14.37C Vancouver
ADS

Jul 15, 2020 6:02 PM -

ਬੇਘਰੇ ਲੋਕਾਂ ਨੂੰ ਵੈਨਕੂਵਰ ਦੇ ਪਾਰਕਾਂ ਵਿੱਚ ਤੰਬੂ ਲਗਾਉਣ ਦੀ ਮਿਲੀ ਇਜਾਜ਼ਤ

Share On
camping-approved-for-vancouver-parks-but-tents-must-be-gone-by-mid-morning
File image of a tent city in Vancouver/ The Canadian Press

ਵੈਨਕੂਵਰ ਪਾਰਕ ਬੋਰਡ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਜਿਸ ਵਿੱਚ ਸ਼ਹਿਰ ਦੇ ਆਸ-ਪਾਸ ਦੇ ਪਾਰਕਾਂ ਵਿੱਚ ਰਾਤ ਭਰ ਕੈਂਪ ਲਗਾਉਣ ਦੀ ਆਗਿਆ ਦਿੱਤੀ ਗਈ ਹੈ।

ਇੱਕ ਸੋਸ਼ਲ ਮੀਡੀਆ ਪੋਸਟ ਵਿੱਚ, ਬੋਰਡ ਦਾ ਕਹਿਣਾ ਹੈ ਕਿ ਪਾਸ ਕੀਤੇ ਗਏ ਪ੍ਰਸਤਾਵ ਵਿੱਚ 'ਪਾਰਕਾਂ ਵਿੱਚ ਪਨਾਹ ਮੰਗਣ ਵਾਲਿਆਂ ਵਾਸਤੇ ਅਸਥਾਈ ਢਾਂਚਿਆਂ ਅਤੇ ਟੈਂਟਾਂ ਦਾ ਵਧੇਰੇ ਅਸਰਦਾਰ ਤਰੀਕੇ ਨਾਲ ਪ੍ਰਬੰਧਨ ਕਰਨ ਦੇ ਪ੍ਰਬੰਧ' ਸ਼ਾਮਲ ਹਨ।

ਬੋਰਡ ਦਾ ਕਹਿਣਾ ਹੈ ਕਿ ਇਹ ਕਦਮ ਬੀ.ਸੀ. ਸੁਪਰੀਮ ਕੋਰਟ ਵੱਲੋਂ ਹਾਲ ਵਿੱਚ ਹੀ ਸੁਣਾਏ ਗਏ ਉਸ ਫ਼ੈਸਲੇ ਨੂੰ ਦਰਸਾਉਂਦਾ ਹੈ ਜਿਸ ਅਧੀਨ ਉਚਿਤ ਸ਼ਰਣ ਉਪਲਬਧ ਨਾ ਹੋਣ ਦੀ ਸੂਰਤ ਵਿੱਚ ਜਨਤਕ ਸਥਾਨਾਂ 'ਤੇ ਰਹਿਣ ਨੂੰ ਚਾਰਟਰ ਅਧਿਕਾਰ ਵਜੋਂ ਮਾਨਤਾ ਦਿੱਤੀ ਗਈ ਸੀ।

ਦੋ ਰਾਤਾਂ ਦੀ ਬਹਿਸ ਅਤੇ ਦਰਜਨਾਂ ਬੁਲਾਰਿਆਂ ਵੱਲੋਂ ਪੇਸ਼ ਕੀਤੀਆਂ ਗਈਆਂ ਦਲੀਲਾਂ ਤੋਂ ਬਾਅਦ, ਇਹ ਮਤਾ 4-3 ਪਾਸ ਹੋਇਆ।

