13.03C Vancouver
ADS

Jun 11, 2024 7:42 PM - Connect Newsroom

ਪੰਜਾਬ ਵਿਚ ਜਲਦ ਹੀ 4 ਹੋਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਹੋ ਸਕਦੈ ਐਲਾਨ

Share On
by-elections-for-4-more-vidhan-sabha-seats-may-be-announced-soon-in-punjab
These assembly seats include Dera Baba Nanak, Giddarbaha, Barnala and Chabewal assembly constituency of Hoshiarpur.

ਪੰਜਾਬ ਵਿਚ ਜਲਦ ਹੀ 4 ਹੋਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ ਹੋ ਸਕਦਾ ਹੈ। ਇਹ ਉਹ ਸੀਟਾਂ ਹਨ ਜਿੱਥੋਂ ਮੌਜੂਦਾ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਇਨ੍ਹਾਂ ਵਿਧਾਨ ਸਭਾ ਸੀਟਾਂ ਵਿਚ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਹੁਸ਼ਿਆਰਪੁਰ ਦਾ ਚੱਬੇਵਾਲ ਵਿਧਾਨ ਸਭਾ ਹਲਕਾ ਸ਼ਾਮਲ ਹੈ।

ਨਿਯਮਾਂ ਮੁਤਾਬਕ, ਲੋਕ ਸਭਾ ਚੋਣਾਂ ਜਿੱਤਣ ਵਾਲੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ 20 ਜੂਨ ਤੋਂ ਪਹਿਲਾਂ ਵਿਧਾਇਕੀ ਛੱਡਣੀ ਹੋਵੇਗੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਚੋਣ ਕਮਿਸ਼ਨ ਜ਼ਿਮਨੀ ਚੋਣ ਲਈ ਅਗਲੀ ਕਾਰਵਾਈ ਸ਼ੁਰੂ ਕਰੇਗਾ।

ਗੌਰਤਲਬ ਹੈ ਜਲੰਧਰ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਪਹਿਲਾਂ ਹੀ ਐਲਾਨ ਹੋ ਚੁੱਕਾ ਹੈ, ਜਿਸ ’ਤੇ 10 ਜੁਲਾਈ ਨੂੰ ਵੋਟਿੰਗ ਹੋਵੇਗੀ। ਲੋਕ ਸਭਾ ਚੋਣਾਂ ਵਿਚ ਜਲੰਧਰ ਪੱਛਮੀ ਸੀਟ ’ਤੇ ’ਆਪ’ ਤੀਜੇ ਨੰਬਰ ’ਤੇ ਰਹੀ ਹੈ, ਅਜਿਹੇ ’ਚ ਜੇ ਆਮ ਆਦਮੀ ਪਾਰਟੀ ਇਹ ਸੀਟ ਵੀ ਨਾ ਬਚਾ ਸਕੀ ਤਾਂ 2027 ਤੱਕ ‘ਆਪ’ ਖਿਲਾਫ ਵੱਡਾ ਮਾਹੌਲ ਤਿਆਰ ਹੋ ਸਕਦਾ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link