ ਟੱਕਰ ਵਿਚ ਮੌਤ ਹੋਣ ਦੇ ਮਾਮਲੇ ਵਿਚ ਆਰ.ਸੀ.ਐਮ.ਪੀ. ਦੀ ਕ੍ਰਿਮੀਨਲ ਕੋਲਿਜ਼ਨ ਇਨਵੈਸਟੀਗੇਸ਼ਨ ਟੀਮ ਨੇ ਜਾਂਚ ਆਪਣੇ ਹੱਥਾਂ ਵਿਚ ਲੈ ਲਈ ਹੈ। ਇਹ ਹਾਦਸਾ ਸੋਮਵਾਰ ਦੀ ਸ਼ਾਮ ਨੂੰ 7 ਵਜੇ ਦੇ ਕਰੀਬ ਐਡਮੰਡਸ ਸਟ੍ਰੀਟ ਨੇੜੇ ਕਿੰਗਜ਼ਵੇਅ 'ਤੇ ਵਾਪਰਿਆ ਸੀ, ਜਿਸ ਵਿਚ ਇੱਕ ਪੈਦਲ ਜਾ ਰਹੇ ਵਿਅਕਤੀ ਨੂੰ ਗੱਡੀ ਨੇ ਟੱਕਰ ਮਾਰ ਦਿੱਤੀ ਸੀ ਅਤੇ ਉਸ ਦੀ ਮੌਤ ਹੋ ਗਈ ਸੀ।

ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਗੱਡੀ ਦਾ ਡਰਾਈਵਰ ਮੌਕੇ 'ਤੇ ਹੀ ਰਿਹਾ ਤੇ ਜਾਂਚ ਵਿਚ ਸਹਿਯੋਗ ਕੀਤਾ ਅਤੇ ਅੱਗੇ ਦੀ ਇਨਵੈਸਟੀਗੇਸ਼ਨ ਲਈ ਹੁਣ ਕ੍ਰਿਮੀਨਲ ਕੋਲਿਜ਼ਨ ਇਨਵੈਸਟੀਗੇਸ਼ਨ ਟੀਮ ਵਲੋਂ ਜਾਂਚ ਸੰਭਾਲੀ ਗਈ ਹੈ।

ਬਰਨਬੀ ਆਰ.ਸੀ.ਐਮ.ਪੀ. ਦੇ ਕਾਰਪੋਰੇਸ਼ਨਲ ਮਾਈਕ ਕਲਾਂਜ ਨੇ ਕਿਹਾ ਕਿ ਸਾਡੀ ਅਗਲੀ ਜਾਂਚ ਦਾ ਹਿੱਸਾ ਇਹ ਪਤਾ ਕਰਨਾ ਹੈ ਕਿ ਟੱਕਰ ਤੋਂ ਠੀਕ ਪਹਿਲਾਂ ਕੀ ਹਾਲਾਤ ਸਨ। ਜੇ ਲੋਕ ਉਸ ਸਮੇਂ ਘਟਨਾ ਵਾਲੇ ਸਥਾਨ ਕੋਲ ਮੌਜੂਦ ਸਨ, ਜਾਂ ਜਿਨ੍ਹਾਂ ਕੋਲ ਇਸ ਦੀ ਵੀਡੀਓ ਹੋ ਸਕਦੀ ਹੈ ਉਹਨਾਂ ਨੂੰ ਬਰਨਬੀ ਆਰ.ਸੀ.ਐਮ.ਪੀ. ਨਾਲ ਸੰਪਰਕ ਕੀਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।

Latest news

mission-rcmp-seize-firearms-issue-tickets-during-crackdown-on-illegal-shooting-along-forest-service-road
Punjabi

ਮਿਸ਼ਨ ਆਰ.ਸੀ.ਐਮ.ਪੀ. ਨੇ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ, ਕਈ ਨੌਜਵਾਨਾਂ ਨੂੰ ਕੀਤਾ ਕਾਬੂ

