13.01C Vancouver
ADS

Oct 12, 2023 6:12 PM - The Canadian Press

ਕੈਨੇਡਾ ਇਜ਼ਰਾਈਲ ਤੇ ਗਾਜ਼ਾ 'ਚ ਮਦਦ ਲਈ ਦੇਵੇਗਾ $10 ਮਿਲੀਅਨ: ਟਰੂਡੋ

Share On
canada-committing-10m-in-humanitarian-aid-for-israel-gaza-trudeau
Officials say around 700 Canadians in Israel have asked for help to leave the country since violence broke out on Saturday. (Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਨੇਡਾ ਇਜ਼ਰਾਈਲ ਅਤੇ ਗਾਜ਼ਾ ਪੱਟੀ ਵਿੱਚ ਫੌਰੀ ਲੋੜਾਂ ਲਈ ਮਾਨਵਤਾਵਾਦੀ ਸਹਾਇਤਾ ਵਜੋਂ $10 ਮਿਲੀਅਨ ਦੇ ਰਿਹਾ ਹੈ।

ਇਸਦੇ ਨਾਲ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਜ਼ਰਾਈਲ ਤੋਂ ਬਾਹਰ ਕੱਢਣ ਵਾਲੀ ਪਹਿਲੀ ਕੈਨੇਡੀਅਨ ਆਰਮਡ ਫੋਰਸਿਜ਼ ਨਿਕਾਸੀ ਉਡਾਣ ਏਥਨਜ਼ ਵਿੱਚ ਸੁਰੱਖਿਅਤ ਉੱਤਰ ਗਈ ਹੈ, ਜਿਸ ਵਿੱਚ ਲਗਭਗ 130 ਯਾਤਰੀ ਸਵਾਰ ਸਨ।

ਦੱਸ ਦਈਏ ਕਿ ਇਜ਼ਰਾਇਲ ਵਿੱਚ ਮੌਜੂਦ 700 ਦੇ ਕਰੀਬ ਕੈਨੇਡੀਅਨਜ਼ ਨੇ ਸਰਕਾਰ ਨੂੰ ਉੱਥੋਂ ਕੱਢਣ ਲਈ ਮਦਦ ਦੀ ਗੁਹਾਰ ਲਗਾਈ ਸੀ।

ਕੈਨੇਡਾ ਆਮ ਤੌਰ 'ਤੇ ਜਦੋਂ ਵਪਾਰਕ ਉਡਾਣਾਂ ਚੱਲ ਰਹੀਆਂ ਹੋਣ ਤਾਂ ਫੌਜੀ ਹਵਾਈ ਆਵਾਜਾਈ ਪ੍ਰਦਾਨ ਨਹੀਂ ਕਰਦਾ, ਪਰ ਉੱਥੇ ਫਸੇ ਲੋਕਾਂ ਦਾ ਕਹਿਣਾ ਹੈ ਕਿ ਕਮਰਸ਼ੀਅਲ ਉਡਾਣਾਂ ਦੀਆਂ ਟਿਕਟਾਂ ਪ੍ਰਾਪਤ ਕਰਨ ਵਿੱਚ ਮੁਸ਼ਕਲ ਹੋ ਰਹੀ ਹੈ, ਜਿਸ ਕਰਕੇ ਸਰਕਾਰ ਨੇ ਲੋਕਾਂ ਨੂੰ ਏਅਰਲਿਫ਼ਟ ਕਰਨ ਦਾ ਫ਼ੈਸਲਾ ਕੀਤਾ ਹੈ।

ਰਾਇਲ ਕੈਨੇਡੀਅਨ ਏਅਰ ਫੋਰਸ ਦੀ ਦੂਜੀ ਉਡਾਣ ਅੱਜ ਸ਼ਾਮ ਅਤੇ ਤੀਜੀ ਸ਼ੁੱਕਰਵਾਰ ਦੁਪਹਿਰ ਨੂੰ ਭੇਜੀ ਜਾਵੇਗੀ।

Latest news

canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link