15.51C Vancouver
ADS

Aug 7, 2026 1:42 PM - Connect Newsroom - Ramandeep Kaur with files from The Canadian Press

ਕੈਨੇਡਾ 'ਚ ਜੁਲਾਈ ਮਹੀਨੇ ਦੌਰਾਨ 75,000 ਨਵੀਆਂ ਨੌਕਰੀਆਂ ਸ਼ਾਮਲ, ਬੇਰੁਜ਼ਗਾਰੀ ਦਰ ਘਟ ਕੇ 6.4 ਫੀਸਦੀ

Share On
canada-adds-75-000-jobs-in-july-as-unemployment-rate-falls-to-two-year-low
Statistics Canada says the country added 75,000 jobs in July, lowering the unemployment rate to 6.4 per cent, the lowest level in two years. (Photo: The Canadian Press)

ਕੈਨੇਡੀਅਨ ਅਰਥਵਿਵਸਥਾ ਨੇ ਜੁਲਾਈ ਮਹੀਨੇ ਵਿਚ 75,000 ਨਵੀਆਂ ਨੌਕਰੀਆਂ ਜੋੜੀਆਂ ਹਨ, ਜਿਸ ਨਾਲ ਦੇਸ਼ ਦੀ ਬੇਰੁਜ਼ਗਾਰੀ ਦਰ ਘੱਟ ਕੇ 6.4 ਫੀਸਦੀ 'ਤੇ ਆ ਗਈ ਹੈ, ਇਹ ਬੇਰੁਜ਼ਗਾਰੀ ਦਰ ਦਾ ਪਿਛਲੇ ਦੋ ਸਾਲਾਂ ਦਾ ਸਭ ਤੋਂ ਹੇਠਲਾ ਪੱਧਰ ਹੈ। ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਰਿਪੋਰਟ ਅਨੁਸਾਰ, ਇਹ ਲਗਾਤਾਰ ਤੀਜਾ ਮਹੀਨਾ ਹੈ ਜਦੋਂ ਬੇਰੁਜ਼ਗਾਰੀ ਦਰ ਵਿਚ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਅਪ੍ਰੈਲ ਤੋਂ ਲੈ ਕੇ ਹੁਣ ਤੱਕ ਅੱਧਾ ਫੀਸਦੀ ਪੁਆਇੰਟ ਹੇਠਾਂ ਆ ਚੁੱਕੀ ਹੈ।

ਇਸ ਵਾਰ ਨੌਕਰੀਆਂ ਵਿਚ ਹੋਇਆ ਇਹ ਵਾਧਾ ਮਾਹਰਾਂ ਦੇ ਅਨੁਮਾਨਾਂ ਨਾਲੋਂ ਕਿਤੇ ਜ਼ਿਆਦਾ ਹੈ, ਅਰਥਸ਼ਾਸਤਰੀਆਂ ਨੇ ਸਿਰਫ਼ 15,000 ਨੌਕਰੀਆਂ ਜੁੜਨ ਦਾ ਅਨੁਮਾਨ ਲਗਾਇਆ ਸੀ। ਜੁਲਾਈ ਦੇ ਇਸ ਵਾਧੇ ਵਿਚ ਫੁੱਲ-ਟਾਈਮ ਅਤੇ ਪਾਰਟ-ਟਾਈਮ ਦੋਵਾਂ ਖੇਤਰਾਂ ਵਿਚ ਕਰੀਬ ਬਰਾਬਰ ਦਾ ਯੋਗਦਾਨ ਰਿਹਾ, ਜਿਸ ਵਿਚ ਸਭ ਤੋਂ ਵੱਧ ਮਜਬੂਤੀ ਹੋਲਸੇਲ ਅਤੇ ਰਿਟੇਲ ਵਪਾਰ, ਵਿੱਤ ਅਤੇ ਇਨਸ਼ੌਰੈਂਸ ਵਰਗੇ ਨਿੱਜੀ ਖੇਤਰਾਂ ਵਿਚ ਦੇਖੀ ਗਈ।

ਸੂਬਿਆਂ ਦੇ ਹਿਸਾਬ ਨਾਲ ਓਨਟਾਰੀਓ ਨੇ ਸਭ ਤੋਂ ਵੱਧ 52,000 ਨੌਕਰੀਆਂ ਜੋੜੀਆਂ, ਜਦੋਂ ਕਿ ਬੈਂਕ ਔਫ ਕੈਨੇਡਾ ਲਈ ਰਾਹਤ ਦੀ ਗੱਲ ਇਹ ਰਹੀ ਕਿ ਸਾਲਾਨਾ Average hourly wages ਦੀ ਵਾਧਾ ਦਰ ਪਿਛਲੇ ਮਹੀਨੇ ਦੇ 3.3 ਫੀਸਦੀ ਤੋਂ ਘਟ ਕੇ 2.8 ਫੀਸਦੀ ਰਹੀ, ਜੋ ਮਹਿੰਗਾਈ ਦੇ ਕੰਟਰੋਲ ਵਿਚ ਹੋਣ ਦਾ ਸੰਕੇਤ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link