13.36C Vancouver
ADS

Jun 17, 2020 7:12 PM -

ਇਮਿਊਨਿਟੀ ਟੈਸਟਿੰਗ ਸ਼ੁਰੂ ਕਰਨ ਲਈ ਸਰਕਾਰ ਖਰੀਦੇਗੀ 1 ਲੱਖ 40 ਹਜ਼ਾਰ ਟੈਸਟ

Share On
canada-buying-140-000-blood-tests-to-begin-immunity-testing-of-covid-19
A file image of Dr. Theresa Tam/ The Canadian Press

ਇਹ ਪਤਾ ਲਗਾਉਣ ਲਈ ਕਿ ਅਜੇ ਤੱਕ ਕਿੰਨੇ ਲੋਕ ਕੋਵਿਡ-19 ਤੋਂ ਪ੍ਰਭਾਵਿਤ ਹੋ ਚੁੱਕੇ ਹਨ, ਫ਼ੈਡਰਲ ਸਰਕਾਰ ਵੱਲੋਂ ਹਜ਼ਾਰਾਂ ਕੈਨੇਡਾ ਵਾਸੀਆਂ ਦੇ ਖੂਨ ਵਿੱਚ ਸੰਬੰਧਿਤ ਐਂਟੀਬੌਡੀਜ਼ ਦੀ ਪਹਿਚਾਣ ਕਰਨ ਲਈ ਟੈਸਟ ਕੀਤੇ ਜਾਣਗੇ।

ਕੈਨੇਡਾ ਦੀ ਪ੍ਰਮੁੱਖ ਸਿਹਤ ਅਧਿਕਾਰੀ, ਡਾ. ਥੈਰੇਸਾ ਟੈਮ ਨੇ ਦੱਸਿਆ ਕਿ ਸਰਕਾਰ ਦੀ ਇਮਿਊਨਿਟੀ ਟਾਸਕ ਫ਼ੋਰਸ ਵੱਲੋਂ ਇਹ ਕਾਰਜ, ਕਨੇਡੀਅਨ ਬਲੱਡ ਸਰਵਿਸਿਜ਼ ਅਤੇ ਹੇਮਾ-ਕਿਊਬੇਕ ਦੇ ਸਹਿਯੋਗ ਨਾਲ ਕੀਤਾ ਜਾਵੇਗਾ।

ਫ਼ੈਡਰਲ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਇਸ ਕਾਰਜ ਲਈ 1 ਲੱਖ, 40 ਹਜ਼ਾਰ ਸੇਰੋਲੌਜਿਕਲ ਟੈਸਟ ਖਰੀਦਣ ਲਈ, ਐਬੱਟ ਲੈਬੋਰੇਟੋਰੀਜ਼ ਨਾਲ ਇਕਰਾਰਨਾਮਾ ਕੀਤਾ ਗਿਆ ਹੈ।

ਇਹ ਬਲੱਡ ਟੈਸਟ, ਸ਼ਰੀਰ ਵਿੱਚ ਉਹਨਾਂ ਐਂਟੀਬੌਡੀਜ਼ ਦੀ ਪਹਿਚਾਣ ਕਰ ਸਕਦੇ ਹਨ ਜੋ ਕੋਵਿਡ-19 ਦੀ ਇਨਫ਼ੈਕਸ਼ਨ ਹੋਣ ਤੋਂ ਬਾਅਦ ਪੈਦਾ ਹੁੰਦੀਆਂ ਹਨ।

ਹੈਲਥ ਕੈਨੇਡਾ ਵੱਲੋਂ ਐਬੱਟ ਲੈਬੋਰੇਟੋਰੀਜ਼ ਦੇ ਸੇਰੋਲੌਜਿਕਲ ਟੈਸਟਾਂ ਨੂੰ 21 ਮਈ ਨੂੰ ਮਾਨਤਾ ਦਿੱਤੀ ਗਈ ਸੀ, ਪਰ ਇਹਨਾਂ ਦੀ ਖਰੀਦ ਨਾਲ ਸੰਬੰਧਿਤ ਗੱਲਬਾਤ ਵਿੱਚ ਕਈ ਹਫ਼ਤੇ ਲੱਗ ਗਏ ਹਨ।

ਕਿਉਂਕਿ ਕਈ ਮਹੀਨਿਆਂ ਲਈ ਕੋਵਿਡ-19 ਦੇ ਟੈਸਟ ਸੀਮਿਤ ਜਨਸੰਖਿਆ ਨੂੰ ਹੀ ਮੁਹੱਈਆ ਕਰਵਾਏ ਗਏ, ਅਤੇ ਕਿਉਂਕਿ ਲੱਛਣ ਸਾਹਮਣੇ ਆਉਣ ਤੋਂ ਬਿਨਾਂ ਵੀ ਕਿਸੇ ਨੂੰ ਇਨਫ਼ੈਕਸ਼ਨ ਹੋ ਸਕਦੀ ਹੈ, ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੀ ਅਸਲ ਸੰਖਿਆ ਪਤਾ ਕਰਨ ਲਈ ਇਮਿਊਨਿਟੀ ਟੈਸਟਾਂ ਦੀ ਜ਼ਰੂਰਤ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link