10.8C Vancouver
ADS

Aug 12, 2026 5:12 PM - Connect Newsroom - Ramandeep Kaur with files from The Canadian Press

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

Share On
canada-announces-34-million-in-climate-funding-for-communities
According to Dabrusin, the funding will support 141 climate-related projects across 128 communities throughout Canada.(Photo: The Canadian Press)

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।

ਇਸ ਸਰਕਾਰੀ ਨਿਵੇਸ਼ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਇਨਫਰਾਸਟਕਚਰ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਬਦਲਦੇ ਮੌਸਮ ਕਾਰਨ ਹੋਣ ਵਾਲੇ ਨੁਕਸਾਨ ਤੋਂ ਜਨਤਕ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਫੈਡਰਲ ਵਾਤਾਵਰਣ ਮੰਤਰੀ ਜੂਲੀ ਡਾਬਰੂਸਿਨ ਨੇ ਅੱਜ ਹੈਲੀਫੈਕਸ ਵਿਚ ਫੰਡਿੰਗ ਦੀ ਘੋਸ਼ਣਾ ਕੀਤੀ, ਮੰਤਰੀ ਨੇ ਮੰਨਿਆ ਕਿ ਕੈਨੇਡਾ ਦਾ ਜਲਵਾਯੂ ਬਦਲ ਰਿਹਾ ਹੈ।

Dabrusin ਮੁਤਾਬਕ, ਇਹ ਫੰਡਿੰਗ ਪੂਰੇ ਕੈਨੇਡਾ ਵਿਚ 128 ਵੱਖ-ਵੱਖ ਕਮਿਊਨਿਟੀ ਵਿਚ ਕੁੱਲ 141 ਜਲਵਾਯੂ ਪ੍ਰੋਜੈਕਟ ਲਈ ਦਿੱਤੀ ਜਾ ਰਹੀ ਹੈ। ਮੰਤਰੀ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਨਾ ਸਿਰਫ਼ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਹੋਵੇਗੀ ਸਗੋਂ ਪਰਿਵਾਰਾਂ ਅਤੇ ਨਗਰ ਪਾਲਿਕਾਵਾਂ 'ਤੇ ਪੈਣ ਵਾਲਾ ਆਰਥਿਕ ਬੋਝ ਵੀ ਘੱਟ ਹੋਵੇਗਾ। ਫੈਡਰਲ ਸਰਕਾਰ ਸਰਕਾਰ ਵਲੋਂ ਇਸ ਫੰਡਿੰਗ ਵਿਚੋਂ ਬੀ. ਸੀ. ਦੀ ਪੋਰਟ ਕੋਕੁਇਟਲਮ ਸਿਟੀ ਨੂੰ ਹੜ੍ਹ ਸਬੰਧਤ ਇਨਫਰਾਸਟਕਚਰ ਲਈ $789,600 ਦਿੱਤੇ ਗਏ ਹਨ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link