12.61C Vancouver
ADS

Oct 21, 2024 4:49 PM - The Canadian Press

ਕੈਲਗਰੀ ਟਰਾਂਜ਼ਿਟ ਅਧਿਕਾਰੀ ’ਤੇ ਛੁਰੇ ਨਾਲ ਹਮਲਾ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਕੀਤਾ ਗਿਆ ਚਾਰਜ

Share On
calgary-transit-officer-stabbed-in-arm-near-ctrain-station
The Calgary Police Service says it's believed two peace officers approached an unknown man who was seen drinking alcohol in a bus shelter near the Chinook CTrain Station on Friday night.

ਕੈਲਗਰੀ ਦੇ ਟਰਾਂਜ਼ਿਟ ਪੀਸ ਅਧਿਕਾਰੀ ’ਤੇ ਛੁਰੇ ਨਾਲ ਹਮਲਾ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਇਹ ਵਾਰਦਾਤ ਸ਼ੁੱਕਰਵਾਰ ਨੂੰ ਰਾਤ ਕਰੀਬ 10 ਵਜੇ ਚਿਨੂਕ ਸੀਟਰੇਨ ਸਟੇਸ਼ਨ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੱਸ ਸ਼ੈਲਟਰ ਨੇੜੇ ਮੌਜੂਦ ਇਕ ਸ਼ਰਾਬੀ ਵਿਅਕਤੀ ਨੂੰ ਹਟਾਉਣ ਲਈ ਦੋ ਪੁਲਿਸ ਅਧਿਕਾਰੀ ਉੱਥੇ ਪੁੱਜੇ।

ਉਨ੍ਹਾਂ ਨਾਲ ਵਿਅਕਤੀ ਨੇ ਝਗੜਾ ਕੀਤਾ ਅਤੇ ਬਾਅਦ ਇਕ ’ਤੇ ਛੁਰੇ ਨਾਲ ਹਮਲਾ ਕਰ ਦਿੱਤਾ। ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਅਧਿਕਾਰੀ ਨੇ ਉਸ ਨੂੰ ਨੇੜਿਓਂ ਹੀ ਹਿਰਾਸਤ ਵਿਚ ਲੈ ਲਿਆ।

ਅਧਿਕਾਰੀ ਨੂੰ ਗੈਰ-ਜਾਨ ਖ਼ਤਰੇ ਵਾਲੇ ਜ਼ਖਮਾਂ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਹੁਣ ਛੱਟੀ ਮਿਲ ਗਈ ਹੈ। ਕੈਲਗਰੀ ਦਾ ਰਹਿਣ ਵਾਲਾ 42 ਸਾਲਾ ਵਿਲੀਅਮ ਕੋਡੀ ਵੁੱਡਵਾਰਡ ਨੂੰ ਸ਼ਾਂਤੀ ਅਧਿਕਾਰੀ ’ਤੇ ਹਥਿਆਰ ਨਾਲ ਹਮਲਾ ਕਰਨ, ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਜਾਨ ਨੂੰ ਖਤਰਾ ਪੈਦਾ ਕਰਨ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਹੈ। ਇਸ ਸਮੇਂ ਉਸ ਨੂੰ ਹਿਰਾਸਤ ਵਿਚ ਰੱਖਿਆ ਗਿਆ ਅਤੇ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link