12.96C Vancouver
ADS

Nov 16, 2021 10:58 PM - The Canadian Press

ਬੁਰਾਰਡ ਸਟ੍ਰੀਟ ਦੇ ਪੁਲ ਨੂੰ ਬਾਰਜ ਦੇ ਖਤਰੇ ਕਾਰਨ ਬੰਦ ਕੀਤੇ ਜਾਣ ਤੋਂ ਬਾਅਦ ਅੱਜ ਸਵੇਰੇ ਫਿਰ ਆਵਾਜਾਈ ਹੋਈ ਸ਼ੁਰੂ

Share On
burrard-street-bridge-reopened-after-it-was-closed-due-to-concern-about-a-huge-barge-city-of-vancouver
A loose barge drifted around Vancouver's False Creek on Monday before grounding itself on a Stanley Park beach. (Photo - Jorge Amigo/Twitter)

ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਅੱਜ ਬੁਰਾਰਡ ਸਟ੍ਰੀਟ ਬ੍ਰਿਜ ਨੂੰ ਖੋਲ ਦਿੱਤਾ ਗਿਆ ਹੈ।

ਸਨਸੈਟ ਬੀਚ 'ਤੇ ਇੱਕ ਬੇਕਾਬੂ ਬਾਰਜ ਦੇ ਕਾਰਨ ਇਸ ਪੁਲ ਨੂੰ ਬੰਦ ਕਰ ਦਿੱਤਾ ਗਿਆ ਸੀ।

ਸਿਟੀ ਆਫ ਵੈਨਕੂਵਰ ਨੇ ਸੋਮਵਾਰ ਸ਼ਾਮ ਜਾਣਕਾਰੀ ਜਾਰੀ ਕੀਤੀ ਸੀ ਕਿ ਇੰਗਲਿਸ਼ ਬੇਅ ਕੋਲ ਇੱਕ ਬਾਰਜ ਦੇ ਬੇਕਾਬੂ ਢੰਗ ਨਾਲ ਪੁਲ ਵਲ ਵਧਣ ਕਾਰਨ ਪੁਲ ਨੂੰ ਬੰਦ ਕੀਤਾ ਗਿਆ ਸੀ।

ਸਾਵਧਾਨੀ ਵਰਤਦੇ ਹੋਏ ਪੁਲ ਨੂੰ ਸ਼ਾਮ ਕਰੀਬ 7 ਵਜੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ।

ਇਹ ਪੁਲ ਮੰਗਲਵਾਰ ਦੁਪਹਿਰ ਤਕ ਬੰਦ ਰਹਿਣ ਦੇ ਆਸਾਰ ਸਨ ਪਰ ਇਸ 'ਤੇ ਆਵਾਜਾਈ ਅੱਜ ਸਵੇਰ ਕਰੀਬ 8 ਵਜੇ ਤੋਂ ਫਿਰ ਸ਼ੁਰੂ ਕਰ ਦਿੱਤੀ ਗਈ ਸੀ।

ਯਾਦ ਰਹੇ ਵੈਨਕੂਵਰ ਦੇ ਤਟ ਦੇ ਕੋਲ ਕੱਲ ਇੱਕ ਬਾਰਜ ਦੇ ਪਹੁੰਚਣ ਨਾਲ ਲੋਕ ਦੰਗ ਰਹਿ ਗਏ।

ਤੇਜ ਹਨੇਰੀ ਅਤੇ ਮੀਂਹ ਵਿਚਾਲੇ ਸਮੁੰਦਰ ਅਤੇ ਦਰਿਆਵਾਂ ਦੀਆਂ ਉੱਚੀਆਂ ਛੱਲਾਂ ਵਿਚਾਲੇ ਵੈਨਕੂਵਰ ਦੀ ਸ਼ੋਰਲਾਈਨ ਕੋਲ ਇੱਕ ਬਾਰਜ ਪਹੁੰਚ ਗਿਆ।

ਮਾਮਲੇ ਦੇ ਕੁਝ ਵੀਡੀਓ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਇਲਾਕੇ 'ਚ ਵੱਡੀ ਗਿਣਤੀ 'ਚ ਲੋਕ ਵੀ ਇਸ ਬਾਰਜ ਨੂੰ ਕੰਢੇ ਦੇ ਬਿਲਕੁਲ ਨਾਲ ਬੇਕਾਬੂ ਹਾਲਤ 'ਚ ਝੂਲਦੇ ਤੇ ਰੁੜਦੇ ਵੇਖਣ ਲਈ ਪਹੁੰਚ ਗਏ ਸਨ।

