18.89C Vancouver
ADS

Jan 15, 2026 3:52 PM - Connect Newsroom - Jasmine Singh with files from The Canadian Press

ਈਰਾਨ ਵਿਚ ਪ੍ਰਦਰਸ਼ਨਾਂ ਦੌਰਾਨ ਕੈਨੇਡੀਅਨ ਨਾਗਰਿਕ ਦੀ ਮੌਤ ਦੀ ਹੋਈ ਪੁਸ਼ਟੀ

Share On
canada-confirms-death-of-canadian-citizen-amid-iran-protests-condemns-state-violence
Canadian Foreign Affairs Minister Anita Anand speaks during a media availability in Ottawa. (Photo: The Canadian Press)

ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੇ ਈਰਾਨ ਵਿਚ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚਕਾਰ ਇੱਕ ਕੈਨੇਡੀਅਨ ਨਾਗਰਿਕ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਮੁਤਾਬਕ, ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਹੈ ਕਿ ਇਹ ਮੌਤ ਈਰਾਨੀ ਅਧਿਕਾਰੀਆਂ ਦੇ ਹੱਥੋਂ ਹੋਈ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਈਰਾਨ ਸਰਕਾਰ ਦੀ ਹਿੰਸਾ ਦੀ ਨਿੰਦਾ ਕਰਦਾ ਹੈ ਅਤੇ ਇਸ ਨੂੰ ਤੁਰੰਤ ਖਤਮ ਕਰਨ ਦੀ ਮੰਗ ਕਰਦਾ ਹੈ।

ਗਲੋਬਲ ਅਫੇਅਰਜ਼ ਕੈਨੇਡਾ ਨੇ ਬਿਆਨ ਵਿਚ ਕਿਹਾ ਕਿ ਕੌਂਸਲਰ ਅਧਿਕਾਰੀ ਕੈਨੇਡਾ ਵਿਚ ਪੀੜਤ ਦੇ ਪਰਿਵਾਰਕ ਮੈਂਬਰ ਦੇ ਸੰਪਰਕ ਵਿਚ ਹਨ ਅਤੇ ਨਿੱਜਤਾ ਦੇ ਕਾਰਨਾਂ ਕਰਕੇ ਉਨ੍ਹਾਂ ਦੀ ਪਛਾਣ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ।

ਵਿਦੇਸ਼ ਮੰਤਰਾਲਾ ਦੇ ਇੱਕ ਬੁਲਾਰੇ ਮੁਤਾਬਕ, ਬੁੱਧਵਾਰ ਤੱਕ ਈਰਾਨ ਵਿਚ 3,054 ਕੈਨੇਡੀਅਨ ਨਾਗਰਿਕ ਅਤੇ ਸਥਾਈ ਨਿਵਾਸੀ ਰਜਿਸਟਰਡ ਸਨ, ਹਾਲਾਂਕਿ, ਅਸਲ ਅੰਕੜੇ ਬਾਰੇ ਸਪੱਸ਼ਟਤਾ ਨਹੀਂ ਹੈ ਪਰ ਡਿਪਾਰਟਮੈਂਟ ਨੇ ਇਹ ਸਾਫ ਕੀਤਾ ਕਿ ਕੈਨੇਡਾ ਦੇ ਈਰਾਨ ਨਾਲ ਡਿਪਲੋਮੈਟਿਕ ਸਬੰਧ ਨਹੀਂ ਹਨ, ਇਸ ਲਈ ਕੋਈ ਸਿੱਧੀ ਮਦਦ ਨਹੀਂ ਦਿੱਤੀ ਜਾ ਸਕਦੀ।

ਵਿਦੇਸ਼ ਮੰਤਰਾਲਾ ਪਹਿਲਾਂ ਹੀ ਕੈਨੇਡੀਅਨ ਨੂੰ ਵਧਦੇ ਪ੍ਰਦਰਸ਼ਨਾਂ ਅਤੇ ਗ੍ਰਿਫਤਾਰੀਆਂ ਵਿਚਕਾਰ ਈਰਾਨ ਤੁਰੰਤ ਛੱਡਣ ਲਈ ਕਹਿ ਚੁੱਕਾ ਹੈ। ਪਿਛਲੇ ਦਿਨੀਂ ਐਡਵਾਇਜ਼ਰੀ ਵਿਚ ਕਿਹਾ ਗਿਆ ਸੀ ਕਿ ਕੈਨੇਡੀਅਨ ਪਾਸਪੋਰਟ ਧਾਰਕ ਈਰਾਨ ਤੋਂ ਜ਼ਮੀਨੀ ਸਰਹੱਦਾਂ ਰਾਹੀਂ ਅਰਮੀਨੀਆ ਅਤੇ ਤੁਰਕੀ ਵਿਚ ਦਾਖਲ ਹੋ ਸਕਦੇ ਹਨ, ਜਿਥੇ ਉਹਨਾਂ ਨੂੰ ਵੀਜ਼ੇ ਦੀ ਲੋੜ ਨਹੀਂ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link