16.09C Vancouver
ADS

Dec 19, 2024 6:13 PM - The Canadian Press

ਬੀ.ਸੀ. ਨੇ ਐਲਬਰਟਾ ਜਾਣ ਵਾਲੇ ਕੁਸ਼ਲ ਕਾਮਿਆਂ ਨੂੰ ਰੋਕਣ ਲਈ ਚਲਾਈ ਮੁਹਿੰਮ

Share On
campaign-urges-skilled-labour-to-stay-with-b-c-to-counter-efforts-from-alberta
Alberta reported a gain of 55,000 the biggest interprovincial increase recorded since tracking began in 1972 and it was the most popular Canadian destination for those leaving B.C.(The Canadian Press)

ਬ੍ਰਿਟਿਸ਼ ਕੋਲੰਬੀਆ ਦੇ ਕਾਰੋਬਾਰੀ ਕੌਂਸਲ ਨੇ ਸੂਬੇ ਤੋਂ ਐਲਬਰਟਾ ਵਿਚ ਜਾ ਰਹੇ ਹੁਨਰਮੰਦ ਮਜ਼ਦੂਰ ਦੇ ਪ੍ਰਵਾਸ ਨੂੰ ਰੋਕਣ ਲਈ ਇੱਕ ਜਾਗਰੂਕਤਾ ਮੁਹਿੰਮ ਲਾਂਚ ਕੀਤੀ ਹੈ। ਇਸ ਨੂੰ ‘ਸਟੇਅ ਵਿਦ ਬੀ.ਸੀ. ਕੰਪੇਨ’ ਨਾਮ ਦਿੱਤਾ ਗਿਆ ਹੈ, ਜਿਸ ਦਾ ਉਦੇਸ਼ ਕਰਮਚਾਰੀਆਂ ਨੂੰ ਬੀ. ਸੀ. ਵਿਚ ਰੱਖਣਾ ਹੈ। ਬ੍ਰਿਟਿਸ਼ ਕੋਲੰਬੀਆ ਦੀ ਬਿਜ਼ਨਸ ਕੌਂਸਲ ਵਲੋਂ ਇਸ ਮੁਹਿੰਮ ਤਹਿਤ ਵੈਨਕੂਵਰ, ਵਿਕਟੋਰੀਆ, ਕੇਲੋਨਾ ਅਤੇ ਪ੍ਰਿੰਸ ਜਾਰਜ ਦੇ ਬਿਲਬੋਰਡ ਅਤੇ ਆਵਾਜਾਈ ਸਟਾਪ ’ਤੇ ਇਸ਼ਤਿਹਾਰਾਂ ਦੇ ਨਾਲ-ਨਾਲ ਆਨਲਾਈਨ ਵੀ ਮੁਹਿੰਮ ਚਲਾਈ ਜਾ ਰਹੀ ਹੈ।

ਗੌਰਤਲਬ ਹੈ ਕਿ ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ, 2023 ਵਿਚ ਬੀ. ਸੀ. ਵਿਚ ਜਿੰਨੇ ਲੋਕ ਆਏ ਉਸ ਤੋਂ ਵੱਧ ਲੋਕਾਂ ਨੇ ਸੂਬਾ ਛੱਡ ਦਿੱਤਾ, ਇਸ ਦੌਰਾਨ 8,624 ਨੇ ਕੈਨੇਡਾ ਦੇ ਹੋਰ ਸੂਬਿਆਂ ਵਿਚ ਪ੍ਰਵਾਸ ਕੀਤਾ। ਬੀ.ਸੀ. ਛੱਡਣ ਵਾਲੇ ਵਰਕਰਜ਼ ਲਈ ਐਲਬਰਟਾ ਸਭ ਤੋਂ ਲੋਕਪ੍ਰਿਯ ਸੂਬਾ ਸੀ।

ਦਰਅਸਲ, ਐਲਬਰਟਾ ਸੂਬੇ ਨੇ ਹੁਨਰਮੰਦ ਮਜ਼ਦੂਰਾਂ ਲਈ 2022 ਵਿਚ ਐਲਬਰਟਾ ਇਸ ਕਾਲਿੰਗ ਕੰਪੇਨ ਲਾਂਚ ਕੀਤੀ ਸੀ। ਹੁਣ ਇਸੇ ਤਰਜ ’ਤੇ ਵਰਕਰਜ਼ ਨੂੰ ਸੂਬਾ ਛੱਡਣ ਤੋਂ ਰੋਕਣ ਲਈ ਬ੍ਰਿਟਿਸ਼ ਕੋਲੰਬੀਆ ਦੇ ਕਾਰੋਬਾਰੀ ਕੌਂਸਲ ਨੇ ‘ਸਟੇਅ ਵਿਦ ਬੀ.ਸੀ. ਕੰਪੇਨ’ ਚਲਾਈ ਗਈ ਹੈ।


Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link