ਕੁਝ ਵੀਡੀਓਸ ਵਿੱਚ ਵੇਖਿਆ ਜਾ ਸਕਦਾ ਸੀ ਕਿ ਬਾਰਜ ਬੁਰਾਰਡ ਸਟ੍ਰੀਟ ਬ੍ਰਿਜ ਵੱਲ ਵਧ ਰਿਹਾ ਸੀ।

Latest news

alberta-pledges-indigenous-collaboration-on-proposed-b-c-pipeline-amid-ongoing-consultation-dispute
Punjabi

ਐਲਬਰਟਾ ਦੀ ਪ੍ਰੀਮੀਅਰ ਨੇ ਪਾਈਪਲਾਈਨ ਪ੍ਰੋਜੈਕਟ ਲਈ Indigenous ਸਮੂਹਾਂ ਨਾਲ ਮਿਲ ਕੇ ਕੰਮ ਕਰਨ ਦਾ ਦਿੱਤਾ ਭਰੋਸਾ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਵੈਸਟ ਕੋਸਟ ਤੇਲ ਪਾਈਪਲਾਈਨ ਪ੍ਰੋਜੈਕਟ ਵਿਛਾਉਣ ਲਈ Indigenous ਗਰੁੱਪਸ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰ ਇਹ ਐਲਾਨ ਇੱਕ ਅਜਿਹੇ ਸਮੇਂ ਆਇਆ ਹੈ ਜਦੋਂ ਸੂਬਾ ਸਰਕਾਰ ਅਤੇ ਫਸਟ ਨੇਸ਼ਨ ਦੇ ਮੁਖੀ ਵਿਚਾਲੇ ਸਬੰਧ ਤਣਾਅਪੂਰਨ ਬਣੇ ਹੋਏ ਹਨ।
north-vancouver-volleyball-coach-charged-with-10-offences-following-rcmp-sexual-assault-investigation
Punjabi

ਨੌਰਥ ਵੈਨਕੂਵਰ ਦੇ ਵਾਲੀਬਾਲ ਕੋਚ ਖ਼ਿਲਾਫ਼ 10 ਜਿਨਸੀ ਸ਼ੋਸ਼ਣ ਦੇ ਦੋਸ਼ ਦਰਜ

ਉੱਤਰੀ ਵੈਨਕੂਵਰ ਆਰਸੀਐਮਪੀ ਨੇ ਇੱਕ ਵਾਲੀਬਾਲ ਕੋਚ ਖ਼ਿਲਾਫ਼ ਨਾਬਾਲਗਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਕਈ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਦਸੰਬਰ 2024 ਵਿਚ ਸਥਾਨਕ ਵਾਲੀਬਾਲ ਟੀਮ ਦੇ ਕਈ ਨੌਜਵਾਨ ਖਿਡਾਰੀਆਂ ਵੱਲੋਂ ਕੋਚ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਪੁਲਿਸ ਨੇ ਇੱਕ ਵਿਆਪਕ ਜਾਂਚ ਸ਼ੁਰੂ ਕੀਤੀ, ਇਸ ਦੇ ਆਧਾਰ 'ਤੇ ਬੀ. ਸੀ. ਪ੍ਰੋਸੀਕਿਊਸ਼ਨ ਸਰਵਿਸ ਨੇ ਵੀਰਵਾਰ ਨੂੰ ਕੋਚ ਇਰਾਜ ਮੁਜ਼ੱਫ਼ਰੀ 'ਤੇ 10 ਚਾਰਜਿਜ਼ ਲਗਾਏ ਹਨ।
burnaby-rcmp-investigation-leads-to-major-seizure-of-precursor-chemicals-firearms-and-suspected-drugs-in-richmond
Punjabi

