16.79C Vancouver
ADS

Aug 27, 2026 1:45 PM - Connect Newsroom - Ramandeep Kaur with files from The Canadian Press

ਕੈਨੇਡਾ ਨੇ ਅਮਰੀਕੀ ਸਮੁੰਦਰੀ ਭੋਜਨ ਨੂੰ ਵਿਰੋਧੀ ਟੈਰਿਫ ਸੂਚੀ ਤੋਂ ਹਟਾਇਆ

Share On
canada-and-indias-finance-ministers-to-meet-in-toronto-today-trade-cooperation-in-focus
The two ministers will first hold a private meeting, followed by a joint press conference. (Photo: The Canadian Press)

ਕੈਨੇਡਾ ਸਰਕਾਰ ਨੇ ਅਮਰੀਕਾ ਖਿਲਾਫ਼ ਲਗਾਏ ਜਾਣ ਵਾਲੇ ਵਿਰੋਧੀ ਟੈਰਿਫ ਦੀ ਸੂਚੀ ਵਿਚੋਂ ਸਮੁੰਦਰੀ ਭੋਜਨ ਅਤੇ ਮੱਛੀ ਉਤਪਾਦ ਨੂੰ ਬਾਹਰ ਕਰ ਦਿੱਤਾ ਹੈ। ਵਿੱਤ ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਕੈਨੇਡੀਅਨ ਉਦਯੋਗਾਂ ਅਤੇ ਕਾਰੋਬਾਰੀਆਂ ਵੱਲੋਂ ਮਿਲੇ ਫੀਡਬੈਕ ਤੋਂ ਬਾਅਦ ਸੰਭਾਵਿਤ ਆਰਥਿਕ ਨੁਕਸਾਨ ਤੋਂ ਬਚਣ ਲਈ ਲਿਆ ਗਿਆ ਹੈ।

ਦੂਜੇ ਪਾਸੇ, ਅਮਰੀਕਾ ਨੇ ਚੱਲ ਰਹੀ ਟਰੇਡ ਵਾਰ ਦੌਰਾਨ ਫ੍ਰੈਂਚ ਭਾਸ਼ਾ ਦੀ ਪ੍ਰਫੁੱਲਤਾ ਅਤੇ ਕੈਨੇਡੀਅਨ ਸੱਭਿਆਚਾਰ ਨੂੰ ਪ੍ਰੋਮੋਟ ਕਰਨ ਵਾਲੇ ਕੈਨੇਡਾ ਸਰਕਾਰ ਦੇ ਯਤਨਾਂ ਨੂੰ ਨਿਸ਼ਾਨਾ ਨਾ ਬਣਾਉਣ ਦੀ ਪੁਸ਼ਟੀ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦਿਆਂ ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਨੇ ਕਿਹਾ ਕਿ ਕੈਨੇਡਾ ਇਸ ਕਦਮ ਦਾ ਸਵਾਗਤ ਕਰਦਾ ਹੈ ਕਿ ਵਾਸ਼ਿੰਗਟਨ ਆਪਣੇ ਪੁਰਾਣੇ ਸਖ਼ਤ ਸਟੈਂਡ ਤੋਂ ਪਿੱਛੇ ਹਟ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਸੰਭਾਵੀ ਵਪਾਰਕ ਸਮਝੌਤੇ ਤੱਕ ਪਹੁੰਚਣ ਲਈ ਅਮਰੀਕਾ ਬਾਕੀ ਬਚੇ ਹੋਏ ਹੋਰ ਮੁੱਦਿਆਂ 'ਤੇ ਵੀ ਅਜਿਹਾ ਹੀ ਸਕਾਰਾਤਮਕ ਰੁਖ਼ ਅਪਣਾਏਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰੀਕਾ ਨੇ ਫ੍ਰੈਂਚ ਭਾਸ਼ਾ ਵਿਚ ਪ੍ਰੋਡਕਟਸ ਦੀ ਲੇਬਲਿੰਗ ਲਾਜ਼ਮੀ ਬਣਾਉਣ ਵਾਲੇ ਕਿਊਬੈਕ ਦੇ ਕਾਨੂੰਨ ਅਤੇ ਨੈੱਟਫਲਿਕਸ ਵਰਗੇ ਸਟ੍ਰੀਮਿੰਗ ਪਲੇਟਫਾਰਮ 'ਤੇ ਫ੍ਰੈਂਚ ਅਤੇ ਕੈਨੇਡੀਅਨ ਸਮੱਗਰੀ ਨੂੰ ਤਰਜੀਹ ਦੇਣ ਵਾਲੇ ਕੈਨੇਡਾ ਦੇ ਨਿਯਮਾਂ ਨੂੰ ਵਪਾਰ ਵਿਚ ਰੁਕਾਵਟ ਵਜੋਂ ਉਠਾਇਆ ਸੀ ਅਤੇ ਪ੍ਰਧਾਨ ਮੰਤਰੀ ਕਾਰਨੀ ਨੇ ਪਿਛਲੇ ਹਫ਼ਤੇ ਵਪਾਰਕ ਗੱਲਬਾਤ ਰੋਕ ਦਿੱਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਅਮਰੀਕੀਆਂ ਲਈ ਫ੍ਰੈਂਚ ਭਾਸ਼ਾ ਅਤੇ ਕੈਨੇਡੀਅਨ ਸੱਭਿਆਚਾਰ ਸਿਰਫ਼ ਇੱਕ ਰੁਕਾਵਟ ਹੋ ਸਕਦੇ ਹਨ ਪਰ ਕੈਨੇਡਾ ਲਈ ਇਹ ਬੁਨਿਆਦੀ ਹੱਕ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link