11.35C Vancouver
ADS

Feb 29, 2024 3:23 PM - The Canadian Press

ਕੈਨੇਡਾ ਸਰਕਾਰ ਨੇ ਮੈਕਸੀਕੋ ਸਿਟੀਜ਼ਨਸ ਲਈ ਵੀਜ਼ਾ ਕੀਤਾ ਲਾਜ਼ਮੀ

Share On
canada-bringing-back-visa-requirements-for-mexico-to-slow-asylum-claims
Miller says Mexicans accounted for 17 per cent of all asylum claimants in 2023, and most of their claims are either rejected or withdrawn by the applicants.(Photo: The Canadian Press)

ਕੈਨੇਡਾ ਸਰਕਾਰ ਨੇ ਮੈਕਸੀਕੋ ਸਿਟੀਜ਼ਨਸ ਲਈ ਵੀਜ਼ਾ ਲਾਜ਼ਮੀ ਕਰ ਦਿੱਤਾ ਹੈ। ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿੱਲਰ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਵਿਚ ਇਸ ਦੀ ਘੋਸ਼ਣਾ ਕੀਤੀ।

ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਤੋਂ ਕੈਨੇਡਾ ਵਿਚ ਸ਼ਰਣ ਮੰਗਣ ਵਾਲਿਆਂ ਵਿਚ ਮੈਕਸੀਕੋ ਸਿਟੀਜ਼ਨਸ ਦੀ ਗਿਣਤੀ ਵਿਚ ਭਾਰੀ ਵਾਧਾ ਨੋਟ ਕੀਤਾ ਗਿਆ ਹੈ, ਜਿਸ ਨੂੰ ਕੰਟਰੋਲ ਕਰਨ ਲਈ ਸਰਕਾਰ ਮੈਕਸੀਕੋ ਤੋਂ ਕੈਨੇਡਾ ਆਉਣ ਵਾਲੇ ਲੋਕਾਂ ਲਈ ਵੀਜ਼ਾ ਮੁੜ ਲਾਗੂ ਕਰ ਰਹੀ ਹੈ। ਇਹ ਵੀਰਵਾਰ ਰਾਤ 11.30 ਵਜੇ ਤੋਂ ਸ਼ੁਰੂ ਹੋ ਜਾਵੇਗਾ।

ਗੌਰਤਲਬ ਹੈ ਕਿ ਮੈਕਸੀਕੋ ਸ਼ਨਾਰਥੀਆਂ ਦਾ ਮੁੱਦਾ ਕਿਊਬੈਕ ਸਰਕਾਰ ਨੇ ਚੁੱਕਿਆ ਸੀ। ਸੂਬੇ ਦਾ ਕਹਿਣਾ ਸੀ ਕਿ ਕੈਨੇਡਾ ਵਿਚ ਪਨਾਹ ਮੰਗਣ ਵਾਲਿਆਂ ਵਿਚੋਂ ਲਗਭਗ ਅੱਧੇ ਕਿਊਬੈਕ ਵਿਚ ਸ਼ਰਨ ਲੈਂਦੇ ਹਨ ਅਤੇ ਇਨ੍ਹਾਂ ਵਿਚੋਂ 25 ਫੀਸਦੀ ਮੈਕਸੀਕਨ ਨਾਗਰਿਕ ਹਨ।

ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਸਰਕਾਰ ਨੇ ਮੈਕਸੀਕੋ ਤੋਂ ਪਨਾਹ ਦੇ ਦਾਅਵੇ ਨੂੰ ਰੋਕਣ ਲਈ 2009 ਵਿਚ ਵੀਜ਼ਾ ਦੀ ਜ਼ਰੂਰਤ ਲਾਗੂ ਕੀਤੀ ਸੀ ਪਰ 2016 ਦੇ ਅਖੀਰ ਵਿਚ ਟਰੂਡੋ ਸਰਕਾਰ ਨੇ ਇਸ ਨੂੰ ਹਟਾ ਦਿੱਤਾ ਸੀ।

ਇਮੀਗ੍ਰੇਸ਼ਨ ਵਿਭਾਗ ਦੇ ਅੰਕੜਿਆਂ ਮੁਤਾਬਕ ਲਿਬਰਲ ਚੁਣੇ ਜਾਣ ਤੋਂ ਬਾਅਦ ਮੈਕਸੀਕੋ ਤੋਂ ਸ਼ਰਣ ਦੇ ਦਾਅਵਿਆਂ ਵਿਚ ਭਾਰੀ ਵਾਧਾ ਹੋਇਆ ਹੈ, 2015 ਵਿਚ ਇਹ ਗਿਣਤੀ ਮਹਿਜ 110 ਸੀ ਜੋ 2023 ਵਿਚ ਲਗਭਗ 24,000 ’ਤੇ ਪਹੁੰਚ ਗਈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link