11.97C Vancouver
ADS

Jan 19, 2024 7:03 PM - The Connect News

ਕੈਨੇਡਾ ਚਾਈਲਡ ਬੈਨੀਫਿਟ ਪ੍ਰੋਗਰਾਮ ਤਹਿਤ ਮਹੀਨਾਵਾਰ ਪੇਮੈਂਟ ਅੱਜ ਤੋਂ ਮਿਲਣੀ ਸ਼ੁਰੂ

Share On
canada-child-benefit-payments-go-out-to-parents-today
This program is managed by the Canada Revenue Agency. The amount of Canada Child Benefit received depends on the number of children in the family, their ages and the total income of the family in the previous year.

ਕੈਨੇਡਾ ਚਾਈਲਡ ਬੈਨੀਫਿਟ ਪ੍ਰੋਗਰਾਮ ਤਹਿਤ 2024 ਲਈ ਮਹੀਨਾਵਾਰ ਪੇਮੈਂਟ ਸ਼ੁੱਕਰਵਾਰ ਤੋਂ ਮਿਲਣੀ ਸ਼ੁਰੂ ਹੋ ਗਈ ਹੈ। ਇਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਲਣ-ਪੋਸ਼ਣ ਦੇ ਖਰਚੇ ਵਿਚ ਮਦਦ ਕਰਨ ਲਈ ਪਰਿਵਾਰਾਂ ਨੂੰ ਟੈਕਸ-ਮੁਕਤ ਮਹੀਨਾਵਾਰ ਭੁਗਤਾਨ ਕੀਤਾ ਜਾਂਦਾ ਹੈ।

ਇਸ ਪ੍ਰੋਗਰਾਮ ਨੂੰ ਮੈਨੇਜ ਕੈਨੇਡਾ ਰੈਵੇਨਿਊ ਏਜੰਸੀ ਵਲੋਂ ਕੀਤਾ ਜਾਂਦਾ ਹੈ। 3ਕੈਨੇਡਾ ਚਾਈਲਡ ਬੈਨੀਫਿਟ ਦੀ ਪ੍ਰਾਪਤ ਹੋਣ ਵਾਲੀ ਰਕਮ ਪਰਿਵਾਰ ਵਿਚ ਬੱਚਿਆਂ ਦੀ ਗਿਣਤੀ, ਉਨ੍ਹਾਂ ਦੀ ਉਮਰ ਅਤੇ ਪਿਛਲੇ ਸਾਲ ਵਿਚ ਪਰਿਵਾਰ ਦੀ ਕੁੱਲ ਇਨਕਮ ’ਤੇ ਨਿਰਭਰ ਕਰਦੀ ਹੈ।

ਘੱਟ ਆਮਦਨ ਪਰਿਵਾਰ 6 ਸਾਲ ਤੋਂ ਘੱਟ ਹਰ ਬੱਚੇ ਲਈ ਪ੍ਰਤੀ ਮਹੀਨਾ ਕਰੀਬ $619 ਅਤੇ ਸਾਲ ਵਿਚ ਕੁੱਲ $7,437 ਪ੍ਰਾਪਤ ਕਰ ਸਕਦੇ ਹਨ, ਉਥੇ ਹੀ ਛੇ ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਵਾਲੇ ਪਰਿਵਾਰ ਹਰ ਬੱਚੇ ਲਈ $522 ਪ੍ਰਤੀ ਮਹੀਨਾ ਪ੍ਰਾਪਤ ਕਰ ਸਕਦੇ ਹਨ ਜੋ ਸਾਲ ਵਿਚ ਵੱਧ ਤੋਂ ਵੱਧ $6,275 ਹੋ ਸਕਦੇ ਹਨ। ਮਾਹਰਾਂ ਦਾ ਕਹਿਣਾ ਹੈ ਕਿ ਇਸ ਪ੍ਰੋਗਰਾਮ ਨੇ ਦੇਸ਼ ਭਰ ਵਿਚ ਗਰੀਬੀ ਘਟਾਉਣ ਵਿਚ ਮਦਦ ਕੀਤੀ ਹੈ।

ਰੁਜ਼ਗਾਰ ਅਤੇ ਸਮਾਜਿਕ ਵਿਕਾਸ ਡਿਪਾਰਟਮੈਂਟ ਵਲੋਂ 2023 ਵਿਚ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, 2015 ਤੇ 2021 ਦਰਮਿਆਨ ਕੈਨੇਡਾ ਦੀ ਸਮੁੱਚੀ ਗਰੀਬੀ ਦਰ ਅੱਧੀ ਰਹਿ ਗਈ ਸੀ। ਦੱਸ ਦੇਈਏ ਕਿ ਕੈਨੇਡਾ ਚਾਈਲਡ ਬੈਨੀਫਿਟ ਲਈ ਅਰਜ਼ੀ ਦੇਣ ਵੇਲੇ ਸਾਰੇ ਵਿਅਕਤੀਆਂ ਲਈ ਜਨਮ ਦਾ ਸਬੂਤ ਮੁਹੱਈਆ ਕਰਵਾਉਣ ਲਾਜ਼ਮੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link