13.76C Vancouver
ADS

Feb 19, 2026 11:57 AM - Connect Newsroom - Ramandeep Kaur

ਬਰਨਬੀ ਵਿਚ ਇੱਕ ਬਜ਼ੁਰਗ ਜੋੜਾ 'ਡਿਜੀਟਲ ਅਰੈਸਟ'ਵਰਗੇ ਫਰੌਡ ਦਾ ਹੋਇਆ ਸ਼ਿਕਾਰ

Share On
burnaby-rcmp-warn-seniors-after-couple-loses-300-000-in-impersonation-scam
A Burnaby RCMP vehicle is seen outside a local detachment. Police are warning the public after a senior couple lost $300,000 in a fraud scheme. (Photo: X Burnaby RCMP)

ਬਰਨਬੀ ਵਿਚ ਇੱਕ ਬਜ਼ੁਰਗ ਜੋੜਾ 'ਡਿਜੀਟਲ ਅਰੈਸਟ'ਵਰਗੇ ਫਰੌਡ ਦਾ ਸ਼ਿਕਾਰ ਹੋਇਆ ਹੈ,ਜਿਸ ਵਿਚ ਉਨ੍ਹਾਂ ਦੀ ਜ਼ਿੰਦਗੀ ਭਰ ਦੀ ਕਮਾਈ ਜੋ ਕਿ ਲਗਭਗ $300,000 ਸੀ ਧੋਖੇਬਾਜ਼ਾਂ ਵਲੋਂ ਠੱਗ ਲਈ ਗਈ। ਪੁਲਿਸ ਅਨੁਸਾਰ,ਇਸ 80 ਸਾਲਾ ਜੋੜੇ ਨੂੰ ਕਿਸੇ ਵਿਅਕਤੀ ਦਾ ਫ਼ੋਨ ਆਇਆ,ਜਿਸ ਨੇ ਖੁਦ ਨੂੰ ਆਰ.ਸੀ.ਐਮ.ਪੀ.ਔਫੀਸਰ ਨੇ ਦੱਸਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦਾ ਬੈਂਕ ਹੈਕ ਹੋ ਗਿਆ ਹੈ ਅਤੇ ਪੈਸੇ ਬਚਾਉਣ ਲਈ ਉਨ੍ਹਾਂ ਨੂੰ ਫੰਡ ਕਿਤੇ ਹੋਰ ਟ੍ਰਾਂਸਫਰ ਕਰਨੇ ਪੈਣਗੇ।

ਕਈ ਹਫ਼ਤਿਆਂ ਤੱਕ ਚੱਲੇ ਇਸ ਸਿਲਸਿਲੇ ਵਿਚ ਬਜ਼ੁਰਗਾਂ ਨੂੰ ਪੁਲਿਸ ਨਾਲ ਸੰਪਰਕ ਨਾ ਕਰਨ ਦੀ ਹਦਾਇਤ ਦਿੱਤੀ ਗਈ ਅਤੇ ਫੰਡ ਟ੍ਰਾਂਸਫਰ ਕਰਨ ਲਈ ਗਿਫਟ ਕਾਰਡ ਖਰੀਦਣ ਲਈ ਵੀ ਮਜਬੂਰ ਕੀਤਾ। ਜਦੋਂ ਜੋੜੇ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਆਪਣੇ ਬੈਂਕ ਨਾਲ ਗੱਲ ਕੀਤੀ ਤਾਂ ਅਧਿਕਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਪੁਲਿਸ ਰਿਪੋਰਟ ਦਰਜ ਕਰਵਾਉਣ ਲਈ ਕਿਹਾ।

28 ਜਨਵਰੀ ਨੂੰ ਇਹ ਮਾਮਲਾ ਪੁਲਿਸ ਕੋਲ ਪਹੁੰਚਿਆ, ਜਿਸ ਦੀ ਹੁਣ ਜਾਂਚ ਚੱਲ ਰਹੀ ਹੈ। ਬਰਨਬੀ ਆਰ.ਸੀ.ਐਮ.ਪੀ.ਦੇ ਬੁਲਾਰੇ ਕਾਰਪੋਰੇਸ਼ਨਲ ਮਾਈਕ ਕਲਾਂਜ ਨੇ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਖੁਦ ਨੂੰ ਪੁਲਿਸ ਅਧਿਕਾਰੀ ਦੱਸਦਾ ਹੈ ਤਾਂ ਤੁਸੀਂ ਉਸ ਪੁਲਿਸ ਸਟੇਸ਼ਨ ਨੂੰ ਫ਼ੋਨ ਕਰਕੇ ਉਸ ਦੀ ਪਛਾਣ ਦੀ ਪੁਸ਼ਟੀ ਕਰ ਸਕਦੇ ਹੋ, ਜਿਥੋਂ ਦਾ ਉਹ ਹੋਣ ਦਾਅਵਾ ਕਰਦਾ ਹੈ। ਉਹਨਾਂ ਕਿਹਾ ਕਿ ਆਰ.ਸੀ.ਐਮ.ਪੀ. ਅਧਿਕਾਰੀਆਂ ਬਕਾਇਦਾ ਬੈਜ ਨੰਬਰ ਹੁੰਦਾ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link