May 9, 2020 1:34 AM -

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 66,434 ਹੋ ਗਈ ਹੈ। ਬੀ.ਸੀ. 'ਚ ਪੀੜਤਾਂ ਦੀ ਗਿਣਤੀ 2,315 ਹੋ ਚੁੱਕੀ ਹੈ।
ਬੀ.ਸੀ. 'ਚ ਇਸ ਵਾਇਰਸ ਕਾਰਨ 127 ਲੋਕਾਂ ਦੀ ਜਾਨ ਵੀ ਚਲੀ ਗਈ ਹੈ।
ਔਂਟੈਰੀਓ ਵਿੱਚ ਹੁਣ 19,598 ਲੋਕ ਇਸ ਵਾਇਰਸ ਨਾਲ ਪਾਜ਼ਿਟਿਵ ਪਾਏ ਜਾ ਚੁੱਕੇ ਹਨ।
ਸ਼ੁੱਕਰਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 36,150 ਤਕ ਪਹੁੰਚ ਗਈ ਹੈ।
ਇਸਤੋਂ ਅਲਾਵਾ ਐਲਬਰਟਾ 'ਚ 6,098, ਸਸਕੈਚਵਿਨ ਵਿੱਚ 544, ਮੈਨੀਟੋਬਾ 'ਚ 284, ਨਿਊ ਬਰੰਸਵਿਕ 'ਚ 120, ਨੋਵਾ ਸਕੌਸ਼ੀਆ 'ਚ 1,008, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ।
ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਸਨ। ਜਦਕਿ ਚੰਗੀ ਖਬਰ ਇਹ ਹੈ ਕਿ, ਹੁਣ ਤਕ ਕਰੀਬ 30,000 ਮਾਮਲੇ ਸੁਲਝ ਚੁੱਕੇ ਹਨ।
ਦੇਸ਼ ਵਿੱਚ ਕੁਲ 4,569 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।




