14.09C Vancouver
ADS

Aug 21, 2024 4:00 PM - The Canadian Press

ਕੈਨੇਡਾ ਵਿਚ ਵੀਰਵਾਰ ਹਜ਼ਾਰਾਂ ਰੇਲ ਮੁਸਾਫਰਾਂ ਨੂੰ ਕਰਨਾ ਪੈ ਸਕਦੈ ਪ੍ਰੇਸ਼ਾਨੀ ਦਾ ਸਾਹਮਣਾ

Share On
business-groups-call-on-federal-government-to-prevent-rail-work-stoppage
A phased shutdown of the networks at Canadian National Railway Co. and Canadian Pacific Kansas City Ltd.(Photo: The Canadian Press)

ਕੈਨੇਡਾ ਵਿਚ ਵੀਰਵਾਰ ਹਜ਼ਾਰਾਂ ਰੇਲ ਮੁਸਾਫਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਖਾਸ ਤੌਰ ’ਤੇ “ਟੋਰਾਂਟੋ, ਮਾਂਟਰੀਅਲ ਅਤੇ ਵੈਨਕੂਵਰ ਵਿਚ 32 ਹਜ਼ਾਰ ਤੋਂ ਵੱਧ ਰੇਲ ਯਾਤਰੀ ਪ੍ਰਭਾਵਿਤ ਹੋ ਸਕਦੇ ਹਨ। ਇਸ ਦੀ ਵਜ੍ਹਾ ਹੈ ਕਿ ਟਰਾਂਜ਼ਿਟ ਅਧਿਕਾਰੀ ਨੇ ਕਿਹਾ ਹੈ ਕਿ ਜੇ ਮਾਲ ਰੇਲ ਵਰਕਰਜ਼ ਦੇ ਨਾਲ 3, 200 ਹੋਰ ਵਰਕਰਜ਼ ਅਤੇ ਡਿਸਪੈਚਰ ਵੀ ਕੰਮ ਛੱਡ ਕੇ ਹੜਤਾਲ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਸੀ.ਪੀ.ਕੇ.ਸੀ. ਟਰੈਕ ’ਤੇ ਚੱਲਣ ਵਾਲੀਆਂ ਕੁਝ ਯਾਤਰੀ ਲਾਈਨਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ।

ਇਹ ਪਹਿਲੀ ਵਾਰ ਹੈ ਜਦੋਂ ਕੈਨੇਡਾ ਦੀਆਂ ਦੋ ਪ੍ਰਮੁੱਖ ਰੇਲਵੇ ਕੰਪਨੀਆਂ ਕੈਨੇਡੀਅਨ ਨੈਸ਼ਨਲ ਰੇਲਵੇ ਤੇ ਸੀ.ਪੀ.ਕੇ.ਸੀ. ਯਾਨੀ ਕੈਨੇਡੀਅਨ ਪੈਸੀਫਿਕ ਕੰਸਾਸ ਸਿਟੀ ਇੱਕੋ ਸਮੇਂ ਲੇਬਰ ਸਟੋਪੇਜ ਦੀ ਕਗਾਰ ’ਤੇ ਹਨ। ਕੰਪਨੀਆਂ ਦਾ ਕਹਿਣਾ ਹੈ ਜੇ ਕਿਸੇ ਸਮਝੌਤੇ ’ਤੇ ਗੱਲਬਾਤ ਨਾ ਬਣ ਸਕੀ ਤਾਂ ਵੀਰਵਾਰ ਦੇ ਤੜਕਸਾਰ ਤੋਂ ਹੀ ਕੰਮ ਸਸਪੈਂਡ ਕਰ ਦਿੱਤਾ ਜਾਵੇਗਾ, ਉਸੇ ਦਿਨ ਯੂਨੀਅਨ ਹੜਤਾਲ ’ਤੇ ਜਾਣ ਲਈ ਤਿਆਰ ਹੈ।

ਟੀਮਸਟਰਜ਼ ਯੂਨੀਅਨ- ਤਨਖਾਹ ਵਿਚ ਵਾਧੇ ਤੇ ਬਿਹਤਰ ਫੂਡ ਹੈਲਥ ਦੀ ਮੰਗ ਕਰ ਰਹੀ ਹੈ। ਫੂਡ, ਹੈਲਥ ਅਤੇ ਖਪਤਕਾਰ ਉਦਯੋਗ ਸਮੂਹ ਦਾ ਕਹਿਣਾ ਹੈ ਕਿ ਜੇ ਰੇਲਵੇ ਦਾ ਕੰਮਕਾਜ ਲੰਬੇ ਸਮੇਂ ਲਈ ਠੱਪ ਹੁੰਦਾ ਹੈ ਤਾਂ ਇਸ ਨਾਲ ਰੇਲ ਜ਼ਰੀਏ ਕੈਨੇਡਾ ਪਹੁੰਚਣ ਵਾਲੇ ਮੀਟ ਅਤੇ ਫਰੂਟ ਵਰਗੀਆਂ ਚੀਜ਼ਾਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link