14.36C Vancouver
ADS

Sep 14, 2020 6:27 PM -

ਸਕਵਾਮਿਸ਼ ਕੋਲ ਸੀਅ ਟੂ ਸਕਾਈ ਗੰਡੋਲਾ ਦੀ ਕੇਬਲ ਨਾਲ ਭੰਨਤੋੜ ਕਾਰਨ ਵੱਡਾ ਨੁਕਸਾਨ

Share On
cable-of-sea-to-sky-gondola-near-squamish-b-c-cut-again-causing-major-damage
(File pic.) - The operators of a popular tourist gondola near Squamish, B.C., say the cable of the ride has been severed for the second time. (B.C. government)

ਸੀਅ ਟੂ ਸਕਾਈ ਗੰਡੋਲਾ ਦੀਆਂ ਕੇਬਲਸ ਨੂੰ ਇੱਕ ਵਾਰ ਫਿਰ ਤੋਂ ਨਿਸ਼ਾਨਾ ਬਣਾਇਆ ਗਿਆ ਹੈ।

ਸ਼ਰਾਰਤੀ ਲੋਕਾਂ ਵੱਲੋਂ ਗੰਡੋਲਾ ਦੀਆਂ ਤਾਰਾਂ ਨਾਲ ਭੰਨਤੋੜ ਕੀਤੀ ਗਈ ਹੈ।

ਘਟਨਾ ਨੂੰ ਜਾਣਬੁੱਝ ਕੇ ਅੰਜਾਮ ਦਿੱਤਾ ਗਿਆ ਦੱਸਿਆ ਗਿਆ ਹੈ।

ਕਰੀਬ ਇੱਕ ਸਾਲ ਦੇ ਵਿੱਚ ਅਜਿਹੀ ਗਤੀਵਿਧੀ ਨਾਲ ਜੁੜੀ, ਇਹ ਦੂਜੀ ਘਟਨਾ ਹੈ।

ਸਕਵਾਮਿਸ਼ ਕੋਲ ਦੇ ਇਸ ਨਾਮੀ ਗੰਡੋਲਾ ਰਾਈਡ ਨੂੰ ਹੋਏ ਨੁਕਸਾਨ ਬਾਰੇ ਆਂਪਰੇਟਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

ਗੰਡੋਲਾ ਦੇ ਜਨਰਲ ਮੈਨੇਜਰ ਕਰਬੀ ਬ੍ਰਾਊਨ ਦਾ ਕਹਿਣਾ ਸੀ ਕਿ, "ਅਜਿਹੀ ਘਟਨਾ ਜੀਵਨ 'ਚ ਇੱਕ ਵਾਰ ਵਾਪਰਨ ਦੇ ਆਸਾਰ ਤਾਂ ਹੋ ਸਕਦੇ ਹਨ, ਪਰ ਅਜਿਹਾ ਦੋ ਵਾਰ ਹੋਣਾ ਹੈਰਾਨ ਕਰਦਾ ਹੈ।"

ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਟਾਵਰ 'ਤੇ ਚੜ੍ਹ ਗਿਆ, ਅਤੇ ਸਿਕਿਉਰਿਟੀ ਸਿਸਟਮ ਦੇ ਬਾਵਜੂਦ ਗੰਡੋਲਾ ਦੀ ਕੇਬਲ ਕੱਟਣ 'ਚ ਕਾਮਯਾਬ ਹੋ ਗਿਆ।

ਘਟਨਾ ਤੋਂ ਬਾਅਦ ਆਰ.ਸੀ.ਐਮ.ਪੀ. ਮੌਕੇ 'ਤੇ ਪਹੁੰਚ ਗਈ ਸੀ। ਕਲਾਇੰਬਰਸ ਅਤੇ ਹਾਈਕਰਜ਼ ਸਮੇਤ, ਲੋਕਾਂ ਨੂੰ ਇਲਾਕੇ 'ਚ ਪਹੁੰਚ ਕਰਨ ਤੋਂ ਰੁਕਣ ਦੀ ਸਲਾਹ ਦਿੱਤੀ ਗਈ ਹੈ।

ਬੀਤੇ ਸਾਲ ਅਜਿਹੀ ਘਟਨਾ ਵਾਪਰੀ ਸੀ, ਜਿਸ ਤੋਂ ਬਾਅਦ ਸੁਰੱਖਿਆ 'ਚ ਵਾਧਾ ਕੀਤਾ ਗਿਆ ਸੀ।

ਪਰ ਇਸ ਦੇ ਬਾਵਜੂਦ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਰੋਕਣਾ ਮੁਸ਼ਕਿਲ ਹੋ ਗਿਆ।

ਸਾਲ 2019 'ਚ ਅਗਸਤ ਦੇ ਮਹੀਨੇ 'ਚ ਵੀ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਕਾਰਨ ਕਰੀਬ $10 ਮਿਲੀਅਨ ਦਾ ਨੁਕਸਾਨ ਹੋਇਆ ਸੀ।

ਇਸ ਘਟਨਾ ਤੋਂ ਬਾਅਦ ਕਿਸੇ ਗ੍ਰਿਫਤਾਰੀ ਦੀ ਖਬਰ ਸਾਹਮਣੇ ਨਹੀਂ ਆਈ ਸੀ।

ਕੰਪਨੀ ਨੂੰ 30 ਨਵੇਂ ਕੈਬਿਨ ਅਤੇ ਯੂਰੋਪ ਤੋਂ ਇੱਕ ਨਵੀਂ ਮੇਨ ਹੌਲ ਰੋਪ ਵੀ ਮੰਗਵਾਉਣੀ ਪਈ ਸੀ।

ਯਾਦ ਰਹੇ ਇਸ ਘਟਨਾ ਤੋਂ ਬਾਅਦ ਇਸੇ ਸਾਲ ਵੈਲੇਨਟਾਈਨ ਡੇਅ ਮੌਕੇ, ਗੰਡੋਲਾ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link