12.42C Vancouver
ADS

Jan 18, 2023 1:11 AM - Connect News

ਲੋਅਰ ਮੇਨਲੈਂਡ 'ਚ ਕਮਰਸ਼ਲ ਵਾਹਨ ਐਨਫੋਰਸਮੈਂਟ ਦੇ ਨਿਰਾਸ਼ਾਜਨਕ ਅੰਕੜੇ, 1,706 ਟਰੱਕ ਇੰਸਪੈਕਸ਼ਨਸ ਵਿੱਚ 1,053 ਟਰੱਕਾਂ ਨੂੰ 'ਆਊਟ ਆਫ ਸਰਵਿਸ' ਰੱਖਿਆ

Share On
burnaby-rcmps-2022-commercial-vehicle-enforcement-by-the-numbers
Road safety is a top priority every year all over the Lower Mainland. In 2022, Burnaby RCMP, along with 11 partner agencies, conducted 43 planned commercial vehicle enforcement operations throughout the Lower Mainland. (Photo - Burnaby RCMP/twitter)

ਬਰਨਬੀ ਆਰ.ਸੀ.ਐਮ.ਪੀ. ਵੱਲੋਂ ਸਾਲ 2022 ਦੇ ਕਮਰਸ਼ਲ ਵਾਹਨ ਐਨਫੋਰਸਮੈਂਟ ਸੰਬੰਧੀ ਅੰਕੜੇ ਸਾਂਝੇ ਕੀਤੇ ਗਏ ਹਨ।

ਪੁਲਿਸ ਦਾ ਕਹਿਣਾ ਹੈ ਕਿ ਲੋਅਰ ਮੇਨਲੈਂਡ 'ਚ ਰੋਡ ਸੇਫਟੀ ਤਰਜੀਹ ਦਾ ਮਾਮਲਾ ਹੈ।

ਸਾਲ 2022 ਦੌਰਾਨ ਬਰਨਬੀ ਆਰ.ਸੀ.ਐਮ.ਪੀ. ਨੇ 11 ਪਾਰਟਨਰ ਏਜੈਂਸੀਆਂ ਨਾਲ ਮਿਲ ਕੇ ਕੁੱਲ 43 ਪਲੈਂਡ ਕਮਰਸ਼ਲ ਵਾਹਨ ਐਨਫੋਰਸਮੈਂਟ ਆਪ੍ਰੇਸ਼ਨਸ ਨੂੰ ਅੰਜਾਮ ਦਿੱਤਾ।

ਇਸ ਦੌਰਾਨ 1,706 ਟਰੱਕ ਇੰਸਪੈਕਸ਼ਨਸ ਕੀਤੀਆਂ ਗਈਆਂ। ਖਾਸ ਗੱਲ ਇਹ ਸੀ ਕਿ ਇੰਸਪੈਕਸ਼ਨਸ ਦੌਰਾਨ 62% ਟਰੱਕ/1,053 ਟਰੱਕ 'ਆਊਟ ਆਫ ਸਰਵਿਸ' ਪਲੇਸ ਕਰ ਦਿੱਤੇ ਗਏ।

ਇਸੇ ਵਿਚਾਲੇ ਕੁੱਲ 4,552 ਵਾਇਓਲੇਸ਼ਨਸ ਤਹਿਤ 1,714 ਵਾਇਓਲੇਸ਼ਨ ਟਿਕਟ ਜਾਰੀ ਕੀਤੇ ਗਏ।

ਜਾਣਕਾਰੀ ਦਿੱਤੀ ਗਈ ਕਿ ਸਾਲ 2022 ਇੰਟੈਗ੍ਰੇਟਿਡ ਟੀਮ ਲਈ ਸਭ ਤੋਂ ਵਿਅਸਤ ਸਾਲ ਸਾਬਿਤ ਹੋਇਆ।

ਅਧਿਕਾਰੀਆਂ ਦਾ ਕਹਿਣਾ ਸੀ ਕਿ ਵਾਇਓਲੇਸ਼ਨਸ/ਉਲੰਘਣ ਲਗਾਤਾਰ ਵਾਪਰਦੇ ਹਨ ਅਤੇ ਇਸੇ ਕਾਰਨ ਐਨਫੋਰਸਮੈਂਟ ਅਤੇ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨਾ ਜਰੂਰੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link