12.06C Vancouver
ADS

May 6, 2021 5:21 PM -

ਕੈਨੇਡਾ ਨੇ ਪਹਿਲੀ ਵਾਰ ਅਮਰੀਕਾ ਤੋਂ ਬਿਹਤਰ ਵੈਕਸੀਨੇਸ਼ਨ ਰੇਟ ਕੀਤਾ ਦਰਜ

Share On
canada-achieves-new-milestone-as-vaccination-rate-gets-to-a-higher-mark-than-us-for-the-first-time
A dose of the Pfizer COVID-19 vaccination is prepared in Montreal, Friday, April 30, 2021. THE CANADIAN PRESS/Ryan Remiorz

ਕੈਨੇਡਾ ਨੇ ਆਪਣੇ ਵੈਕਸੀਨੇਸ਼ਨ ਪ੍ਰੋਗਰਾਮ 'ਚ ਬੁੱਧਵਾਰ ਨੂੰ ਇੱਕ ਅਹਿਮ ਅੰਕੜਾ ਪਾਰ ਕਰ ਲਿਆ।

ਕੈਨੇਡਾ ਨੇ ਅਮਰੀਕਾ ਦੇ ਮੁਕਾਬਲੇ ਪਹਿਲੀ ਵਾਰ ਬਿਹਤਰ ਵੈਕਸੀਨੇਸ਼ਨ ਰੇਟ ਦਰਜ ਕੀਤਾ ਹੈ।

ਵਿਸ਼ਵ 'ਚ ਵੈਕਸੀਨੇਸ਼ਨ ਨੂੰ ਟਰੈਕ ਕਰਨ ਵਾਲੇ 'Our World in Data project' (ਆਰ ਵਰਲਡ ਇਨ ਡਾਟਾ ਪ੍ਰੋਜੈਕਟ) ਦਾ ਕਹਿਣਾ ਹੈ ਕਿ 5 ਮਈ ਨੂੰ ਅਮਰੀਕਾ ਨੇ ਪ੍ਰਤੀ 1,000 ਲੋਕਾਂ 'ਤੇ 6.4 ਦੀ ਔਸਤ ਨਾਲ ਡੋਜ਼ ਪ੍ਰਦਾਨ ਕੀਤੇ ਜਦਕਿ ਕੈਨੇਡਾ ਨੇ 5 ਮਈ ਨੂੰ ਪ੍ਰਤੀ 1,000 ਲੋਕਾਂ 'ਤੇ 6.6 ਦੀ ਔਸਤ ਨਾਲ ਵੈਕਸੀਨ ਪ੍ਰਦਾਨ ਕੀਤੇ।

ਕਈ ਹਫ਼ਤਿਆਂ ਤੋਂ ਕੈਨੇਡਾ ਦੀ ਵੈਕਸੀਨ ਪ੍ਰਦਾਨ ਕਰਨ ਦੀ ਔਸਤ ਅਮਰੀਕਾ ਦੇ ਨੇੜੇ ਪਹੁੰਚਦੀ ਰਹੀ ਸੀ।

ਅਜਿਹਾ ਉਸ ਵੇਲੇ ਹੋਇਆ ਹੈ ਜਦ ਅਪ੍ਰੈਲ ਦੇ ਮਹੀਨੇ ਤੋਂ ਕੈਨੇਡਾ ਪਹੁੰਚ ਰਹੀਆਂ ਵੈਕਸੀਨ ਖੁਰਾਕਾਂ ਦੀ ਗਿਣਤੀ 'ਚ ਵਾਧਾ ਹੋਣ ਲੱਗਾ ਹੈ।

ਯਾਦ ਰਹੇ ਅਮਰੀਕਾ 'ਚ ਕਰੀਬ 44% ਲੋਕਾਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਹਾਸਿਲ ਹੋ ਚੁੱਕੀ ਹੈ।

ਅਮਰੀਕਾ 'ਚ 16 ਅਪ੍ਰੈਲ ਨੂੰ ਪ੍ਰਤੀ 1,000 ਲੋਕਾਂ 'ਤੇ 10 ਡੋਜ਼ ਪ੍ਰਦਾਨ ਕੀਤੇ ਗਏ ਸਨ ਜੋ ਕਿ ਦੇਸ਼ 'ਚ ਇੱਕ ਦਿਨ ਦੀ ਸਭ ਤੋਂ ਵੱਧ ਔਸਤ ਰਹੀ ਹੈ।

Latest news

b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link