17.46C Vancouver
ADS

Nov 21, 2024 8:25 PM - Connect Newsroom

ਕੈਨੇਡਾ ਇਮੀਗ੍ਰੇਸ਼ਨ ਧੋਖਾਧੜੀ 'ਤੇ ਕਰੈਕਡਾਊਨ ਦੇ ਵਿਚਕਾਰ ਐੱਲ.ਐੱਮ.ਆਈ.ਏ. ਬਦਲਾਅ 'ਤੇ ਕਰ ਰਿਹੈ ਵਿਚਾਰ

Share On
canada-considers-lmia-changes-amid-crackdown-on-immigration-fraud
He cited the black and grey markets surrounding the LMIA and indicated that he is seriously considering changes to the system.(Photo: The Canadian Press)

ਕੈਨੇਡਾ ਵਿਚ ਰੁਜ਼ਗਾਰਦਾਤਾ ਦੀ ਸਪਾਂਸਰਸ਼ਿਪ ਰਾਹੀਂ ਪੀਆਰ ਦੀ ਸੰਭਾਵਨਾ ਵਧਾਉਣ ਦੀ ਕੋਸ਼ਿਸ਼ ਕਰ ਰਹੇ ਪ੍ਰਵਾਸੀ ਜਲਦੀ ਹੀ ਇਹ ਫਾਇਦਾ ਗੁਆ ਸਕਦੇ ਹਨ। ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਨੇ ਕਿਹਾ ਹੈ ਕਿ ਉਹ ਐੱਲ.ਐੱਮ.ਆਈ.ਏ. ਜ਼ਰੀਏ ਵਾਧੂ ਪੁਆਇੰਟ ਹਟਾਉਣ ਦਾ ਵਿਚਾਰ ਕਰ ਰਹੇ ਹਨ।

ਉਨ੍ਹਾਂ ਐੱਲ.ਐੱਮ.ਆਈ.ਏ. ਦੀ ਬਲੈਕ ਮਾਰਕੀਟ ਅਤੇ ਗ੍ਰੇ ਮਾਰਕੀਟ ਦਾ ਹਵਾਲਾ ਦਿੰਦੇ ਕਿਹਾ ਕਿ ਉਹ ਗੰਭੀਰਤਾ ਨਾਲ ਇਸ ਵਿਚ ਤਬਦੀਲੀ ’ਤੇ ਵਿਚਾਰ ਕਰ ਰਹੇ ਹਨ।

ਮਿਲਰ ਨੇ ਕਿਹਾ ਕਿ ਫਰਜ਼ੀ ਨੌਕਰੀ ਦੀ ਪੇਸ਼ਕਸ਼ ’ਤੇ ਸ਼ਿਕੰਜਾ ਕੱਸਣ ਲਈ ਸਾਨੂੰ ਹੋਰ ਕੰਮ ਕਰਨ ਦੀ ਲੋੜ ਹੈ ਅਤੇ ਇਸੇ ਨੂੰ ਅੱਗੇ ਵਧਾ ਰਹੇ ਹਨ। ਉਥੇ ਹੀ, ਓਨਟਾਰੀਓ ਦੇ ਨਵੇਂ ਆਉਣ ਵਾਲੇ ਨੂੰ

ਗੁੰਮਰਾਹ ਕਰਨ ਵਾਲੇ ਸੂਬੇ ਦੇ ਇਮੀਗ੍ਰੇਸ਼ਨ ਸਲਾਹਕਾਰ ਖਿਲਾਫ ਸਖ਼ਤ ਕਾਨੂੰਨ ਲੈ ਕੇ ਆ ਰਿਹਾ ਹੈ, ਜਿਸ ਤਹਿਤ ਭਾਰੀ ਜੁਰਮਾਨਾ ਅਤੇ ਜੀਵਨ ਭਰ ਦੀ ਪਾਬੰਦੀ ਤੱਕ ਸ਼ਾਮਲ ਹੋਵੇਗਾ।

ਇਸ ਕਾਨੂੰਨ ਵਿਚ ਓਨਟਾਰੀਓ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਦੇ ਫੜੇ ਗਏ ਇਮੀਗ੍ਰੇਸ਼ਨ ਦੇ ਨੁਮਾਇੰਦਿਆਂ ਲਈ ਤਿੰਨ ਤੋਂ 10 ਸਾਲ ਦੀ ਪਾਬੰਦੀ ਦਾ ਪ੍ਰਸਤਾਵ ਹੈ, ਇਸ ਤੋਂ ਇਲਾਵਾ ਮਨੁੱਖੀ ਤਸਕਰੀ ਅਤੇ ਪਾਸਪੋਰਟ ਰੋਕਣ ਦੇ ਦੋਸ਼ੀ ਠਹਿਰਾਏ ਗਏ ਲੋਕਾਂ ’ਤੇ ਉਮਰ ਭਰ ਦੀ ਪਾਬੰਦੀ ਲਗਾਉਣ ਦਾ ਪ੍ਰਸਤਾਵ ਹੈ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link