12.62C Vancouver
ADS

Sep 17, 2024 6:04 PM - The Canadian Press

ਹਾਊਸ ਆਫ ਕਾਮਨਜ਼ ਵਿਚ ਬਲਾਕ ਕਿਊਬੈਕਵਾ ਲਿਬਰਲਸ ਨੂੰ ਦੇਵੇਗੀ ਸਮਰਥਨ

Share On
byelection-win-bloc-québécois-to-squeeze-liberals-for-gains-not-trigger-election
Blanchet says the NDP's decision to end its agreement with the Liberals that had propped up the minority government gave his party the momentum it needed to win the riding by just 248 votes.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਦੇ ਜਲਦ ਡਿੱਗਣ ਦਾ ਖ਼ਤਰਾ ਨਹੀਂ ਹੈ। ਹਾਊਸ ਆਫ ਕਾਮਨਜ਼ ਵਿਚ ਬਲਾਕ ਕਿਊਬੈਕਵਾ ਲਿਬਰਲਸ ਨੂੰ ਸਮਰਥਨ ਦੇਵੇਗੀ। ਬਲਾਕ ਕਿਊਬੈਕਵਾ ਦੇ ਪ੍ਰਧਾਨ ਯਵੇਸ-ਫਰੈਂਕੋਇਸ ਬਲੈਂਚੇਟ ਨੇ ਮਾਂਟਰੀਅਲ ਜ਼ਿਮਨੀ ਚੋਣ ਵਿਚ ਲਿਬਰਲਸ ਦੇ ਗੜ੍ਹ ਵਿਚ ਆਪਣੀ ਪਾਰਟੀ ਦੀ ਜਿੱਤ ਤੋਂ ਬਾਅਦ ਇਸ ਦੀ ਘੋਸ਼ਣਾ ਕੀਤੀ।

ਬਲੈਂਚੇਟ ਨੇ ਕਿਹਾ ਕਿ ਉਨ੍ਹਾਂ ਨੂੰ ਇਲੈਕਸ਼ਨ ਕਰਵਾਉਣ ਦੀ ਕੋਈ ਜਲਦਬਾਜ਼ੀ ਨਹੀਂ ਅਤੇ ਉਹ ਘੱਟ ਗਿਣਤੀ ਲਿਬਰਲ ਸਰਕਾਰ ਤੋਂ ਕੁਝ ਕੰਮਾਂ ਬਦਲੇ ਉਸ ਨੂੰ ਆਪਣਾ ਸਮਰਥਨ ਦੇਣ ਦੀ ਯੋਜਨਾ ’ਤੇ ਕਾਇਮ ਹਨ। ਗੌਰਤਲਬ ਹੈ ਕਿ ਮਾਂਟਰੀਅਲ ਦੀ ਲਾਸਾਲੇ-ਏਮਾਰਡ-ਵਰਡੂਨ ਰਾਈਡਿੰਗ ਵਿਚ ਜਿੱਤ ਦੇ ਨਾਲ ਬਲਾਕ ਕਿਊਬੈਕਵਾਕੋਲ ਸੰਸਦ ਵਿਚ 33 ਸੀਟਾਂ ਹੋ ਗਈਆਂ ਹਨ, ਜੋ ਕਿ ਲਿਬਰਲਸ ਦੀਆਂ 154 ਸੀਟਾਂ ਨਾਲ ਮਿਲ ਕੇ ਸੰਸਦ ਵਿਚ ਬਹੁਮਤ ਸਾਬਤ ਕਰਨ ਲਈ ਕਾਫ਼ੀ ਹਨ।

ਬਲੈਂਚੇਟ ਨੇ ਕਿਹਾ ਕਿ ਬਲਾਕ ਕਿਊਬੈਕਵਾ ਦੀਆਂ ਕਈ ਪ੍ਰਮੁੱਖ ਮੰਗਾਂ ਹਨ ਜੋ ਉਹ ਲਿਬਰਲਸ ਸਾਹਮਣੇ ਰੱਖਣਗੇ, ਇਨ੍ਹਾਂ ਵਿਚ ਸੀਨੀਅਰਾਂ ਲਈ ਵਧੇਰੇ ਫੰਡ ਦੀ ਮੰਗ ਵੀ ਸ਼ਾਮਲ ਹੈ। ਗੌਰਤਲਬ ਹੈ ਕਿ ਪੀਅਰ ਪੋਲੀਵਰੇ ਦੀ ਅਗਾਈ ਵਾਲੀ ਕੰਜ਼ਰਵੇਟਿਵ ਪਾਰਟੀ 119 ਸੀਟਾਂ ਨਾਲ ਹਾਊਸ ਔਫ ਕੌਮਨਜ਼ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੈ, ਜੋ ਜਲਦ ਚੋਣਾਂ ਕਰਵਾਉਣ ਦੀ ਮੰਗ ਕਰ ਰਹੀ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link