23.32C Vancouver
ADS

Jan 25, 2023 10:17 PM - Connect News

ਬਰਨਬੀ 'ਚ $10,000 'ਚ ਖਰੀਦੀ ਰੋਲੈਕਸ ਲਗਜ਼ਰੀ ਘੜੀ, ਸਰਟੀਫਿਕੇਟ ਤੋਂ ਰਸੀਦ ਤੱਕ ਸਭ ਨਕਲੀ

Share On
burnaby-rcmp-urges-caution-after-online-marketplace-buyer-is-scammed-with-counterfeit-rolex
Burnaby RCMP is urging members of the public to be cautious with online marketplace purchases after a Burnaby resident purchased what he believed to be a luxury watch that was later was discovered to be counterfeit. (Photo - Burnaby RCMP)

ਬਰਨਬੀ 'ਚ ਇੱਕ ਵਿਅਕਤੀ ਦੀ ਰੋਲੈਕਸ ਦੀ ਘੜੀ ਖਰੀਦਣ ਦੀ ਕੋਸ਼ਿਸ਼, ਉਸ ਦੇ ਲਈ ਨੁਕਸਾਨ ਦਾ ਕਾਰਨ ਬਣ ਗਈ। ਬਰਨਬੀ ਆਰ.ਸੀ.ਐਮ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਔਨਲਾਈਨ ਮਾਰਕਿਟਪਲੇਸ ਖਰੀਦਦਾਰੀ ਮੌਕੇ ਧਿਆਨ ਰੱਖਿਆ ਜਾਵੇ।

ਬਰਨਬੀ ਦੇ ਇੱਕ ਵਿਅਕਤੀ ਨੇ ਲਗਜ਼ਰੀ ਘੜੀ ਖਰੀਦੀ ਪਰ ਬਾਅਦ 'ਚ ਪਤਾ ਲੱਗਿਆ ਕਿ ਘੜੀ ਤਾਂ ਨਕਲੀ ਹੈ।

ਮਾਮਲਾ ਬੀਤੇ ਸਾਲ ਨਵੰਬਰ ਮਹੀਨੇ ਦਾ ਦੱਸਿਆ ਗਿਆ ਹੈ।

ਇੱਕ ਖਰੀਦਦਾਰ ਨੇ ਕ੍ਰੈਗਸਲਿਸਟ 'ਤੇ ਐਡਵਰਟਾਈਜ਼ ਕੀਤੀ ਗਈ ਰੋਲੈਕਸ ਵਿੰਬੈਲਡਨ ਘੜੀ ਹਾਸਿਲ ਕਰਨ ਲਈ ਸੰਪਰਕ ਕੀਤਾ ਸੀ।

ਖਰੀਦਦਾਰ ਦਾ ਕਹਿਣਾ ਸੀ ਕਿ ਘੜੀ ਵੇਚਣ ਵਾਲੇ ਨੇ ਆਖਿਆ ਸੀ ਕਿ ਉਸ ਦੇ ਕੋਲ ਘੜੀ ਦੇ ਔਰਿਜਿਨਲ ਹੋਣ ਦੇ ਸਬੂਤ ਵਜੋਂ ਰਸੀਦ ਅਤੇ ਸਰਟੀਫਿਕੇਟ ਵੀ ਪਏ ਹਨ।

ਖਰੀਦਦਾਰ ਨੇ ਘੜੀ ਵੇਚਣ ਵਾਲੇ ਨਾਲ ਮੁਲਾਕਾਤ ਕੀਤੀ ਅਤੇ ਘੜੀ ਲਈ $10,000 ਪ੍ਰਦਾਨ ਕੀਤੇ।

ਹਾਲਾਂਕਿ ਖਰੀਦ ਤੋਂ ਬਾਅਦ ਉਸ ਨੂੰ ਸ਼ੱਕ ਹੋਇਆ ਅਤੇ ਜਲਦੀ ਹੀ ਉਸ ਨੂੰ ਪਤਾ ਲੱਗਿਆ ਕਿ ਘੜੀ ਨਕਲੀ ਹੈ।

ਰਸੀਦ ਅਤੇ ਸਰਟੀਫਿਕੇਟ ਬਾਰੇ ਵੀ ਸਪਸ਼ਟ ਹੋ ਗਿਆ ਕਿ ਇਹ ਨਕਲੀ ਸਨ।

ਬਰਨਬੀ ਆਰ.ਸੀ.ਐਮ.ਪੀ. ਵੱਲੋਂ ਧੋਖਾਧੜੀ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।

ਬਰਨਬੀ ਆਰ.ਸੀ.ਐਮ.ਪੀ. ਨੇ ਅਜਿਹੇ ਧੋਖੇ ਦਾ ਸ਼ਿਕਾਰ ਬਣੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link