17.98C Vancouver
ADS

May 12, 2021 3:38 PM -

ਮਿਸ਼ੀਗਨ, ਓਹਾਇਓ ਅਤੇ ਵਿਸਕੌਂਸਿਨ ਦੇ ਬਿਜ਼ਨਸ ਆਗੂਆਂ ਨੇ ਲਾਈਨ 5 ਪਾਈਪਲਾਈਨ ਨੂੰ ਆਪਣਾ ਸਮਰਥਨ ਦਿੱਤਾ

Share On
business-leaders-in-michigan-ohio-wisconsin-urge-court-to-keep-line-5-operating
This photo taken in October 2016 shows an aboveground section of Enbridge's Line 5 at the Mackinaw City, Mich., pump station. Business leaders in Michigan, Ohio and Wisconsin have joined forces with their Canadian counterparts in the legal fight over the Line 5 pipeline. THE CANADIAN PRESS/AP/John Flesher

ਮਿਸ਼ੀਗਨ, ਓਹਾਇਓ ਅਤੇ ਵਿਸਕੌਂਸਿਨ ਦੇ ਬਿਜ਼ਨਸ ਆਗੂ ਆਪਣੇ ਕਨੇਡੀਅਨ ਹਮਰੁਤਬਿਆਂ ਨੂੰ ਲਾਈਨ 5 ਪਾਈਪਲਾਈਨ ਨੂੰ ਚਲਦਿਆਂ ਰੱਖਣ ਲਈ ਕਾਨੂੰਨੀ ਲੜਾਈ ਵਿੱਚ ਸਮਰਥਨ ਪ੍ਰਦਾਨ ਕਰ ਰਹੇ ਹਨ।

ਮਿਸ਼ੀਗਨ ਦੇ ਯੂ.ਐਸ. ਡਿਸਟ੍ਰਿਕਟ ਕੋਰਟ ਵਿੱਚ ਦਾਇਰ ਨਵੇਂ ਕਾਨੂੰਨੀ ਬ੍ਰੀਫ ਵਿੱਚ ਅਮਰੀਕੀ ਅਤੇ ਕਨੇਡੀਅਨ ਚੈਂਬਰ ਆਫ ਕੌਮਰਸ ਵੀ ਸ਼ਾਮਲ ਹਨ।

ਕੱਲ ਫੈਡਰਲ ਲਿਬਰਲ ਸਰਕਾਰ ਵਲੋਂ ਅਜਿਹਾ ਹੀ ਬ੍ਰੀਫ ਦਰਜ ਕੀਤਾ ਗਿਆ ਸੀ ਜਿਸ ਵਿੱਚ ਪਾਈਪਲਾਈਨ ਨੂੰ ਚੱਲਦਾ ਰੱਖਣ ਦੀ ਅਪੀਲ ਕੀਤੀ ਗਈ ਸੀ।

ਚੈਂਬਰਜ਼ ਅਨੁਸਾਰ ਜੇ ਇਹ ਪਾਈਪਲਾਈਨ ਬੰਦ ਕਰ ਦਿੱਤੀ ਜਾਂਦੀ ਹੈ ਤਾਂ ਇਸ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਗੰਭੀਰ ਨਤੀਜੇ ਹੋਣਗੇ।

ਉਨ੍ਹਾਂ ਦਾ ਕਹਿਣਾ ਹੈ ਕਿ ਕੈਲਗਰੀ ਵਿੱਚ ਸਥਿਤ ਐਨਬ੍ਰਿਜ ਨਾਂ ਦੀ ਕੰਪਨੀ ਦੀ ਇਹ ਪਾਈਪਲਾਈਨ ਯੂ.ਐਸ. ਮਿੱਡਵੈਸਟ ਲਈ ਆਰਥਕ ਤਰੱਕੀ ਅਤੇ ਊਰਜਾ ਦਾ ਮਹੱਤਵਪੂਰਨ ਸਰੋਤ ਹੈ।

ਜ਼ਿਕਰਯੋਗ ਹੈ ਕਿ ਕੱਚੇ ਤੇਲ ਦੀ ਇਸ ਮਹੱਤਵਪੂਰਨ ਪਾਈਪਲਾਈਨ ਨੂੰ ਬੰਦ ਕਰਨ ਲਈ ਮਿਸ਼ੀਗਨ ਵੱਲੋਂ ਦਿੱਤੀ ਬੁੱਧਵਾਰ, 12 ਮਈ ਦੀ ਮਿਆਦ ਤੋਂ ਪਹਿਲਾਂ ਕੈਨੇਡਾ ਨੇ ਮੰਗਲਵਾਰ ਨੂੰ ਇਸ ਕਦਮ ਬਾਰੇ ਹੁਣ ਤੱਕ ਦੀ ਸਭ ਤੋਂ ਸਖ਼ਤ ਟਿੱਪਣੀ ਜਾਰੀ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਨਾਲ ਅਮਰੀਕਾ ਅਤੇ ਕੈਨੇਡਾ ਦੇ ਸਬੰਧ ਵਿਗੜ ਸਕਦੇ ਹਨ।

ਵਾਤਾਵਰਣ ’ਤੇ ਪੈਣ ਵਾਲੇ ਪ੍ਰਭਾਵ ਦਾ ਹਵਾਲਾ ਦਿੰਦਿਆਂ ਮਿਸ਼ੀਗਨ ਦੇ ਗਵਰਨਰ ਗਰੈਚਨ ਵਿਟਮਨ ਨੇ ਐਨਬ੍ਰਿਜ ਤੋਂ ਲਾਈਨ 5 ਪਾਈਪ ਲਾਈਨ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link