12.84C Vancouver
ADS

Aug 8, 2024 3:43 PM - The Canadian Press

ਕੈਨੇਡਾ ਸਰਕਾਰ ਨੇ ਡਿਪਲੋਮੈਟ ਦੇ ਬੱਚਿਆਂ ਅਤੇ ਗਾਰਡੀਅਨ ਨੂੰ ਇਜ਼ਰਾਇਲ ਤੋਂ ਬਾਹਰ ਕੱਢਣ ਦਾ ਕੀਤਾ ਫ਼ੈਸਲਾ

Share On
canada-confirms-it-pulled-diplomats-kids-out-of-israel-as-fear-of-broader-war-builds
The department says diplomats stationed in nearby Ramallah in the West Bank and in Beirut, Lebanon, do not have dependents living with them.(Photo: The Canadian Press)

ਕੈਨੇਡਾ ਸਰਕਾਰ ਨੇ ਮਿਡਲ ਈਸਟ ਵਿਚ ਯੁੱਧ ਦਾ ਤਾਜ਼ਾ ਖਤਰਾ ਮੰਡਰਾਉਣ ਦੇ ਖ਼ਦਸ਼ੇ ਵਿਚਕਾਰ ਆਪਣੇ ਡਿਪਲੋਮੈਟ ਦੇ ਬੱਚਿਆਂ ਅਤੇ ਗਾਰਡੀਅਨ ਨੂੰ ਇਜ਼ਰਾਇਲ ਤੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੂੰ ਸੇਫ ਥਰਡ ਕਿਊਟੀ ਵਿਚ ਅਸਥਾਈ ਤੌਰ ’ਤੇ ਸ਼ਿਫਟ ਕੀਤਾ ਜਾ ਰਿਹਾ ਹੈ, ਜਦੋਂ ਕਿ ਦੂਤਾਵਾਸ ਸਟਾਫ ਦੇ ਇਜ਼ਰਾਇਲ ਵਿਚ ਹੀ ਰਹਿਣ ਦੀ ਉਮੀਦ ਹੈ।

ਕੈਨੇਡਾ ਨੇ ਇਹ ਫੈਸਲਾ ਉਸ ਸਮੇਂ ਕੀਤਾ ਹੈ ਜਦੋਂ ਈਰਾਨ ਅਤੇ ਹਿਜ਼ਬੁੱਲਾ ਦੇ ਨਾਲ ਇਜ਼ਰਾਈਲ ਦੇ ਵਧ ਰਹੇ ਤਣਾਅ ਨੇ ਮਿਡਲ ਈਸਟ ਵਿਚ ਯੁੱਧ ਦੇ ਇੱਕ ਹੋਰ ਖ਼ਤਰੇ ਨੂੰ ਵਧਾ ਦਿੱਤਾ ਹੈ, ਗਾਜ਼ਾ ਵਿਚ ਜੰਗ ਕਾਰਨ ਇਹ ਖੇਤਰ ਪਹਿਲਾਂ ਹੀ ਤਣਾਅਪੂਰਨ ਸਥਿਤੀ ਵਿਚ ਹੈ।

ਕੈਨੇਡਾ ਦੇ ਗਲੋਬਲ ਅਫੇਅਰ ਡਿਪਾਰਟਮੈਂਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਜ਼ਰਾਇਲ ਦੇ ਤੇਲ ਅਵੀਵ ਅਤੇ ਲੇਬਨਾਨ ਦੇ ਬੇਰੂਤ ਤੇ ਵੈਸਟ ਬੈਂਕ ਦੇ ਰਾਮੱਲਾ ਵਿਚ ਉਸ ਦੇ ਦੂਤਾਵਾਸ ਦਫ਼ਤਰ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਕੈਨੇਡੀਅਨਾਂ ਲਈ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਾ ਜਾਰੀ ਰੱਖੇ ਹੋਏ ਹਨ।

ਇਸ ਤੋਂ ਪਹਿਲਾਂ ਸਰਕਾਰ ਕੈਨੇਡੀਅਨਾਂ ਨੂੰ ਇਜ਼ਰਾਈਲ ਦੀ ਯਾਤਰਾ ਤੋਂ ਬਚਣ ਦੀ ਚਿਤਾਵਨੀ ਵੀ ਜਾਰੀ ਕਰ ਚੁੱਕੀ ਹੈ ਅਤੇ ਸਰਕਾਰ ਦਾ ਕਹਿਣਾ ਹੈ ਕਿ ਵੈਸਟ ਬੈਂਕ, ਗਾਜ਼ਾ ਪੱਟੀ, ਯਰੂਸ਼ਲਮ ਅਤੇ ਲੇਬਨਾਨ ਦੀ ਯਾਤਰਾ ਕਰਨ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ।

Latest news

poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

Conservative Party Leader Pierre Poilievre has lashed out at the Liberal government during ongoing Canada-U.S. trade talks in Washington, warning that accepting unilateral U.S. tariffs could devastate Canada’s industrial sector.
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link