13.23C Vancouver
ADS

Nov 26, 2024 7:54 PM - Connect Newsroom

ਟਰੂਡੋ ਦੇ ਰਲੀਫ ਪੈਕੇਜ ਵਿੱਚ ਸੇਵਾ ਮੁਕਤ ਨੂੰ ਸ਼ਾਮਲ ਕਰਨ ਦੀ ਉੱਠੀ ਮੰਗ

Share On
calls-to-extend-250-rebate-to-retirees-could-increase-relief-package-costs
Prime Minister Justin Trudeau has announced a $6.28-billion relief package for Canadians, including a GST exemption and a $250 rebate. Of this total, $4.68 billion is allocated to send $250 checks to Canadians.(Photo: The Canadian Press)

ਐਨ.ਡੀ.ਪੀ. ਅਤੇ ਬਲਾਕ ਕਿਊਬੇਕੋਇਸ ਨੇ ਟਰੂਡੋ ਸਰਕਾਰ ਨੂੰ $250 ਦੀ ਰਿਬੇਟ ਵਿਚ ਸੇਵਾਮੁਕਤ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਇਸ ਕਦਮ ਨਾਲ ਸਰਕਾਰ ਵਲੋਂ ਪ੍ਰਸਤਾਵਿਤ ਰਾਹਤ ਪੈਕੇਜ ਦੇ ਖਰਚ ਵਿਚ ਭਾਰੀ ਵਾਧਾ ਹੋ ਸਕਦਾ ਹੈ।

ਦਰਅਸਲ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੈਨੇਡੀਅਨਾਂ ਲਈ ਜੀ.ਐੱਸ.ਟੀ. ਛੋਟ ਅਤੇ $250 ਦੀ ਰਿਬੇਟ ਸਮੇਤ $6.28 ਬਿਲੀਅਨ ਦੇ ਪੈਕੇਜ ਦੀ ਘੋਸ਼ਣਾ ਕੀਤੀ ਗਈ ਹੈ, ਇਸ ਕੁੱਲ ਪੈਕੇਜ ਵਿਚ $4.68-ਬਿਲੀਅਨ ਦੀ ਭਾਰੀ ਭਰਕ ਰਕਮ ਕੈਨੇਡੀਅਨਾਂ ਨੂੰ $250 ਦੇ ਚੈੱਕ ਭੇਜਣ ਲਈ ਸ਼ਾਮਲ ਹਨ।

ਇਸ ਪੂਰੇ ਪੈਕੇਜ ਨੂੰ ਲਾਗੂ ਕਰਨ ਲਈ ਸਰਕਾਰ ਨੂੰ ਸੰਸਦ ਵਿਚ ਘੱਟੋ ਘੱਟੋ ਇੱਕ ਪਾਰਟੀ ਦੀ ਸਪੋਰਟ ਜ਼ਰੂਰੀ ਹੈ ਪਰ ਬਲਾਕ ਲੀਡਰ ਯਵੇਸ-ਫਰੈਂਕੋਇਸ ਬਲੈਂਚੇਟ ਨੇ ਕਿਹਾ ਹੈ ਕਿ ਉਹ ਲਿਬਰਲਸ ਦੇ ਕਿਫਾਇਤੀ ਪੈਕੇਜ ਨੂੰ ਤਾਂ ਹੀ ਸਮਰਥਨ ਦੇਣਗੇ ਜੇ ਸੇਵਾਮੁਕਤ ਨੂੰ ਵੀ ਚੈਕ ਭੇਜੇ ਜਾਣਗੇ।

ਹਾਲਾਂਕਿ, ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦਾ ਤਰਕ ਹੈ ਕਿ ਬਜ਼ੁਰਗਾਂ ਨੂੰ ਹੋਰ ਲਾਭ ਪਹਿਲਾਂ ਹੀ ਮਿਲ ਰਹੇ ਹਨ ਪਰ ਫਿਰ ਵੀ ਬਹੁਤ ਸਾਰੇ ਬਜ਼ੁਰਗ ਅਜੇ ਵੀ ਵਰਕ ਫੋਰਸ ਵਿਚ ਹਨ, ਜਿਨ੍ਹਾਂ ਨੂੰ ਇਹ ਪੇਮੈਂਟ ਪ੍ਰਾਪਤ ਹੋਵੇਗੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link