11.92C Vancouver
ADS

Nov 1, 2023 9:29 PM - The Canadian Press

ਕੈਨੇਡਾ ਦਾ 2026 ਵਿੱਚ 500,000 ਪ੍ਰਤੀ ਸਾਲ ਇਮੀਗ੍ਰੇਸ਼ਨ ਪੱਧਰ ਨੂੰ ਸਥਿਰ ਕਾਰਨ ਦਾ ਟੀਚਾ

Share On
canada-aims-to-stabilize-immigration-level-at-500-000-per-year-in-2026
The new targets tabled in Parliament show the government plans to equalize the number of new permanent residents in Canada in 2026, with plans to increase the 2024 and 2025 targets. (Photo: The Canadian Press)

ਫੈਡਰਲ ਸਰਕਾਰ ਵੱਲੋਂ ਆਪਣੇ ਨਵੇਂ ਇਮੀਗ੍ਰੇਸ਼ਨ ਲੈਵਲ ਪਲੈਨਸ ਦਾ ਐਲਾਨ ਕੀਤਾ ਗਿਆ ਹੈ।

ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਫੈਡਰਲ ਸਰਕਾਰ 2026 ਵਿੱਚ 500,000 ਨਵੇਂ ਪਰਮਾਨੈਂਟ ਰੈਜ਼ੀਡੈਂਟਸ ਦਾ ਸਵਾਗਤ ਕਰਨ ਦੇ ਆਪਣੇ ਟੀਚੇ ਨੂੰ ਬਰਕਰਾਰ ਰੱਖ ਰਹੀ ਹੈ।

ਹਾਲ ਹੀ ਦੇ ਸਾਲਾਂ ਵਿੱਚ ਇਮੀਗ੍ਰੇਸ਼ਨ ਦੇ ਟੀਚੇ ਲਗਾਤਾਰ ਵਧੇ ਹਨ।

ਪਿਛਲੇ ਸਾਲ, ਸਰਕਾਰ ਨੇ 2023 ਵਿੱਚ 465,000 ਲੋਕਾਂ ਨੂੰ ਪੀ ਆਰ ਦੇਣ ਦੀ ਯੋਜਨਾ ਜਾਰੀ ਕੀਤੀ ਇਹ ਅੰਕੜਾ ਜੋ 2025 ਤੱਕ 500,000 ਤੱਕ ਵਧ ਜਾਵੇਗਾ।

ਪਾਰਲੀਮੈਂਟ ਵਿੱਚ ਪੇਸ਼ ਕੀਤੇ ਗਏ ਨਵੇਂ ਟੀਚੇ ਦਰਸਾਉਂਦੇ ਹਨ ਕਿ ਸਰਕਾਰ 2026 ਵਿੱਚ ਕੈਨੇਡਾ ਵਿੱਚ ਨਵੇਂ ਪਰਮਾਨੈਂਟ ਰੈਜ਼ੀਡੈਂਟਸ ਦੀ ਗਿਣਤੀ ਨੂੰ ਬਰਾਬਰ ਕਰਨ ਦੀ ਯੋਜਨਾ ਬਣਾ ਰਹੀ ਹੈ, ਯੋਜਨਾ ਅਨੁਸਾਰ 2024 ਅਤੇ 2025 ਦੇ ਟੀਚੇ ਵਧਣਗੇ।

ਜ਼ਿਕਰਯੋਗ ਹੈ ਕਿ ਕੈਨੇਡਾ ਦੀ ਆਬਾਦੀ ਵਿੱਚ 2022 ਵਿੱਚ ਰਿਕਾਰਡ 1 ਮਿਲੀਅਨ ਲੋਕਾਂ ਦਾ ਵਾਧਾ ਹੋਇਆ ਹੈ।

ਦੇਸ਼ ਨੇ ਇਸ ਸਾਲ ਦੇ ਸ਼ੁਰੂ ਵਿੱਚ 40 ਮਿਲੀਅਨ ਲੋਕਾਂ ਦੇ ਅੰਕੜੇ ਨੂੰ ਵੀ ਪਾਰ ਕਰ ਲਿਆ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link