19.3C Vancouver
ADS

Feb 16, 2024 4:46 PM - The Connect news

ਕੈਨੇਡਾ: ਨਵੇਂ ਘਰਾਂ ਦੀ ਉਸਾਰੀ ਵਿਚ ਦਸੰਬਰ ਦੇ ਮੁਕਾਬਲੇ 10 ਫੀਸਦੀ ਕੀਤੀ ਗਈ ਗਿਰਾਵਟ ਦਰਜ

Share On
canada-construction-of-new-homes-fell-10-percent-compared-to-december
TD Bank economist Mark Arcolao said Canada needs to accelerate the pace of homebuilding to prevent a continued decline in housing affordability.

ਕੈਨੇਡਾ ਵਿਚ ਜਨਵਰੀ ਦੌਰਾਨ ਨਵੇਂ ਘਰਾਂ ਦੀ ਉਸਾਰੀ ਵਿਚ ਦਸੰਬਰ ਦੇ ਮੁਕਾਬਲੇ 10 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਨੈਸ਼ਨਲ ਹਾਊਸਿੰਗ ਏਜੰਸੀ ਮੁਤਾਬਕ, ਪਿਛਲੇ ਮਹੀਨੇ 223,589 ਯੂਨਿਟ ਦੀ ਉਸਾਰੀ ਸ਼ੁਰੂ ਹੋਈ ਜੋ ਦਸੰਬਰ ਦੇ ਮੁਕਾਬਲੇ 25,379 ਘੱਟ ਹੈ, ਜਦੋਂ ਕਿ ਕਈ ਅਰਥ ਸ਼ਾਸਤਰੀ ਨੇ ਇਸ ਵਿਚ ਵਾਧਾ ਹੋਣ ਦੀ ਉਮੀਦ ਜਤਾਈ ਸੀ।

ਟੀ.ਡੀ. ਬੈਂਕ ਦੇ ਅਰਥ ਸ਼ਾਸਤਰੀ ਮਾਰਕ ਅਰਕੋਲਾਓ ਨੇ ਕਿਹਾ ਕਿ ਕੈਨੇਡਾ ਨੂੰ ਘਰ ਬਣਾਉਣ ਦੀ ਰਫ਼ਤਾਰ ਤੇਜ਼ ਕਰਨ ਦੀ ਲੋੜ ਹੈ ਤਾਂ ਕਿ ਰਿਹਾਇਸ਼ ਦੀ ਸਮਰੱਥਾ ਵਿਚ ਲਗਾਤਾਰ ਗਿਰਾਵਟ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬੈਂਕ ਆਫ਼ ਕੈਨੇਡਾ ਵਲੋਂ ਇੰਟਰਸਟ ਰੇਟ ਵਿਚ ਕਟੌਤੀ ਦੀਆਂ ਸੰਭਾਵਨਾਵਾਂ ਆਉਣ ਵਾਲੇ ਮਹੀਨਿਆਂ ਵਿਚ ਮੌਜੂਦਾ ਘਰਾਂ ਦੀ ਵਿਕਰੀ ਨੂੰ ਬੂਸਟ ਦੇ ਸਕਦੀਆਂ ਹਨ, ਜਿਸ ਦੇ ਨਤੀਜੇ ਵਜੋਂ ਸੰਭਾਵੀ ਤੌਰ ’ਤੇ ਨਵੇਂ ਘਰ ਦੀ ਉਸਾਰੀ ਨੂੰ ਵਾਧਾ ਮਿਲੇਗਾ।

ਪਿਛਲੇ ਮਹੀਨੇ ਨਵੇਂ ਘਰਾਂ ਦੇ ਨਿਰਮਾਣ ਵਿਚ ਇਸ ਲਈ ਵੀ ਕਮੀ ਆਈ ਕਿਉਂਕਿ ਸ਼ਹਿਰੀ ਖੇਤਰਾਂ ਵਿਚ ਨਵੇਂ ਹਾਊਸਿੰਗ ਉਸਾਰੀ ਦੀ ਰਫਤਾਰ ਹੌਲੀ ਹੋ ਗਈ ਅਤੇ ਇਸ ਵਿਚ 11 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ।

ਕੈਨੇਡਾ ਮੋਰਟਗੇਜ ਅਤੇ ਹਾਊਸਿੰਗ ਕਾਰਪੋਰੇਸ਼ਨ ਮੁਤਾਬਕ, ਇਸ ਦੌਰਾਨ ਮਲਟੀਪਲ ਯੂਨਿਟ ਵਾਲੇ ਸ਼ਹਿਰੀ ਘਰਾਂ ਦੀ ਉਸਾਰੀ ਵਿਚ 14 ਫੀਸਦੀ ਦੀ ਕਮੀ ਆਈ ਹੈ, ਹਾਲਾਂਕਿ ਸਿੰਗਲ-ਡੀਟੈਚਡ ਸ਼ਹਿਰੀ ਘਰ ਦੇ ਨਵੇਂ ਨਿਰਮਾਣ ਵਿਚ 0.08 ਫੀਸਦੀ ਦਾ ਹਲਕਾ ਵਾਧਾ ਹੋਇਆ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link