15.36C Vancouver
ADS

Feb 23, 2022 10:21 PM - The Canadian Press

ਕੈਲਗਰੀ ਦੇ ਆਦਮੀ 'ਤੇ ਰੋਮਾਂਸ ਦੇ ਚੱਕਰ 'ਚ ਪਾ ਕੇ ਠੱਗੀ ਮਾਰਨ ਦੇ ਲੱਗੇ ਦੋਸ਼; ਲੈਂਗਲੀ, ਸਰੀ ਤੇ ਡੈਲਟਾ ਦੀਆਂ ਔਰਤਾਂ ਵੀ ਬਣੀਆਂ ਨਿਸ਼ਾਨਾ

Share On
calgary-man-faces-fraud-charges-for-running-romance-scams-that-trapped-several-bc-women
A Calgary man faces fraud charges in that city for running romance scams that trapped several BC women. (File photo - ANI)

ਕੈਗਲਰੀ ਦੇ ਇੱਕ ਆਦਮੀ 'ਤੇ ਬੀ.ਸੀ. ਦੀਆਂ ਕਈ ਔਰਤਾਂ ਨਾਲ ਰੋਮਾਂਸ ਸੰਬੰਧੀ ਠੱਗੀ ਲਈ ਧੋਖਾਧੜੀ ਦੇ ਦੋਸ਼ ਲੱਗੇ ਹਨ।

ਕੈਲਗਰੀ 'ਚ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਦੀ ਉਮਰ 36 ਸਾਲ ਹੈ ਅਤੇ ਉਸ ਦਾ ਨਾਮ ਬ੍ਰਾਇਨ ਸਿਰੀਡਾ ਹੈ।

ਉਸ 'ਤੇ ਇੱਕ ਦਰਜਨ ਤੋਂ ਵਧੇਰੇ ਧੋਖਾਧੜੀ ਅਤੇ ਚੋਰੀ ਸੰਬੰਧੀ ਦੋਸ਼ ਲੱਗੇ ਹਨ।

ਇਸ ਸੰਬੰਧੀ ਸ਼ਿਕਾਇਤਾਂ ਲੈਂਗਲੀ, ਸਰੀ, ਡੈਲਟਾ, ਕੈਲਗਰੀ ਅਤੇ ਕੌਸ਼ਰੇਨ ਤੋਂ ਮਿਲੀਆਂ ਦੱਸੀਆਂ ਗਈਆਂ ਹਨ।

ਇਸ ਠੱਗੀ ਸੰਬੰਧੀ ਮਾਮਲੇ ਸਾਲ 2020 ਨਾਲ ਸੰਬੰਧਤ ਦੱਸੇ ਗਏ ਹਨ ਅਤੇ ਇਸ ਦੌਰਾਨ ਕੁਝ ਲੋਕਾਂ ਨੇ ਡਿਸਕਾਊਂਟ 'ਤੇ ਮਹਿੰਗੇ ਇਲੈਕਟਰੌਨਿਕਸ ਦੀ ਖਰੀਦਦਾਰੀ ਕੀਤੀ ਸੀ ਪਰ ਉਨ੍ਹਾਂ ਕੋਲ ਇਹ ਇਲੈਕਟਰੌਨਿਕਸ ਕਦੀ ਪਹੁੰਚੇ ਹੀ ਨਹੀਂ।

ਇਸ ਸੰਬੰਧੀ ਜਾਂਚ 'ਚ ਪਤਾ ਲੱਗਿਆ ਕਿ ਕੁਝ ਔਰਤਾਂ ਦੀ ਇੱਕ ਆਦਮੀ ਨਾਲ ਔਨਲਾਈਨ ਢੰਗ ਨਾਲ ਜਾਣ-ਪਛਾਣ ਹੋਈ ਸੀ ਅਤੇ ਫਿਰ ਉਨ੍ਹਾਂ ਨੂੰ ਮਹਿੰਗੀਆਂ ਆਊਟਿੰਗਸ 'ਤੇ ਲਿਜਾਇਆ ਗਿਆ ਜਿਸ ਕਾਰਨ ਔਰਤਾਂ ਨੂੰ ਲੱਗਿਆ ਕਿ ਉਹ ਦੱਸੇ ਇਲੈਕਟਰੌਨਿਕਸ ਖਰੀਦ ਸਕਦੀਆਂ ਹਨ ਅਤੇ ਉਨ੍ਹਾਂ ਨੇ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵੀ ਅਜਿਹੀ ਖਰੀਦਦਾਰੀ ਲਈ ਜੋਰ ਪਾਇਆ।

ਪਰ ਇਹ ਇਲੈਕਟਰੌਨਿਕਸ ਕਦੀ ਮਿਲੇ ਹੀ ਨਹੀਂ ਅਤੇ ਪੁਲਿਸ ਨੂੰ ਸ਼ੱਕ ਹੈ ਕਿ ਔਰਤਾਂ ਦੀ ਮਹਿੰਗੀਆਂ ਆਊਟਿੰਗਸ ਲਈ ਵਰਤਿਆ ਗਿਆ ਪੈਸੇ ਵੀ ਪਹਿਲਾਂ ਦੀਆਂ ਠੱਗੀ ਵਾਲੀਆਂ ਸੇਲਸ ਤੋਂ ਹਾਸਿਲ ਕੀਤਾ ਗਿਆ ਸੀ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link