14.46C Vancouver
ADS

Nov 24, 2025 1:42 PM - Connect Newsroom - Ramandeep Kaur with files from The Canadian Press

ਕੈਨੇਡਾ ਅਤੇ ਭਾਰਤ ਵਪਾਰ ਸਮਝੌਤਾ ਮੁੜ ਸ਼ੁਰੂ ਕਰਨ ਵੱਲ ਵਧੇ

Share On
canada-and-india-move-to-restart-comprehensive-trade-talks
Canadian and Indian officials meet during the G20 summit in Johannesburg. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਸਾਲ 2026 ਦੇ ਸ਼ੁਰੂ ਵਿਚ ਭਾਰਤ ਜਾਣਗੇ,ਉਨ੍ਹਾਂ ਬੀਤੇ ਦਿਨ ਸਾਊਥ ਅਫ਼ਰੀਕਾ ਦੇ ਜੋਹਾਨਸਬਰਗ ਵਿਚ ਜੀ-20 ਬੈਠਕ ਦੀ ਸਾਈਡਲਾਈਨਜ਼ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਇਸ ਸੱਦੇ ਨੂੰ ਸਵੀਕਾਰ ਕੀਤਾ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਦੁਬਾਰਾ ਵਿਸਤ੍ਰਿਤ ਵਪਾਰ ਸਮਝੌਤੇ ਲਈ ਵੀ ਗੱਲਬਾਤ ਨੂੰ ਮੁੜ ਸ਼ੁਰੂ ਕਰਨ ਦੀ ਸਹਿਮਤੀ ਜਤਾਈ,ਪ੍ਰਧਾਨ ਮੰਤਰੀ ਮੁਤਾਬਕ,ਇਸ ਡੀਲ ਨਾਲ ਕੈਨੇਡਾ ਅਤੇ ਭਾਰਤ ਵਿਚਕਾਰ ਦੁਵੱਲਾ ਵਪਾਰ $70 ਬਿਲੀਅਨ ਤੱਕ ਪਹੁੰਚ ਸਕਦਾ ਹੈ।

ਇਸ ਤੋਂ ਇਲਾਵਾ ਕਾਰਨੀ, ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਵਲੋਂ ਤਕਨਾਲੋਜੀ ਅਤੇ ਇਨੋਵੇਸ਼ਨ 'ਤੇ ਤਿੰਨ-ਪੱਖੀ ਭਾਈਵਾਲੀ ਦੀ ਨੀਂਹ ਵੀ ਰੱਖੀ ਗਈ, ਜਿਸ ਤਹਿਤ ਤਿੰਨੋਂ ਮੁਲਕ ਸਾਫ਼ ਊਰਜਾ, ਮਹੱਤਵਪੂਰਨ ਖਣਿਜ ਅਤੇ ਏ.ਆਈ.'ਤੇ ਮਿਲ ਕੇ ਕੰਮ ਕਰਨਗੇ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਦਿੰਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਇੱਕ ਭਰੋਸੇਮੰਦ ਵਪਾਰਕ ਭਾਈਵਾਲ ਵਜੋਂ ਦੇਖਦੀ ਹੈ।

ਕਾਰਨੀ ਦਾ ਇਹ ਬਿਆਨ ਉਨ੍ਹਾਂ ਦੀ ਇੰਡੋ-ਪੈਸੀਫਿਕ ਰਣਨੀਤੀ ਦਾ ਹਿੱਸਾ ਹੈ,ਜਿਸ ਦਾ ਉਦੇਸ਼ ਅਮਰੀਕਾ 'ਤੇ ਵਪਾਰ ਨਿਰਭਰਤਾ ਨੂੰ ਘਟਾਉਣਾ ਅਤੇ ਭਾਰਤ ਵਰਗੇ ਵੱਡੇ ਬਾਜ਼ਾਰਾਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ, ਦੋਵੇਂ ਨੇਤਾ ਮੰਤਰੀ ਅਤੇ ਵਪਾਰਕ ਭਾਈਚਾਰੇ ਦੇ ਪੱਧਰ 'ਤੇ ਰੈਗੂਲਰ ਹਾਈ ਲੈਵਲ ਵਿਜ਼ਟ ਲਈ ਵੀ ਸਹਿਮਤ ਹੋਏ ਹਨ।

Latest news

dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
275-indians-still-missing-after-severe-floods-along-nepal-tibet-border
Punjabi

ਨੇਪਾਲ-ਤਿੱਬਤ ਸਰਹੱਦ ’ਤੇ ਹੜ੍ਹ: 275 ਭਾਰਤੀ ਨਾਗਰਿਕ ਲਾਪਤਾ, 166 ਸੁਰੱਖਿਅਤ ਬਚਾਏ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਨੇਪਾਲ-ਤਿੱਬਤ ਸਰਹੱਦ 'ਤੇ ਆਏ ਭਿਆਨਕ ਹੜ੍ਹਾਂ ਤੋਂ ਬਾਅਦ 275 ਭਾਰਤੀ ਨਾਗਰਿਕ ਹਾਲੇ ਵੀ ਲਾਪਤਾ ਹਨ, ਜਦਕਿ 166 ਹੋਰਨਾਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ 1,907 ਭਾਰਤੀ ਨਾਗਰਿਕ ਚੀਨ ਤੋਂ ਸੁਰੱਖਿਅਤ ਤਰੀਕੇ ਨਾਲ ਨੇਪਾਲ ਪਹੁੰਚ ਗਏ ਹਨ।
poilievre-blasts-liberal-government-over-42-000-jobs-lost-in-august
Punjabi

ਅਗਸਤ ’ਚ 42 ਹਜ਼ਾਰ ਨੌਕਰੀਆਂ ਗਈਆਂ, ਪੌਲੀਐਵ ਨੇ ਲਿਬਰਲ ਸਰਕਾਰ ਨੂੰ ਘੇਰਿਆ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਸਟੈਟਿਸਟਿਕਸ ਕੈਨੇਡਾ ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਲਿਬਰਲ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ ਦੇਸ਼ ਵਿਚੋਂ 42,000 ਨੌਕਰੀਆਂ ਦਾ ਖ਼ਤਮ ਹੋਣਾ ਬੇਹੱਦ ਚਿੰਤਾਜਨਕ ਹੈ ਅਤੇ ਲਿਬਰਲ ਸਰਕਾਰ ਦੇ ਉੱਚ ਟੈਕਸ, ਲਾਲ ਫ਼ੀਤਾਸ਼ਾਹੀ ਅਤੇ ਬੇਲੋੜੀ ਬਿਊਰੋਕਰੇਸੀ ਕੈਨੇਡਾ ਵਿਚ ਰੁਜ਼ਗਾਰ ਦੇ ਮੌਕਿਆਂ ਦਾ ਗਲਾ ਘੁੱਟ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link