ਮਿਸ਼ਨ ਆਰ.ਸੀ.ਐਮ.ਪੀ. ਨੇ ਲੌਸਟ ਕਰੀਕ ਫੋਰੈਸਟ ਸਰਵਿਸ ਰੋਡ ਵਿਚ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਪਿਛਲੇ ਹਫ਼ਤੇ ਕਈ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰ ਜ਼ਬਤ ਕੀਤੇ ਹਨ। 13 ਜੂਨ ਦੀ ਸ਼ਾਮ ਅਤੇ ਉਸ ਤੋਂ ਅਗਲੇ ਦਿਨ ਵੱਖ-ਵੱਖ ਕਾਰਵਾਈਆਂ ਦੌਰਾਨ ਪੁਲਿਸ ਨੇ ਸਰੀ, ਡੈਲਟਾ, ਐਬਟਸਫੋਰਡ ਅਤੇ ਨੋਵਾ ਸਕੋਸ਼ੀਆ ਦੇ ਨੌਜਵਾਨਾਂ ਨੂੰ ਫੜਿਆ, ਜਿਨ੍ਹਾਂ ਵਿਚੋਂ ਕੁਝ ਨੌਜਵਾਨ ਉੱਥੇ ਇੱਕ rap ਵੀਡੀਓ ਫਿਲਮਾਉਣ ਆਏ ਸਨ ਜਦੋਂ ਕਿ ਇੱਕ ਗਰੁੱਪ ਕੋਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਨਾਲ-ਨਾਲ ਗੱਡੀਆਂ ਵਿਚ ਖੁੱਲ੍ਹੀ ਸ਼ਰਾਬ ਵੀ ਬਰਾਮਦ ਹੋਈ।
suspect-arrested-in-langford-sexual-assault-investigation-involving-youth
Punjabi

ਨਾਬਾਲਗ ਲੜਕੀ ਨਾਲ ਜਿਨਸੀ ਹਮਲੇ ਦੀ ਜਾਂਚ 'ਚ ਸ਼ੱਕੀ ਦੀ ਹੋਈ ਪਛਾਣ, ਕੀਤਾ ਗਿਆ ਗ੍ਰਿਫ਼ਤਾਰ

ਵੈਨਕੂਵਰ ਆਈਲੈਂਡ ਦੇ ਸ਼ਹਿਰ ਲੈਂਗਫੋਰਡ ਵਿਚ ਦਿਨ-ਦਿਹਾੜੇ ਇੱਕ ਬੱਸ ਸਟੋਪ 'ਤੇ ਨਾਬਾਲਗ ਲੜਕੀ ਨਾਲ sexual assault ਦੀ ਘਟਨਾ ਸਾਹਮਣੇ ਆਈ ਹੈ। ਵੈਸਟ ਸ਼ੋਰ ਆਰ.ਸੀ.ਐਮ.ਪੀ. ਨੇ ਇਸ ਮਾਮਲੇ ਵਿਚ ਇੱਕ 33 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਰਿਪੋਰਟ ਮੁਤਾਬਕ, ਇਹ ਘਟਨਾ 9 ਜੂਨ ਨੂੰ ਦੁਪਹਿਰ ਲਗਭਗ 3:00 ਵਜੇ ਜੈਕਲਿਨ ਰੋਡ ਅਤੇ ਸਟੇਸ਼ਨ ਐਵੇਨਿਊ ਦੇ ਇਲਾਕੇ ਵਿਚ ਵਾਪਰੀ ਸੀ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਬੱਸ ਸਟੌਪ ‘ਤੇ ਖੜ੍ਹੀ ਲੜਕੀ ਨਾਲ ਪਹਿਲਾਂ ਥੋੜ੍ਹੀ ਗੱਲਬਾਤ ਕੀਤੀ ਅਤੇ ਫਿਰ ਉਸ ਨੂੰ sexually assault ਕੀਤਾ।
ircc-pauses-final-processing-of-some-citizenship-cases-approved-under-bill-c-3
Punjabi

ਕੈਨੇਡਾ ਸਰਕਾਰ ਨੇ ਬਿੱਲ C-3 ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਕੁਝ ਮਾਮਲਿਆਂ ਦੀ ਪ੍ਰੋਸੈਸਿੰਗ ਆਰਜ਼ੀ ਤੌਰ 'ਤੇ ਰੋਕੀ

