12.66C Vancouver
ADS

Nov 20, 2024 3:41 PM - The Canadian Press

ਕੈਲਗਰੀ ਦੇ ਡਾਕਟਰ ’ਤੇ ਲੱਗੇ ਜਿਨਸ਼ੀ ਸ਼ੋਸ਼ਣ ਕਰਨ ਦੇ ਦੋਸ਼

Share On
calgary-doctor-charged-with-sexual-assaulting-patients-at-clinic
Calgary police say four people came forward in 2023 to report being assaulted by their family physician who worked at the Brentwood Medical Clinic in the city’s northwest.

ਕੈਲਗਰੀ ਦਾ ਇਕ ਡਾਕਟਰ ਕਈ ਮਰੀਜ਼ਾਂ ਨੂੰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਚਾਰਜਿਜ਼ ਦਾ ਸਾਹਮਣਾ ਕਰ ਰਿਹਾ ਹੈ। ਪੁਲਿਸ ਮੁਤਾਬਕ 2023 ਵਿਚ ਉਨ੍ਹਾਂ ਕੋਲ 4 ਵਿਅਕਤੀ ਆਏ ਸਨ, ਜਿਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਬ੍ਰੈਂਟਵੁੱਡ ਮੈਡੀਕਲ ਕਲੀਨਿਕ ਵਿਚ ਉਨ੍ਹਾਂ ਦੇ ਫੈਮਿਲੀ ਡਾਕਟਰ ਫੂ ਟਰੂੰਗ ਵੂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ।

ਹਰ ਪੀੜਤ ਨੇ ਇਹ ਹੀ ਦੱਸਿਆ ਕਿ 2016 ਤੋਂ 2020 ਦੌਰਾਨ ਉਨ੍ਹਾਂ ਦੇ ਚੈੱਕਅਪ ਬਹਾਨੇ ਡਾਕਟਰ ਨੇ ਕਲੀਨਿਕ ਦੇ ਕਮਰੇ ਵਿਚ ਉਨ੍ਹਾਂ ਦਾ ਸ਼ੋਸ਼ਣ ਕੀਤਾ। 46 ਸਾਲਾ ਫੂ ਟਰੂੰਗ ਵੂ ਨੂੰ 3 ਦਸੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।

ਇਸ ਸਾਲ ਦੇ ਸ਼ੁਰੂ ਵਿਚ ਕਾਲਜ ਆਫ਼ ਫਿਜ਼ੀਸ਼ੀਅਨ ਤੇ ਸਰਜਨ ਐਲਬਰਟਾ ਨੇ ਜਾਂਚ ਦੌਰਾਨ ਉਸ ਦਾ ਅਭਿਆਸ ਪਰਮਿਟ ਰੱਦ ਕਰ ਦਿੱਤਾ ਗਿਆ ਸੀ। ਇਸ ਸਾਲ ਜੁਲਾਈ ਵਿਚ ਉਸ ਨੂੰ ਕਰੀਬ $10,000 ਦਾ ਜੁਰਮਾਨਾ ਲਾਇਆ ਗਿਆ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link