ਅੱਪਡੇਟ ਕੀਤੇ ਗਏ ਉਪ-ਕਾਨੂੰਨ ਅਧੀਨ, ਸਵੇਰ ਵੇਲੇ ਤੰਬੂਆਂ ਨੂੰ ਹਟਾਉਣਾ ਲਾਜ਼ਮੀ ਹੋਵੇਗਾ।

ਇਹ ਤਬਦੀਲੀ ਈਸਟ ਵੈਨਕੂਵਰ ਡਾਊਨਟਾਊਨ ਵਿੱਚ ਲੰਮੇ ਸਮੇਂ ਤੋਂ ਸਥਾਪਿਤ ਹੋਏ ਕੈਂਪ ਨੂੰ ਹਟਾਏ ਜਾਣ ਤੋਂ ਬਾਅਦ ਈਸਟ ਵੈਨਕੂਵਰ ਦੇ ਇੱਕ ਪਾਰਕ ਵਿੱਚ 100 ਤੋਂ ਵੱਧ ਤੰਬੂ ਲੱਗਣ 'ਤੇ ਆਈ ਹੈ।

Latest news

poilievre-targets-liberal-government-over-catch-and-release-bail-system
Punjabi

ਪੌਲੀਐਵ ਨੇ ‘ਕੈਚ ਐਂਡ ਰਿਲੀਜ਼’ ਨੀਤੀ ’ਤੇ ਲਿਬਰਲ ਸਰਕਾਰ ਨੂੰ ਘੇਰਿਆ

ਕੈਨੇਡਾ ਵਿਚ ਗੰਭੀਰ ਅਪਰਾਧੀਆਂ ਨੂੰ ਆਸਾਨੀ ਨਾਲ ਮਿਲਣ ਵਾਲੀ ਜ਼ਮਾਨਤ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਇਸ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਨਰਮ ਕਾਨੂੰਨਾਂ ਕਾਰਨ ਖ਼ਤਰਨਾਕ ਅਪਰਾਧੀ ਜੇਲ੍ਹ ਵਿਚੋਂ ਛੁੱਟ ਕੇ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਆਮ ਲੋਕਾਂ ਨੂੰ ਖ਼ਤਰੇ ਵਿਚ ਪਾ ਰਹੇ ਹਨ।
canadas-wildfire-season-could-rank-among-countrys-worst-on-record
Punjabi

ਕੈਨੇਡਾ ਵਿਚ ਇਸ ਸਾਲ ਜੰਗਲੀ ਅੱਗ ਦਾ ਪ੍ਰਕੋਪ ਰਿਕਾਰਡ ਪੱਧਰ ’ਤੇ

ਕੈਨੇਡਾ ਵਿਚ ਇਸ ਸਾਲ ਜੰਗਲੀ ਅੱਗ ਦਾ ਪ੍ਰਕੋਪ ਰਿਕਾਰਡ ਪੱਧਰ ’ਤੇ ਦੇਸ਼ ਦਾ ਚੌਥਾ ਸਭ ਤੋਂ ਖਰਾਬ ਸੀਜ਼ਨ ਹੋ ਸਕਦਾ ਹੈ। ਫੈਡਰਲ ਐਮਰਜੈਂਸੀ ਪ੍ਰਬੰਧਨ ਮੰਤਰੀ ਐਲੇਨੋਰ ਓਲਸੇਵਸਕੀ ਨੇ ਬੀਤੀ ਸ਼ਾਮ ਇੱਕ ਵਰਚੁਅਲ ਬ੍ਰੀਫਿੰਗ ਦੌਰਾਨ ਕਿਹਾ ਕਿ ਅਸੀਂ ਅਜੇ ਵੀ ਵਾਈਲਡ ਫਾਇਰ ਸੀਜ਼ਨ ਦੇ ਬਿਲਕੁਲ ਵਿਚਕਾਰ ਹਾਂ ਅਤੇ ਕੁਝ ਇਲਾਕੇ ਬਹੁਤ ਹੀ ਮੁਸ਼ਕਲ ਤੇ ਅਨਿਸ਼ਚਿਤ ਹਾਲਾਤ ਦਾ ਸਾਹਮਣਾ ਕਰ ਰਹੇ ਹਨ।
b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link