15.18C Vancouver
ADS

Aug 9, 2024 6:16 PM - The Canadian Press

ਕੈਲਗਰੀ ਵਿਚ ਪਾਣੀ ਦੀ ਪਾਈਪ ਫਿਰ ਹੋਈ ਖਰਾਬ, ਠੀਕ ਹੋਣ ਨੂੰ ਲੱਗ ਸਕਦੈ ਲੰਬਾ ਸਮਾਂ

Share On
calgary-mayor-says-city-considering-replacing-water-pipe-that-ruptured
The pipe in northwest Calgary ruptured in early June, drenching a stretch of the Trans-Canada Highway and nearby parkland.(Photo: The Canadian Press)

ਕੈਲਗਰੀ ਦੀ ਮੇਅਰ ਜੋਤੀ ਗੋਂਡੇਕ ਨੇ ਦੱਸਿਆ ਕਿ ਸਿਟੀ ਵਿਚ ਪਾਣੀ ਦੀ ਫੀਡਰ ਮੇਨ ਪਾਈਪ ਵਿਚ ਖਰਾਬੀ ਪਾਈ ਗਈ ਹੈ। ਇਸ ਲਈ ਇਸ ਦੀ ਮੁਰੰਮਤ ਅਤੇ ਰੀਪਲੇਸਿੰਗ ਲਈ ਕਾਫੀ ਸਮਾਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਬਸੰਤ ਰੁੱਤ ਵਿਚ ਪਾਈਪ ਨੂੰ ਲਾਈਨ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਨੂੰ ਪੂਰੀ ਤਰ੍ਹਾਂ ਨਵੀਂ ਕਰ ਦਿੱਤਾ ਜਾਵੇਗਾ।

ਨੌਰਥਵੈਸਟ ਕੈਲਗਰੀ ਵਿਚ ਜੂਨ ਮਹੀਨੇ ਦੀ ਸ਼ੁਰੂਆਤ ਵਿਚ ਪਾਈਪ ਵਿਚ ਖਰਾਬੀ ਆਈ ਸੀ ਜਿਸ ਕਾਰਨ ਤਕਰੀਬਨ ਇਕ ਮਹੀਨਾ ਲੋਕਾਂ ਨੂੰ ਬਗੀਚਿਆਂ ਵਿਚ ਪਾਣੀ ਲਾਉਣ ਦੀ ਇਜਾਜ਼ਤ ਨਹੀਂ ਮਿਲੀ ਸੀ। ਹੁਣ ਪਾਈਪਲਾਈਨ ਠੀਕ ਕਰਨ ਲਈ 26 ਅਗਸਤ ਤੋਂ ਸਟੇਜ 4 ਦੀਆਂ ਪਾਬੰਦੀਆਂ ਜਾਰੀ ਕੀਤੀਆਂ ਜਾਣਗੀਆਂ। ਜਦ ਤੱਕ ਬੀਅਰਸਪਾ ਦੱਖਣੀ ਫੀਡਰ ਮੇਨ ਦੀ ਮੁਰੰਮਤ ਦਾ ਕੰਮ ਮੁਕੰਮਲ ਨਹੀਂ ਹੁੰਦਾ ਤਦ ਤੱਕ ਇਹ ਪਾਬੰਦੀਆਂ ਜਾਰੀ ਰਹਿਣਗੀਆਂ।

ਪਾਈਪ ਡਾਇਵਰ ਡਿਵਾਈਸ ਤੋਂ ਪਤਾ ਲੱਗਾ ਹੈ ਕਿ ਪਾਈਪ 16 ਪੁਆਇੰਟ ਤੋਂ ਕਾਫੀ ਕਮਜ਼ੋਰ ਹੈ ਅਤੇ ਸਤੰਬਰ ਦੇ ਆਖਿਰ ਤੱਕ ਇਸ ਨੂੰ ਠੀਕ ਕੀਤਾ ਜਾ ਸਕੇਗਾ। ਆਸ ਹੈ ਕਿ ਕੰਮ 23 ਸਤੰਬਰ ਤੱਕ ਪੂਰਾ ਹੋ ਜਾਵੇਗਾ ਪਰ ਸਮਾਂ ਘੱਟ-ਵੱਧ ਹੋ ਸਕਦਾ ਹੈ।

ਸਟੇਜ 4 ਦੀਆਂ ਪਾਬੰਦੀਆਂ ਤਹਿਤ ਘਰਾਂ ਅਤੇ ਕਾਰੋਬਾਰਾਂ ਨੂੰ ਬਗੀਚਿਆਂ ਜਾਂ ਲਾਨਸ ਵਿਚ ਪਾਣੀ ਦੀ ਵਰਤੋਂ ਅਤੇ ਖਿੜਕੀਆਂ ਜਾਂ ਫਰਸ਼ ਧੋਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਅਜਿਹਾ ਕਰਦੇ ਦੇਖਿਆ ਗਿਆ ਤਾਂ ਉਸ ਨੂੰ $3,000 ਜਾਂ ਇਸ ਤੋਂ ਵੱਧ ਦਾ ਜੁਰਮਾਨਾ ਹੋ ਸਕਦਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link