18.76C Vancouver
ADS

May 29, 2026 5:33 PM - Connect Newsroom - Ramandeep Kaur with files from The Canadian Press

ਕੈਲਗਰੀ ਵਿੱਚ ਸੀ-ਟ੍ਰੇਨ ਦੀ ਟੱਕਰ ਨਾਲ ਜ਼ਖਮੀ ਹੋਏ ਵਿਅਕਤੀ ਦੀ ਹੋਈ ਮੌਤ

Share On
calgary-man-dies-after-being-struck-by-c-train-downtown
The investigation remains ongoing. Anyone who witnessed the incident or has information is asked to contact Calgary police.(Photo: The Canadian Press)

ਕੈਲਗਰੀ ਵਿੱਚ ਪਿਛਲੇ ਹਫ਼ਤੇ ਡਾਊਨਟਾਊਨ ਇਲਾਕੇ ਵਿੱਚ ਸੀ ਟਰੇਨ ਹੇਠਾਂ ਆਏ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ 21 ਮਈ ਨੂੰ ਸ਼ਾਮ 5:30 ਵਜੇ ਦੇ ਕਰੀਬ ਸੈਵਨਥ ਐਵੇਨਿਊ ਅਤੇ ਸੈਂਟਰ ਸਟ੍ਰੀਟ ਸਾਊਥ ਇਲਾਕੇ ਵਿੱਚ ਵਾਪਰੀ ਸੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ 60 ਸਾਲਾ ਵਿਅਕਤੀ ਚੇਤਾਵਨੀ ਵਾਲੀਆਂ ਲਾਈਟਾਂ ਦੇ ਬਾਵਜੂਦ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਉਹ ਟ੍ਰੇਨ ਦੀ ਲਪੇਟ ਵਿੱਚ ਆ ਗਿਆ ਅਤੇ ਟ੍ਰੇਨ ਹੇਠਾਂ ਫਸ ਗਿਆ।

ਐਮਰਜੈਂਸੀ ਵਿਭਾਗ ਦੇ ਕਰਮਚਾਰੀਆਂ ਨੇ ਉਸ ਨੂੰ ਬਾਹਰ ਕੱਢ ਕੇ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਸੀ ਪਰ ਪੁਲਿਸ ਨੇ ਪੁਸ਼ਟੀ ਕੀਤੀ ਕਿ ਉਸ ਦੀ ਮੌਤ ਹੋ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਸਬੰਧੀ ਜਾਂਚ ਹਾਲੇ ਵੀ ਜਾਰੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link