15.39C Vancouver
ADS

Jun 23, 2025 5:10 PM - Connect Newsroom

ਕੈਨੇਡਾ ਨੇ ਕਤਰ ਵਿਚ ਮੌਜੂਦਾ ਆਪਣੇ ਨਾਗਰਿਕਾਂ ਨੂੰ ਵਧੇਰੇ ਚੌਕਸ ਰਹਿਣਾ ਲਈ ਕਿਹਾ

Share On
canada-asks-its-citizens-in-qatar-to-be-more-vigilant
In fact, Qatar has closed its airspace on Monday amid threats of retaliation against the US by Iran.(Photo: X Anita Anand)

ਕੈਨੇਡਾ ਨੇ ਕਤਰ ਵਿਚ ਮੌਜੂਦਾ ਆਪਣੇ ਨਾਗਰਿਕਾਂ ਨੂੰ ਵਧੇਰੇ ਚੌਕਸ ਰਹਿਣ ਲਈ ਕਿਹਾ ਹੈ। ਔਟਵਾ ਨੇ ਇਹ ਐਡਵਾਇਜ਼ਰੀ ਉਥੇ ਅਮਰੀਕੀ ਅੰਬੈਸੀ ਵਲੋਂ ਸ਼ੈਲਟਰ ਇਨ ਪਲੇਸ ਦੀ ਸਿਫ਼ਾਰਸ਼ ਤੋਂ ਬਾਅਦ ਜਾਰੀ ਕੀਤੀ ਹੈ।

ਦਰਅਸਲ, ਈਰਾਨ ਵਲੋਂ ਅਮਰੀਕਾ ਖਿਲਾਫ ਜਵਾਬੀ ਕਾਰਵਾਈ ਦੀਆਂ ਧਮਕੀਆਂ ਵਿਚਕਾਰ ਕਤਰ ਨੇ ਸੋਮਵਾਰ ਨੂੰ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਇਹ ਘੋਸ਼ਣਾ ਦੇਸ਼ ਦੇ ਵਿਦੇਸ਼ ਮੰਤਰਾਲਾ ਵਲੋਂ ਕੀਤੀ ਗਈ। ਕਤਰ ਦਾ ਏ.ਆਈ. ਉਦੇਦ ਏਅਰ ਬੇਸ-ਅਮਰੀਕੀ ਫੌਜਾਂ ਦਾ ਪ੍ਰਮੁੱਖ ਬੇਸ ਹੈ ਅਤੇ ਇਹ ਕਤਰ ਏਅਰਵੇਜ਼ ਦਾ ਵੀ ਪ੍ਰਮੁੱਖ ਇਲਾਕਾ ਹੈ।

ਕਤਰ ਨੇ ਕਿਹਾ ਕਿ ਉਸ ਨੇ ਇਹ ਕਦਮ ਨਿਵਾਸੀਆਂ ਅਤੇ ਵਿਜ਼ਟਰ ਦੀ ਸੇਫਟੀ ਲਈ ਉਠਾਇਆ ਹੈ। ਗੌਰਤਲਬ ਹੈ ਕਿ ਅਮਰੀਕਾ ਵਲੋਂ ਤਿੰਨ ਪ੍ਰਮੁੱਖ ਪ੍ਰਮਾਣੂ ਟਿਕਾਣਿਆਂ 'ਤੇ ਹਮਲਾ ਕਰਨ ਮਗਰੋਂ ਈਰਾਨ ਨੇ ਧਮਕੀ ਦਿੱਤੀ ਹੈ ਕਿ ਮਿਡਲ ਈਸਟ ਵਿਚ ਹਰ ਅਮਰੀਕੀ ਅਤੇ ਅਮਰੀਕਾ ਦਾ ਫੌਜੀ ਬੇਸ ਹੁਣ ਉਸ ਦੇ ਟਾਰਗੇਟ 'ਤੇ ਹੈ।

ਈਰਾਨ ਨੇ ਧਮਕੀ ਦਿੱਤੀ ਹੈ ਕਿ ਟਰੰਪ ਨੇ ਯੁੱਧ ਜ਼ਰੂਰ ਸ਼ੁਰੂ ਕੀਤਾ ਹੈ ਪਰ ਇਸ ਨੂੰ ਖਤਮ ਅਸੀਂ ਕਰਾਂਗੇ। ਇਸ ਵਿਚਕਾਰ ਅਮਰੀਕਾ ਤੋਂ ਬਾਅਦ ਇਜ਼ਰਾਇਲ ਨੇ ਵੀ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ 'ਤੇ ਹਮਲਾ ਕੀਤਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link