ਬਰਨਬੀ ਆਰਸੀਐਮਪੀ ਦੀ ਟੀਮ ਨੇ ਨਸ਼ੀਲੇ ਪਦਾਰਥ ਬਣਾਉਣ ਵਾਲੇ ਗੁਪਤ ਨੈੱਟਵਰਕ ਦਾ ਕੀਤਾ ਪਰਦਾਫਾਸ਼

ਬਰਨਬੀ ਆਰਸੀਐਮਪੀ ਦੀ ਗੈਂਗ ਇਨਫੋਰਸਮੈਂਟ ਟੀਮ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਬਣਾਉਣ ਵਾਲੇ ਗੁਪਤ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਜਾਂਚ ਤਹਿਤ ਰਿਚਮੰਡ ਵਿਚ ਪੰਜ ਥਾਵਾਂ ਵਿਚੋਂ ਤਿੰਨ ਰਿਹਾਇਸ਼ਾਂ ਅਤੇ ਦੋ ਸੀ ਕੈਨ ਕੰਟੇਨਰਜ਼ 'ਤੇ ਇੱਕੋ ਵੇਲੇ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਕੈਮੀਕਲ, ਹਥਿਆਰ, ਕੈਸ਼ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਜ਼ਬਤ ਕੀਤਾ ਗਿਆ ਹੈ।
carney-eby-announce-mou-on-b-c-tanker-ban-and-pipeline-compensation
Punjabi

ਰਨੀ ਅਤੇ ਈਬੀ ਨੇ ਨੌਰਥ ਕੋਸਟ ਟੈਂਕਰ ਬੈਨ ਅਤੇ ਪਾਈਪਲਾਈਨ ਮੁਆਵਜ਼ੇ ਬਾਰੇ MOU ਸਮਝੌਤੇ ਦਾ ਕੀਤਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਇੱਕ ਅਹਿਮ MOU 'ਤੇ ਦਸਤਖਤ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ ਫੈਡਰਲ ਸਰਕਾਰ ਬੀ. ਸੀ. ਦੇ ਨੌਰਥ ਕੋਸਟ ਲਈ ਟੈਂਕਰ ਬੈਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੋਈ ਹੈ। ਇਸ ਸਮਝੌਤੇ ਮੁਤਾਬਕ, ਜੇਕਰ ਸੂਬੇ ਵਿਚੋਂ ਕੋਈ ਵੀ ਤੇਲ ਪਾਈਪਲਾਈਨ ਲੰਘਦੀ ਹੈ ਤਾਂ ਬ੍ਰਿਟਿਸ਼ ਕੋਲੰਬੀਆ ਨੂੰ ਉਸ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਡੀਲ ਦੇ ਬਦਲੇ ਬ੍ਰਿਟਿਸ਼ ਕੋਲੰਬੀਆ ਲਈ ਭਵਿੱਖ ਵਿਚ ਕਿਸੇ ਵੀ ਤੇਲ ਪਾਈਪਲਾਈਨ ਦਾ ਸਮਰਥਨ ਕਰਨਾ ਲਾਜ਼ਮੀ ਨਹੀਂ ਹੋਵੇਗਾ।
woman-arrested-after-parking-dispute-leads-to-stabbing-in-oshawa-on-canada-day
Punjabi

ਓਸ਼ਾਵਾ ਵਿੱਚ ਪਾਰਕਿੰਗ ਨੂੰ ਲੈ ਕੇ ਵਿਵਾਦ ਦੌਰਾਨ ਔਰਤ 'ਤੇ ਚਾਕੂ ਨਾਲ ਹਮਲਾ, ਇੱਕ ਗ੍ਰਿਫ਼ਤਾਰ

ਓਨਟਾਰੀਓ ਦੇ Oshawa ਸ਼ਹਿਰ ਵਿਚ ਕੈਨੇਡਾ ਡੇਅ ਵਾਲੇ ਦਿਨ ਪਾਰਕਿੰਗ ਦੀ ਜਗ੍ਹਾ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ 53 ਸਾਲਾ ਔਰਤ ਨੇ ਦੂਜੀ ਔਰਤ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਡਰਹਮ ਪੁਲਿਸ ਮੁਤਾਬਕ, ਇਹ ਹਿੰਸਕ ਘਟਨਾ ਬੁੱਧਵਾਰ ਸ਼ਾਮ ਲਗਭਗ 5:00 ਵਜੇਲੇਕਵਿਊ ਪਾਰਕ ਐਵੇਨਿਊ ਅਤੇ ਸਿਮਕੋ ਸਟ੍ਰੀਟ ਸਾਊਥ ਦੇ ਇਲਾਕੇ ਵਿਚ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link