12.47C Vancouver
ADS

Nov 12, 2025 1:37 PM - Connect Newsroom - Ramandeep Kaur

ਨਿਆਗਰਾ 'ਚ ਮਿਲੇ ਕੈਨੇਡਾ ਤੇ ਭਾਰਤ ਦੇ ਵਿਦੇਸ਼ ਮੰਤਰੀ, ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼

Share On
canada-and-india-move-to-strengthen-ties-as-foreign-ministers-meet-in-niagara
Canadian Foreign Minister Anita Anand met Indian External Affairs Minister S. Jaishankar on the sidelines of the G7 foreign ministers’ meeting in Niagara-on-the-Lake. (Photo: X Dr. S. Jaishankar)

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਓਨਟਾਰੀਓ ਦੇ ਨਿਆਗਰਾ ਵਿਚ ਜੀ-7 ਵਿਦੇਸ਼ ਮੰਤਰੀਆਂ ਦੀ ਬੈਠਕ ਦੀ ਸਾਈਡਲਾਈਨਜ਼ 'ਤੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ ਹੈ, ਜੋ ਦੁਵੱਲੇ ਸਬੰਧਾਂ ਨੂੰ ਮੁੜ ਸਥਾਪਤ ਕਰਨ ਦੇ ਯਤਨਾਂ ਨੂੰ ਅੱਗੇ ਵਧਾਉਣ ਦਾ ਇੱਕ ਹੋਰ ਤਾਜ਼ਾ ਕਦਮ ਹੈ। ਦੋਹਾਂ ਵਿਚਕਾਰ ਇਹ ਮੁਲਾਕਾਤ ਮੰਗਲਵਾਰ ਨੂੰ ਹੋਈ।

ਜੈਸ਼ੰਕਰ ਇੱਕ ਆਊਟਰੀਚ ਪਾਰਟਨਰ ਵਜੋਂ ਇਸ ਬੈਠਕ ਵਿਚ ਸ਼ਾਮਲ ਹੋਏ ਸਨ। ਆਨੰਦ ਨੇ ਦੱਸਿਆ ਕਿ ਭਾਰਤੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਵਿਚਕਾਰ ਲਾਅ ਇਨਫੋਰਸਮੈਂਟ ਟਰੇਡ, ਊਰਜਾ, ਸਕਿਓਰਿਟੀ ਅਤੇ ਲੋਕਾਂ ਤੋਂ ਲੋਕਾਂ ਤੱਕ ਸਬੰਧਾਂ 'ਤੇ ਸਹਿਯੋਗ ਵਧਾਉਣ ਬਾਰੇ ਚਰਚਾ ਹੋਈ।

ਇਸ ਦੌਰਾਨ ਉਨ੍ਹਾਂ ਨਵੀਂ ਦਿੱਲੀ ਵਿਚ ਕਾਰ ਧਮਾਕੇ ਵਿਚ ਮਾਰੇ ਗਏ ਲੋਕਾਂ ਪ੍ਰਤੀ ਜੈਸ਼ੰਕਰ ਨਾਲ ਆਪਣੀ ਡੂੰਘੀ ਸੰਵੇਦਨਾ ਵੀ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਕੈਨੇਡਾ ਭਾਰਤ ਦੇ ਲੋਕਾਂ ਨਾਲ ਖੜ੍ਹਾ ਹੈ। ਇਹ ਦੋਹਾਂ ਲੀਡਰਜ਼ ਵਿਚਕਾਰ ਇਸ ਸਾਲ 45 ਦਿਨਾਂ ਦੇ ਅੰਦਰ ਤੀਜੀ ਮੁਲਾਕਾਤ ਹੈ। ਸਤੰਬਰ ਦੇ ਅਖੀਰ ਵਿਚ ਦੋਵੇਂ ਪਹਿਲਾਂ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਮੌਕੇ ਮਿਲੇ ਸਨ ਅਤੇ ਅਕਤੂਬਰ ਵਿਚ ਆਨੰਦ ਨੇ ਭਾਰਤ ਦਾ ਦੌਰਾ ਕੀਤਾ ਸੀ।

ਜੈਸ਼ੰਕਰ ਦੇ ਕੈਨੇਡਾ ਦੌਰੇ ਮੌਕੇ ਸਸਕੈਚਵਨ ਦੇ ਪ੍ਰੀਮੀਅਰ ਸਕੋਟ ਮੋਅ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ, ਦੋਹਾਂ ਵਿਚ ਇਹ ਮੁਲਾਕਾਤ ਊਰਜਾ, ਭੋਜਨ ਅਤੇ ਖਾਦ 'ਤੇ ਸਹਿਯੋਗ ਵਧਾਉਣ ਨੂੰ ਲੈ ਕੇ ਹੋਈ, ਸਸਕੈਚਵਨ ਲਈ ਭਾਰਤ ਇੱਕ ਵੱਡਾ ਬਾਜ਼ਾਰ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link