15.3C Vancouver
ADS

Jul 2, 2024 5:25 PM - The Canadian Press

ਕੈਲਗਰੀ ਵਾਸੀਆਂ ਨੂੰ ਘਰਾਂ ਅੰਦਰ ਲੱਗੀਆਂ ਪਾਣੀ ਦੀਆਂ ਪਾਬੰਦੀਆਂ ਵਿਚ ਮਿਲੀ ਛੋਟ

Share On
calgary-lifts-indoor-water-restrictions-outdoor-ban-remains-after-water-main-break
Gondek says residents can resume the normal number of showers, toilet flushes and loads of laundry and dishes.(Photo: The Canadian Press)

ਕੈਲਗਰੀ ਵਾਸੀਆਂ ਲਈ ਖੁਸ਼ਖਬਰੀ ਹੈ ਕਿ ਉਹ ਹੁਣ ਘਰਾਂ ਅੰਦਰ ਪਾਣੀ ਦੀ ਵਰਤੋਂ ਬਿਨਾਂ ਪਾਬੰਦੀਆਂ ਦੇ ਕਰ ਸਕਦੇ ਹਨ। ਸਿਟੀ ਦੀ ਮੇਅਰ ਜੋਤੀ ਗੋਡੇਂਖ ਨੇ ਜਾਣਕਾਰੀ ਦਿੱਤੀ ਕਿ ਕੈਲਗਰੀ ਵਾਸੀ ਘਰਾਂ ਅੰਦਰ ਪਾਣੀ ਦੀ ਵਰਤੋਂ ਨੂੰ ਪਹਿਲਾਂ ਵਾਂਗ ਵਰਤ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫੀਡਰ ਮੇਨ ਪਾਈਪ ਨੂੰ ਠੀਕ ਕਰ ਲਿਆ ਗਿਆ ਹੈ ਅਤੇ ਪਾਣੀ ਦੀ ਸਪਲਾਈ ਠੀਕ ਤਰ੍ਹਾਂ ਹੋ ਰਹੀ ਹੈ।

ਹਾਲਾਂਕਿ ਲੋਕਾਂ ਨੂੰ ਘਰਾਂ ਤੋਂ ਬਾਹਰ ਪਾਣੀ ਦੀ ਵਰਤੋਂ ਸਬੰਧੀ ਕੁਝ ਸਖਤ ਹਿਦਾਇਤਾਂ ਦੀ ਵਰਤੋਂ ਕਰਨੀ ਪਵੇਗੀ। ਮੇਅਰ ਮੁਤਾਬਕ ਅੱਗ ਲਗਾਉਣ ਸਬੰਧੀ ਜਾਰੀ ਬੈਨ ਅਤੇ ਪਾਣੀ ਸਬੰਧੀ ਲੋਕਲ ਸਟੇਟ ਆਫ ਐਮਰਜੈਂਸੀ ਫਿਲਹਾਲ ਲਾਗੂ ਰਹੇਗੀ ਤਾਂ ਕਿ ਲੋਕ ਪਾਣੀ ਦੀ ਦੁਰਵਰਤੋਂ ਨਾ ਕਰਨ।

ਲੋਕਾਂ ਨੂੰ ਵੱਖ-ਵੱਖ ਸਮੇਂ ਦੌਰਾਨ ਕੱਪੜੇ ਧੋਣ ਦੀ ਸਲਾਹ ਦਿੱਤੀ ਗਈ ਹੈ। ਸਿਟੀ ਵਿਚ ਪਾਣੀ ਸਬੰਧੀ ਲਾਗੂ ਪਾਬੰਦੀਆਂ ਸਟੇਜ 4 ਅਧੀਨ ਲਾਗੂ ਹਨ।

ਫੀਡਰ ਲਾਈਨ ਦੀ ਮੁਰੰਮਤ ਦਾ ਕੰਮ ਮੁਕੰਮਲ ਹੈ ਅਤੇ ਸਿਟੀ ਨੇ ਵੀਕਐਂਡ ਦੌਰਾਨ ਪਾਣੀ ਦੀ ਪੂਰੀ ਟੈਸਟਿੰਗ ਕਰ ਲਈ ਹੈ। ਹਾਲਾਂਕਿ ਮਿਉਂਸੀਪਲ ਅਫੇਅਰ ਦੇ ਮੰਤਰੀ ਰਿਕ ਮੈਕਆਈਵਰ ਨੇ ਕਿਹਾ ਕਿ ਸਿਟੀ ਅਜੇ ਵੀ ਪੂਰੀ ਤਰ੍ਹਾਂ ਪਰੇਸ਼ਾਨੀ ਵਿਚੋਂ ਬਾਹਰ ਨਹੀਂ ਨਿਕਲ ਸਕੀ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link