ਕੈਨੇਡਾ ਸਰਕਾਰ ਨੇ ਬਿੱਲ C-3 ਯਾਨੀ ਲੋਸਟ ਕੈਨੇਡੀਅਨ ਕਾਨੂੰਨ ਤਹਿਤ ਨਾਗਰਿਕਤਾ ਲੈਣ ਵਾਲੇ ਨਵੇਂ ਬਿਨੈਕਾਰਾਂ ਦੇ ਕੁਝ ਕੇਸਾਂ ਦੀ ਫਾਈਨਲ ਪ੍ਰੋਸੈਸਿੰਗ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ। ਆਈ.ਆਰ.ਸੀ.ਸੀ. ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਭਾਗ ਨੇ ਕੁਝ ਦਰਜਨ ਲੋਕਾਂ ਨੂੰ ਅਚਾਨਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਰੀ ਕੀਤੇ ਜਾ ਚੁੱਕੇ ਸਿਟੀਜ਼ਨਸ਼ਿਪ ਸਰਟੀਫਿਕੇਟ ਸਰੰਡਰ ਕਰਨ ਲਈ ਕਿਹਾ ਹੈ।
b-c-launches-hydroelectric-upgrades-aimed-at-boosting-power-supply-by-7
Punjabi

ਬੀ.ਸੀ.ਸਰਕਾਰ ਨੇ ਬਿਜਲੀ ਸਪਲਾਈ 'ਚ 7 ਫੀਸਦੀ ਵਾਧੇ ਲਈ ਹਾਈਡ੍ਰੋ ਪ੍ਰੋਜੈਕਟਾਂ ਦੇ ਅੱਪਗ੍ਰੇਡ ਦਾ ਕੀਤਾ ਐਲਾਨ

ਬੀ.ਸੀ. ਦੇ ਐਨਰਜੀ ਅਤੇ ਕਲਾਈਮੇਟ ਸਲਿਊਸ਼ਨ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਵਿਚ ਪਾਵਰ ਸਪਲਾਈ ਨੂੰ 7 ਫੀਸਦੀ ਹੋਰ ਵਧਾਉਣ ਲਈ ਕਈ ਹਾਈਡ੍ਰੋ ਡੈਮ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਭ ਤੋਂ ਵੱਡਾ ਪ੍ਰੋਜੈਕਟ ਰੇਵਲਸਟੋਕ ਡੈਮ ਵਿਖੇ ਸ਼ੁਰੂ ਕੀਤਾ ਜਾਵੇਗਾ, ਜਿੱਥੇ ਸਾਲ 2032 ਤੱਕ 500 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਲਈ ਛੇਵਾਂ ਜਨਰੇਟਿੰਗ ਸਟੇਸ਼ਨ ਲਗਾਇਆ ਜਾਵੇਗਾ ਅਤੇ ਪਹਿਲੇ ਚਾਰ ਯੂਨਿਟਾਂ ਨੂੰ ਵੀ ਅਪਡੇਟ ਕੀਤਾ ਜਾਵੇਗਾ।
smith-says-timing-may-prevent-coal-mining-referendum-question-from-appearing-on-october-ballot
Punjabi

ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ: ਪ੍ਰੀਮੀਅਰ ਸਮਿਥ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸੰਕੇਤ ਦਿੱਤਾ ਹੈ ਕਿ ਇਸ ਵਾਰ ਫਾਲ ਵਿੱਚ ਹੋਣ ਵਾਲੀ ਰਿਫਰੈਂਡਮ ਵਿੱਚ ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ।ਇਸ ਮਹੀਨੇ ਦੇ ਸ਼ੁਰੂ ਵਿੱਚ, ਐਲਬਰਟਾ ਦੇ ਸੰਗੀਤਕਾਰ Corb Lund ਨੇ ਆਪਣੀ ਪਟੀਸ਼ਨ ਦੇ ਸਮਰਥਨ ਵਿੱਚ 2,00,000 ਤੋਂ ਵੱਧ ਦਸਤਖਤ ਸਰਕਾਰ ਨੂੰ ਸੌਂਪੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link